ਪੰਜਾਬ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪਰਬ ਅਤੇ ਸੰਗਰਾਂਦ ਦਿਹਾੜੇ ਨੂੰ ਸਮਰਪਿਤ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ

ਕੌਮੀ ਮਾਰਗ ਬਿਊਰੋ | June 15, 2025 09:06 PM

ਅੰਮ੍ਰਿਤਸਰ-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪਰਬ ਅਤੇ ਹਾੜ ਮਹੀਨੇ ਦੀ ਸੰਗਰਾਂਦ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾ: ਛੇਵੀਂ ਅਤੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਗੁਰਦੁਆਰਾ ਸਾਹਿਬ ਦੇ ਮੁੱਖ ਗੇਟ ਤੇ ਬੁੱਢਾ ਦਲ ਵੱਲੋ ਠੰਡੇ ਮਿੱਠੇ ਅਤੇ ਨਿੰਬੂ ਸਕੰਜਵੀਂ, ਜਲਜ਼ੀਰਾ ਜਲ ਦੀ ਛਬੀਲ ਲਾਈ ਗਈ। ਛਬੀਲ ਲਗਾਉਣ ਸਮੇਂ ਅਰੰਭਤਾ ਦੀ ਅਰਦਾਸ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਗ੍ਰੰਥੀ ਬਾਬਾ ਅਮਰੀਕ ਸਿੰਘ ਨੇ ਕੀਤੀ। ਅਤਿ ਦੀ ਗਰਮੀ ਵਿੱਚ ਛਬੀਲ ਯਾਤਰੂਆਂ ਲਈ ਤਸਕੀਨ ਦਾ ਕੰਮ ਕਰਦੀ ਹੈ। ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਆਦੇਸ਼ ਅਨੁਸਾਰ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਸ਼ਰਧਾਲੂਆਂ ਅਤੇ ਦੂਰ ਦੁਰਾਡੇ ਤੋਂ ਆਉਣ ਵਾਲੇ ਯਾਤਰੂਆਂ ਲਈ ਦੋਹਾਂ ਮੁੱਖ ਗੇਟਾਂ ਤੇ ਹਰ ਰੋਜ ਠੰਡੇ ਜਲ ਦੀ ਛਬੀਲ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ। ਉਨ੍ਹਾਂ ਕਿਹਾ ਗੁਰੂਘਰ ਵਿੱਚ ਜਪਤਪ ਤੇ ਸੁਖਮਨੀ ਸਾਹਿਬ ਦੇ ਪਾਠਾਂ ਦਾ ਪ੍ਰਵਾਹ ਨਿਰੰਤਰ ਚੱਲ ਰਿਹਾ ਹੈ। ਉਨ੍ਹਾਂ ਦਸਿਆ ਕਿ ਬੁੱਢਾ ਦਲ ਵੱਲੋਂ ਆਪਣੀਆਂ ਸਮੂਹ ਛਾਉਣੀਆਂ ਵਿੱਚ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਂਦਿਆਂ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਗਾਈਆਂ ਗਈਆਂ ਹਨ। ਅੱਜ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਅਕਾਲੀ ਬਾਬਾ ਫੂਲਾ ਸਿੰਘ, ਬਾਬਾ ਬੋਤਾ ਸਿੰਘ ਬਾਬਾ ਗਰਜਾ ਸਿੰਘ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਨੇ ਸੰਗਰਾਂਦ ਦਿਹਾੜਾ ਪੂਰੀ ਸਰਧਾ ਭਾਵਨਾ ਨਾਲ ਮਨਾਇਆ। ਠੰਡੇ ਮਿੱਠੇ ਜਲ ਦੀ ਛਬੀਲ ਤੇ ਬਾਬਾ ਭਗਤ ਸਿੰਘ, ਸ. ਪਰਮਜੀਤ ਸਿੰਘ ਬਾਜਵਾ, ਬਾਬਾ ਅਮਰੀਕ ਸਿੰਘ, ਬਾਬਾ ਗਗਨਦੀਪ ਸਿੰਘ, ਸ. ਸੁਖਦੇਵ ਸਿੰਘ ਬਟਾਲਾ, ਬਾਬਾ ਪਿਆਰਾ ਸਿੰਘ, ਸ੍ਰੀ ਮਨੋਜ ਕੁਮਾਰ ਮਿੰਟੂ, ਬਾਬਾ ਗੁਰਸ਼ਰਨ ਸਿੰਘ ਸੋਨੂੰ, ਬਾਬਾ ਪਰਮਜੀਤ ਸਿੰਘ ਪੰਮਾ ਆਦਿ ਨੇ ਸੰਗਤਾਂ ਨੂੰ ਜਲ ਛਕਾਉਣ ਦੀ ਸੇਵਾ ਕੀਤੀ।

Have something to say? Post your comment

 

ਪੰਜਾਬ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਅਕਾਲੀ ਦਲ ਅਤੇ ਪਰਉਪਕਾਰ ਸਿੰਘ ਘੁੰਮਣ ਦੀ ਹਮਾਇਤ ਦਾ ਐਲਾਨ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਸੁਖਬੀਰ ਬਾਦਲ ਹੁਕਮਨਾਮੇ ਦੀ ਉਲੰਘਣਾ ਕਰਕੇ ਗੁਰੂ ਸਾਹਿਬ ਤੋ ਬੇਮੁੱਖ ਹੋ ਗਏ, ਨਾਲ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ:-ਢੀਡਸਾ

ਪੰਜਾਬ ਨੇ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਦਿਆਂ ਲੁਧਿਆਣਾ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ ਮਾਨ ਸਰਕਾਰ ਨੇ

ਐਮ.ਐਸ.ਐਮ.ਈ ਇੰਡਸਟਰੀਜ਼ ਦੇ ਪ੍ਰਧਾਨ ਬਦੀਸ਼ ਜਿੰਦਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਖਾਲਸਾ ਕਾਲਜ ਵਿੱਚ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਨਿਰੀਖਣ ਕੀਤਾ

ਧਾਰਮਿਕ ਗ੍ਰੰਥਾਂ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਨੂੰਨ ਬਨਣਾ ਚਾਹੀਦਾ: ਬਾਬਾ ਬਲਬੀਰ ਸਿੰਘ

19 ਜੂਨ ਨੂੰ ਤੁਸੀਂ ਸਿਰਫ਼ ਆਪਣਾ ਵਿਧਾਇਕ ਨਹੀਂ ਚੁਣੋਗੇ, ਸਗੋਂ ਅਗਲੇ ਕੈਬਨਿਟ ਮੰਤਰੀ ਦੀ ਚੋਣ ਵੀ ਕਰੋਗੇ: ਮਨੀਸ਼ ਸਿਸੋਦੀਆ

ਸਿਕੰਦਰ ਸਿੰਘ ਮਲੂਕਾ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ