ਪੰਜਾਬ

ਸੁਖਬੀਰ ਬਾਦਲ ਹੁਕਮਨਾਮੇ ਦੀ ਉਲੰਘਣਾ ਕਰਕੇ ਗੁਰੂ ਸਾਹਿਬ ਤੋ ਬੇਮੁੱਖ ਹੋ ਗਏ, ਨਾਲ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ:-ਢੀਡਸਾ

ਕੌਮੀ ਮਾਰਗ ਬਿਊਰੋ | June 15, 2025 08:48 PM

ਚੰਡੀਗੜ੍ਹ- ਪਰਮਿੰਦਰ ਸਿੰਘ ਢੀਂਡਸਾ ਸਾਬਕਾ ਮੰਤਰੀ ਨੇ ਕਿਹਾ ਕਿ ਕਈ ਵੈਬ ਚੈਨਲ ਤੇ ਕਈ ਲੀਡਰਾਂ ਦੇ ਮੂੰਹੋਂ ਅਫਵਾਵਾਂ ਸੁਣੀਆਂ ਹਨ ਕਿ ਪਰਮਿੰਦਰ ਸਿੰਘ ਢੀਡਸਾ ਵੀ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ੍ਰੋਮਣੀ ਅਕਾਲੀ ਦਲ ਵਿੱਚ ਜਾ ਸਕਦੇ ਹਨ। ਮੈ ਸਪੱਸਟ ਕਰਦਾ ਹਾਂ ਕਿ ਇਹ ਖ਼ਬਰਾਂ ਬਿਲਕੁਲ ਨਿਰਾਧਾਰ ਤੇ ਨਿਰਮੂਲ ਤੇ ਝੂਠਾ ਬਦਨਾਮ ਕਰਨ ਵਾਲੀਆਂ ਹਨ। ਮੇਰੇ ਪਿਤਾ ਸਰਦਾਰ ਸੁਖਦੇਵ ਸਿੰਘ ਜੀ ਢੀਡਸਾ ਸਾਹਿਬ ਦਾ ਇੱਕੋ ਹੀ ਸੁਪਨਾ ਸੀ ਕਿ ਸ਼੍ਰੋਮਣੀ ਅਕਾਲੀ ਦਲ ਤਕੜਾ ਤੇ ਮਜ਼ਬੂਤ ਹੋਵੇ ਅਤੇ ਉਹਨਾਂ ਦਾ ਇਹ ਵੀ ਕਹਿਣਾ ਸੀ ਕਿ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਸ਼੍ਰੋਮਣੀ ਅਕਾਲੀ ਦਲ ਕਦੇ ਵੀ ਤਕੜਾ ਨਹੀਂ ਹੋ ਸਕਦਾ। ਸੋ ਮੈਂ ਆਪਣੇ ਪਿਤਾ ਦਾ ਸੁਪਨਾ ਪੂਰਾ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਲਈ ਜਿੰਦ ਜਾਨ ਲਾ ਦੇਵਾਂਗਾ ਪਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ।

ਕਿਉਂਕਿ ਸੁਖਬੀਰ ਸਿੰਘ ਬਾਦਲ
ਸ਼੍ਰੀ ਅਕਾਲ ਤਖਤ ਸਾਹਿਬ ਦੇ ਇੱਕ ਹੁਕਮਨਾਮੇ ਦੀ ਉਲੰਘਣਾ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਤੇ ਮੁਆਫ਼ੀ ਮੰਗਣ ਲਈ ਗਏ ਸਨ ਪਰ ਆਪਣੇ ਉੱਪਰ ਹੀ ਹੋਏ ਹੁਕਮਨਾਮੇ ਦੀ ਉਲੰਘਣਾ ਕਰਕੇ ਜਿੱਥੇ ਗੁਰੂ ਸਾਹਿਬ ਤੋ ਬੇਮੁੱਖ ਹੋ ਗਏ। ਜਿਸ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਮਨਾਂ ਵਿੱਚ ਵੀ ਗਹਿਰਾ ਰੋਸ ਹੈ ਕਿਉਂਕਿ ਕੋਈ ਸੱਚਾ ਸਿੱਖ ਹੁਕਮਨਾਮੇ ਦੀ ਉਲੰਘਣਾ ਕਰਨ ਬਾਰੇ ਸੋਚ ਵੀ ਨਹੀਂ ਸਕਦਾ ਹੈ।
ਸੋ ਪੰਜ ਮੈਂਬਰੀ ਭਰਤੀ ਕਮੇਟੀ ਵਾਹਿਗੁਰੂ ਦੀ ਮਿਹਰ ਸਦਕਾ ਬੜਾ ਜ਼ਬਰਦਸਤ ਤਰੀਕੇ ਨਾਲ ਕੰਮ ਕਰ ਰਹੀ ਹੈ ਅਤੇ ਇਸ ਨਵੀਂ ਭਰਤੀ ਰਾਹੀ ਸ਼੍ਰੋਮਣੀ ਅਕਾਲੀ ਦਲ ਬਹੁਤ ਤਕੜਾ ਹੋ ਕੇ ਨਿਕਲੇਗਾ। ਸੋ ਮੇਰਾ ਕਣ-ਕਣ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮੱਰਪਿੱਤ ਹੈ। ਸਾਡੇ ਪਰਿਵਾਰ ਤੇ ਔਖਾ ਸਮਾਂ ਆਉਣ ਦੇ ਬਾਵਜੂਦ ਮੈਂ ਤੇ ਢੀਡਸਾ ਸਾਹਿਬ ਦੇ ਸਾਰੇ ਸਾਥੀ ਪੰਜ ਮੈਂਬਰੀ ਭਰਤੀ ਕਮੇਟੀ ਦੀ ਭਰਤੀ ਦੇ ਸਹਿਯੋਗ ਲਈ ਦਿੱਨ ਰਾਤ ਲੱਗੇ ਹੋਏ ਹਾਂ ਅਤੇ ਭਰਤੀ ਕਮੇਟੀ ਦਾ ਸਾਥ ਦੇਣ ਦੇ ਵਿੱਚ ਕੋਈ ਕਸਰ ਨਹੀਂ ਛੱਡਾਂਗੇ। ਮੈ ਪੂਰੇ ਯਕੀਨ ਨਾਲ ਕਹਿ ਸਕਦਾ ਹਾਂ ਕਿ ਅਵੱਸ਼ ਸ਼੍ਰੋਮਣੀ ਅਕਾਲੀ ਦਲ ਤਕੜਾ ਹੋਵੇਗਾ।

Have something to say? Post your comment

 

ਪੰਜਾਬ

ਵੋਟਾਂ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਸਖ਼ਤ ਨਿਗਰਾਨੀ ਰੱਖੀ ਜਾਵੇ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਅਕਾਲੀ ਦਲ ਅਤੇ ਪਰਉਪਕਾਰ ਸਿੰਘ ਘੁੰਮਣ ਦੀ ਹਮਾਇਤ ਦਾ ਐਲਾਨ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਪੰਜਾਬ ਨੇ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਦਿਆਂ ਲੁਧਿਆਣਾ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ ਮਾਨ ਸਰਕਾਰ ਨੇ

ਐਮ.ਐਸ.ਐਮ.ਈ ਇੰਡਸਟਰੀਜ਼ ਦੇ ਪ੍ਰਧਾਨ ਬਦੀਸ਼ ਜਿੰਦਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਖਾਲਸਾ ਕਾਲਜ ਵਿੱਚ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਨਿਰੀਖਣ ਕੀਤਾ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪਰਬ ਅਤੇ ਸੰਗਰਾਂਦ ਦਿਹਾੜੇ ਨੂੰ ਸਮਰਪਿਤ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ

ਧਾਰਮਿਕ ਗ੍ਰੰਥਾਂ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਨੂੰਨ ਬਨਣਾ ਚਾਹੀਦਾ: ਬਾਬਾ ਬਲਬੀਰ ਸਿੰਘ

19 ਜੂਨ ਨੂੰ ਤੁਸੀਂ ਸਿਰਫ਼ ਆਪਣਾ ਵਿਧਾਇਕ ਨਹੀਂ ਚੁਣੋਗੇ, ਸਗੋਂ ਅਗਲੇ ਕੈਬਨਿਟ ਮੰਤਰੀ ਦੀ ਚੋਣ ਵੀ ਕਰੋਗੇ: ਮਨੀਸ਼ ਸਿਸੋਦੀਆ

ਸਿਕੰਦਰ ਸਿੰਘ ਮਲੂਕਾ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ