ਪੰਜਾਬ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਅਕਾਲੀ ਦਲ ਅਤੇ ਪਰਉਪਕਾਰ ਸਿੰਘ ਘੁੰਮਣ ਦੀ ਹਮਾਇਤ ਦਾ ਐਲਾਨ

ਕੌਮੀ ਮਾਰਗ ਬਿਊਰੋ | June 15, 2025 09:05 PM


ਲੁਧਿਆਣਾ- ਲੁਧਿਆਣਾ ਪੱਛਮੀ ਹਲਕੇ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਮੁਹਿੰਮ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਨੇ ਪਾਰਟੀ ਅਤੇ ਇਸਦੇ ਉਮੀਦਵਾਰ ਸਰਦਾਰ ਪਰਉਪਕਾਰ ਸਿੰਘ ਘੁੰਮਣ ਦੀ ਹਮਾਇਤ ਦਾ ਐਲਾਨ ਕਰ ਦਿੱਤਾ।
ਇਹ ਘਟਨਾਕ੍ਰਮ ਉਦੋਂ ਵਾਪਰਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਗੁਰੂ ਗੋਬਿੰਦ ਸਿੰਘ ਸਰਕਲ ਦੇ ਅਹੁਦੇਦਾਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਦਿੱਲੀ ਦੇ ਸੀਨੀਅਰ ਅਕਾਲੀ ਆਗੂ ਸਰਦਾਰ ਮਨਜੀਤ ਸਿੰਘ ਜੀ.ਕੇ. ਵੀ ਹਾਜ਼ਰ ਸਨ।
ਮੀਟਿੰਗ ਵਿਚ ਸਟੱਡੀ ਸਰਕਲ ਦੇ ਸਰਦਾਰ ਗੁਰਮੀਤ ਸਿੰਘ ਅਤੇ ਹੋਰ ਮੈਂਬਰਾਂ ਨੇ ਸੁਝਾਅ ਦਿੱਤੇ ਕਿ ਅਕਾਲੀ ਦਲ ਨੂੰ ਕਿਵੇਂ ਮਜ਼ਬੂਤ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਨੇ ਇਸ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਕਿ ਕਿਵੇਂ ਸਿੱਖ ਸੰਸਥਾਵਾਂ ਦੀ ਰਾਖੀ ਕੀਤੀ ਜਾਵੇ ਤੇ ਉਹਨਾਂ ਦੇ ਕੰਮਕਾਜ ਵਿਚ ਬਾਹਰੀ ਦਖਲ ਨਾ ਹੋਣਾ ਯਕੀਨੀ ਬਣਾਇਆ ਜਾਵੇ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਨੇ ਸਿੱਖ ਸੰਸਥਾਵਾਂ ਦੀ ਖੁਦਮੁਖ਼ਤਿਆਰੀ ’ਤੇ ਸਖ਼ਤ ਸਟੈਂਡ ਲਿਆ ਹੈ ਅਤੇ ਉਹਨਾਂ ਦੇ ਕੰਮਕਾਜ ਦੇ ਨਾਲ-ਨਾਲ ਉਹਨਾਂ ਦੇ ਪ੍ਰਬੰਧਨ ਵਿਚ ਦਖਲਅੰਦਾਜ਼ੀ ਦਾ ਪੁਰਜ਼ੋਰ ਵਿਰੋਧ ਕੀਤਾ ਹੈ।
ਸਰਦਾਰ ਬਾਦਲ ਨੇ ਦਿਲੋਂ ਦਿੱਤੇ ਆਪਣੇ ਭਾਸ਼ਣ ਵਿਚ ਸਟੱਡੀ ਸਰਕਲ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਖੇਤਰੀ ਪਾਰਟੀ ਦੀ ਮਜ਼ਬੂਤੀ ਵਾਸਤੇ ਯੋਗਦਾਨ ਪਾਉਣ। ਉਹਨਾਂ ਕਿਹਾ ਕਿ ਖੇਤਰੀ ਇੱਛਾਵਾਂ ਦੀ ਪ੍ਰਤੀਨਿਧਤਾ ਕਰਦਾ ਅਕਾਲੀ ਦਲ ਇਕ ਵਾਰ ਮਜ਼ਬੂਤ ਹੋ ਗਿਆ ਤਾਂ ਅਸੀਂ ਸਿੱਖਾਂ ਦੇ ਬਾਕੀ ਲਟਕਦੇ ਮਸਲਿਆਂ ਦੇ ਹੱਲ ਲਈ ਕੰਮ ਕਰ ਸਕਦੇ ਹਾਂ।
ਉਹਨਾਂ ਨੇ ਸਰਕਲ ਵੱਲੋਂ ਅਕਾਲੀ ਦਲ ਦੀ ਹਮਾਇਤ ਕਰਨ ਦਾ ਧੰਨਵਾਦ ਕੀਤਾ ਤੇ ਅਕਾਲੀ ਦਲ ਹਮੇਸ਼ਾ ਪੰਥ, ਪੰਜਾਬ ਤੇ ਪੰਜਾਬੀਅਤ ਵਾਸਤੇ ਡ‌ਟਿਆ ਹੈ।
ਸਟੱਡੀ ਸਰਕਲ ਦੇ ਮੈਂਬਰਾਂ ਨੇ ਕਿਹਾ ਕਿ ਉਹ ਚਾਹੁੰਦੇ ਹਨ ਕਿ ਇਕ ਮਜ਼ਬੂਤੀ ਖੇਤਰੀ ਪਾਰਟੀ ਕੌਮ ਦੇ ਨਾਲ-ਨਾਲ ਪੰਜਾਬ ਦੀ ਪ੍ਰਤੀਨਿਧਤਾ ਕਰੇ ਅਤੇ ਉਹਨਾਂ ਨੇ ਦਿਲੋਂ ਸਰਦਾਰ ਪਰਉਪਕਾਰ ਸਿੰਘ ਘੁੰਮਣ ਦੀ ਹਮਾਇਤ ਦਾ ਭਰੋਸਾ ਦੁਆਇਆ।
ਇਸ ਮੌਕੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਸਰਦਾਰ ਮਹੇਸ਼ਇੰਦਰ ਸਿੰਘ ਗਰੇਵਾਲ, ਸਰਦਾਰ ਅਮਰਜੀਤ ਸਿੰਘ ਚਾਵਲਾ ਅਤੇ ਸਰਦਾਰ ਭੁਪਿੰਦਰ ਸਿੰਘ ਵੀ ਹਾਜ਼ਰ ਸਨ।

Have something to say? Post your comment

 

ਪੰਜਾਬ

ਪੰਜਾਬ ਦਾ ਇੰਡਸਟਰੀ ਇੰਟੀਗ੍ਰੇਟਿਡ ਬੀ.ਟੈਕ ਪ੍ਰੋਗਰਾਮ ਬਣਿਆ ਖਿੱਚ ਦਾ ਕੇਂਦਰ: ਬੈਂਸ

ਸੁਖਬੀਰ ਬਾਦਲ ਹੁਕਮਨਾਮੇ ਦੀ ਉਲੰਘਣਾ ਕਰਕੇ ਗੁਰੂ ਸਾਹਿਬ ਤੋ ਬੇਮੁੱਖ ਹੋ ਗਏ, ਨਾਲ ਜਾਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ:-ਢੀਡਸਾ

ਪੰਜਾਬ ਨੇ ਨਸ਼ਾ ਵਿਰੋਧੀ ਕਾਰਵਾਈ ਤੇਜ਼ ਕਰਦਿਆਂ ਲੁਧਿਆਣਾ ਵਿੱਚ ਦੋ ਨਸ਼ਾ ਤਸਕਰਾਂ ਦੇ ਘਰ ਕੀਤੇ ਢਹਿਢੇਰੀ ਮਾਨ ਸਰਕਾਰ ਨੇ

ਐਮ.ਐਸ.ਐਮ.ਈ ਇੰਡਸਟਰੀਜ਼ ਦੇ ਪ੍ਰਧਾਨ ਬਦੀਸ਼ ਜਿੰਦਲ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ

ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਖਾਲਸਾ ਕਾਲਜ ਵਿੱਚ ਸਟਰਾਂਗ ਰੂਮ ਅਤੇ ਗਿਣਤੀ ਕੇਂਦਰ ਦਾ ਨਿਰੀਖਣ ਕੀਤਾ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪਰਬ ਅਤੇ ਸੰਗਰਾਂਦ ਦਿਹਾੜੇ ਨੂੰ ਸਮਰਪਿਤ ਗੁ: ਮੱਲ ਅਖਾੜਾ ਸਾਹਿਬ ਪਾ: ਛੇਵੀਂ ਵਿਖੇ ਠੰਡੇ ਮਿੱਠੇ ਜਲ ਦੀ ਛਬੀਲ

ਧਾਰਮਿਕ ਗ੍ਰੰਥਾਂ ਦਾ ਅਪਮਾਨ ਕਰਨ ਵਾਲੇ ਦੋਸ਼ੀਆਂ ਵਿਰੁੱਧ ਸਖ਼ਤ ਕਨੂੰਨ ਬਨਣਾ ਚਾਹੀਦਾ: ਬਾਬਾ ਬਲਬੀਰ ਸਿੰਘ

19 ਜੂਨ ਨੂੰ ਤੁਸੀਂ ਸਿਰਫ਼ ਆਪਣਾ ਵਿਧਾਇਕ ਨਹੀਂ ਚੁਣੋਗੇ, ਸਗੋਂ ਅਗਲੇ ਕੈਬਨਿਟ ਮੰਤਰੀ ਦੀ ਚੋਣ ਵੀ ਕਰੋਗੇ: ਮਨੀਸ਼ ਸਿਸੋਦੀਆ

ਸਿਕੰਦਰ ਸਿੰਘ ਮਲੂਕਾ ਮੁੜ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ

ਪੰਜਾਬ ਸਰਕਾਰ ਅਤੇ 'ਆਪ' ਨੇ 'ਇੱਕ ਰਾਸ਼ਟਰ ਇੱਕ ਚੋਣ' ਪ੍ਰਸਤਾਵ 'ਤੇ ਸਖ਼ਤ ਇਤਰਾਜ਼ ਜਤਾਏ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ