ਪੰਜਾਬ

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਕੌਮੀ ਮਾਰਗ ਬਿਊਰੋ | June 16, 2025 07:19 PM


ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਨਗਰ ਕੌਂਸਲ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਸਫ਼ਾਈ (ਸੈਨੀਟੇਸ਼ਨ) ਇੰਸਪੈਕਟਰ ਗੁਰਬਿੰਦਰ ਸਿੰਘ ਨੂੰ 15, 000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਜਲਾਲਾਬਾਦ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ।

ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਇੰਸਪੈਕਟਰ ਨੇ ਸ਼ਹਿਰ ਵਿੱਚ ਉਸ ਵੱਲੋਂ ਕੀਤੇ ਗਏ ਸਫ਼ਾਈ ਕਾਰਜਾਂ ਦੇ ਬਿੱਲ ਪਾਸ ਕਰਨ ਬਦਲੇ ਉਸਤੋਂ 20, 000 ਰੁਪਏ ਰਿਸ਼ਵਤ ਮੰਗੀ ਸੀ ਪਰ ਉਸ ਵੱਲੋਂ ਮਿੰਨਤਾਂ ਕਰਨ ਤੇ ਉਹ 15000 ਰੁਪਏ ਲੈਣ ਲਈ ਰਾਜ਼ੀ ਹੋ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਨਗਰ ਕੌਂਸਲ ਦੇ ਉਕਤ ਕਰਮਚਾਰੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Have something to say? Post your comment

 

ਪੰਜਾਬ

ਸੁਖਬੀਰ ਸਿੰਘ ਬਾਦਲ ਸੰਵਿਧਾਨਿਕ ਤੌਰ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ - ਗੌਹਰ-ਏ-ਮਸਕੀਨ

ਪ੍ਰਮੁੱਖ ਅਕਾਲੀ ਆਗੂ ਕਾਂਗਰਸ ਵਿੱਚ ਸ਼ਾਮਲ -ਆਉਂਦੇ ਦਿਨਾਂ ਦੌਰਾਨ ਅਜਿਹੇ ਹੋਰ ਮਾਮਲੇ ਦੇਖਣ ਨੂੰ ਮਿਲਣਗੇ : ਬਘੇਲ

ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਹੇਠ ਹਿਮਾਚਲ ਦੇ ਨਾਲਾਗੜ੍ਹ ਵਿੱਚ ਭਰਤੀ ਵਾਪਸ ਕਰਨ ਨੂੰ ਲੈਕੇ ਵੱਡਾ ਸਮਾਗਮ

ਐਡਵੋਕੇਟ ਧਾਮੀ ਵੱਲੋਂ ਸ. ਜਸਵੰਤ ਸਿੰਘ ਈਸੇਵਾਲ ਦੀ ਪੁਸਤਕ ‘ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ’ ਜਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ ਸ਼੍ਰੋਮਣੀ ਕਮੇਟੀ ਨੇ 

ਪਾਕਿਸਤਾਨ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ -ਸ਼੍ਰੋਮਣੀ ਕਮੇਟੀ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਫੈਸਲੇ ਨਾਲ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਨਿਰਧਾਰਤ ਪ੍ਰਕਿਰਿਆ ਅਪਣਾ ਕੇ ਨਾਗਰਿਕ ਲੈ ਸਕਣਗੇ ਲਾਭ: ਲਾਲਜੀਤ ਭੁੱਲਰ

ਵੋਟਾਂ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਸਖ਼ਤ ਨਿਗਰਾਨੀ ਰੱਖੀ ਜਾਵੇ