ਪੰਜਾਬ

ਪਾਕਿਸਤਾਨ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ -ਸ਼੍ਰੋਮਣੀ ਕਮੇਟੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 16, 2025 07:23 PM
ਅੰਮ੍ਰਿਤਸਰ- ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ 2025 ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਭਰੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਧੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸੰਪਰਕ ਕਰ ਸਕਦੇ ਹਨ।

Have something to say? Post your comment

 

ਪੰਜਾਬ

ਸੁਖਬੀਰ ਸਿੰਘ ਬਾਦਲ ਸੰਵਿਧਾਨਿਕ ਤੌਰ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ - ਗੌਹਰ-ਏ-ਮਸਕੀਨ

ਪ੍ਰਮੁੱਖ ਅਕਾਲੀ ਆਗੂ ਕਾਂਗਰਸ ਵਿੱਚ ਸ਼ਾਮਲ -ਆਉਂਦੇ ਦਿਨਾਂ ਦੌਰਾਨ ਅਜਿਹੇ ਹੋਰ ਮਾਮਲੇ ਦੇਖਣ ਨੂੰ ਮਿਲਣਗੇ : ਬਘੇਲ

ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਹੇਠ ਹਿਮਾਚਲ ਦੇ ਨਾਲਾਗੜ੍ਹ ਵਿੱਚ ਭਰਤੀ ਵਾਪਸ ਕਰਨ ਨੂੰ ਲੈਕੇ ਵੱਡਾ ਸਮਾਗਮ

ਐਡਵੋਕੇਟ ਧਾਮੀ ਵੱਲੋਂ ਸ. ਜਸਵੰਤ ਸਿੰਘ ਈਸੇਵਾਲ ਦੀ ਪੁਸਤਕ ‘ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ’ ਜਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ ਸ਼੍ਰੋਮਣੀ ਕਮੇਟੀ ਨੇ 

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਫੈਸਲੇ ਨਾਲ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਨਿਰਧਾਰਤ ਪ੍ਰਕਿਰਿਆ ਅਪਣਾ ਕੇ ਨਾਗਰਿਕ ਲੈ ਸਕਣਗੇ ਲਾਭ: ਲਾਲਜੀਤ ਭੁੱਲਰ

ਵੋਟਾਂ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਸਖ਼ਤ ਨਿਗਰਾਨੀ ਰੱਖੀ ਜਾਵੇ