ਪੰਜਾਬ

ਐਡਵੋਕੇਟ ਧਾਮੀ ਵੱਲੋਂ ਸ. ਜਸਵੰਤ ਸਿੰਘ ਈਸੇਵਾਲ ਦੀ ਪੁਸਤਕ ‘ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ’ ਜਾਰੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 16, 2025 07:34 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਜਸਵੰਤ ਸਿੰਘ ਈਸੇਵਾਲ ਦੀ ਪੁਸਤਕ “ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ” ਰਿਲੀਜ਼ ਕੀਤੀ। ਇਸ ਪੁਸਤਕ ਵਿਚ ਪਾਕਿਸਤਾਨ ਸਥਿਤ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਨੂੰ ਸੰਖੇਪ ਰੂਪ ਵਿਚ ਦਰਜ ਕੀਤਾ ਗਿਆ ਹੈ। ਲੰਘੇ ਦਿਨੀਂ ਪੁਸਤਕ ਜਾਰੀ ਕਰਨ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ 1947 ਦੀ ਭਾਰਤ-ਪਾਕਿਸਤਾਨ ਵੰਡ ਵੇਲੇ ਸਿੱਖਾਂ ਨੂੰ ਜਾਨ ਤੋਂ ਪਿਆਰੇ ਬਹੁਤ ਸਾਰੇ ਗੁਰਦੁਆਰਾ ਸਾਹਿਬਾਨ ਵਿਛੜ ਗਏ, ਜਿਨ੍ਹਾਂ ਦੇ ਦਰਸ਼ਨਾਂ ਤੇ ਸੇਵਾ-ਸੰਭਾਲ ਦਾ ਦਾਨ ਖ਼ਾਲਸਾ ਪੰਥ ਰੋਜ਼ ਅਰਦਾਸ ਵਿਚ ਮੰਗਦਾ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੀਆਂ ਸੰਗਤਾਂ ਅਜਿਹੀਆਂ ਹਨ, ਜੋ ਵੀਜ਼ਾ ਦੀ ਔਖੀ ਪ੍ਰਕਿਰਿਆ ਕਾਰਨ ਇਨ੍ਹਾਂ ਗੁਰਧਾਮਾਂ ਦੇ ਦਰਸ਼ਨਾਂ ਤੋਂ ਵਾਂਝੀਆਂ ਹਨ ਅਤੇ ਸਾਡੀ ਅਗਲੀ ਪੀੜ੍ਹੀ ਵਿਚ ਬਹੁਤ ਸਾਰੇ ਲੋਕ ਅਜਿਹੇ ਵੀ ਹਨ ਜਿਨ੍ਹਾਂ ਨੂੰ ਪਾਕਿਸਤਾਨ ਸਥਿਤ ਬਹੁਤੇ ਗੁਰਦੁਆਰਾ ਸਾਹਿਬਾਨ ਦੇ ਇਤਿਹਾਸ ਬਾਰੇ ਜਾਣਕਾਰੀ ਨਹੀਂ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ. ਜਸਵੰਤ ਸਿੰਘ ਈਸੇਵਾਲ ਦੀ ਇਸ ਪੁਸਤਕ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸਿੱਖ ਇਤਿਹਾਸ ਨਾਲ ਸਬੰਧਤ ਯਾਦਗਾਰਾਂ ਦੀ ਜਾਣਕਾਰੀ ਸੰਖੇਪ ਸ਼ਬਦਾਂ ਵਿਚ ਦਰਜ ਹੈ। ਉਨ੍ਹਾਂ ਕਿਹਾ ਕਿ ਇਹ ਪੁਸਤਕ ਸਿੱਖ ਸ਼ਰਧਾਲੂਆਂ ਲਈ ਲਾਹੇਵੰਦ ਸਾਬਤ ਹੋਵੇਗੀ ਅਤੇ ਪਾਠਕ ਆਪਣੇ ਵਿਛੜੇ ਗੁਰਧਾਮਾਂ ਦੇ ਇਤਿਹਾਸ ਤੋਂ ਜਾਣੂ ਹੋਣਗੇ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਸ. ਜਸਵੰਤ ਸਿੰਘ ਈਸੇਵਾਲ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਸ. ਗੁਰਨਾਮ ਸਿੰਘ ਜੱਸਲ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਅਵਤਾਰ ਸਿੰਘ ਵਣਵਾਲਾ, ਸ. ਮਨਜੀਤ ਸਿੰਘ ਬੱਪੀਆਣਾ, ਸ. ਰਾਮਪਾਲ ਸਿੰਘ ਬਹਿਣੀਵਾਲ, ਸ. ਤੇਜਿੰਦਰਪਾਲ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਪ੍ਰੋ. ਸੁਖਦੇਵ ਸਿੰਘ ਆਦਿ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਸੂਬਾ ਸਰਕਾਰ ਚੌਲ ਮਿੱਲਰਾਂ ਅਤੇ ਹੋਰਨਾਂ ਭਾਈਵਾਲਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ: ਮੰਤਰੀ

ਜਦੋਂ ਵੀ ਗੁਰੂ ਗ੍ਰੰਥ ਸਾਹਿਬ ਮਹਾਰਾਜ ਦੀ ਬੇਅਦਬੀ ਹੁੰਦੀ ਹੈ ਤਾਂ ਬੇਅਦਬੀ ਕਰਨ ਵਾਲਾ ਮੰਦ ਬੁੱਧੀ ਹੀ ਕਿਉਂ ਨਿਕਲਦਾ ਹੈ..?? ਭਗਵੰਤ ਮਾਨ

 1500 ਮਹਿਲਾ ਪੰਚਾਂ-ਸਰਪੰਚਾਂ ਨੂੰ ਨਾਂਦੇੜ ਸਾਹਿਬ ਦੇ ਦਰਸ਼ਨਾਂ ਲਈ ਲਿਜਾਵੇਗੀ-ਮੁੱਖ ਮੰਤਰੀ

ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖ਼ਸੀਅਤਾਂ ਨੂੰ ਸ਼ਰਧਾਂਜਲੀ ਭੇਟ

ਭਰਤੀ ਕਮੇਟੀ ਨੂੰ ਮਿਲਿਆ ਵੱਡਾ ਹੁੰਗਾਰਾ,ਸਾਬਕਾ ਵਿਧਾਇਕ ਬੀਬਾ ਵਨਿੰਦਰ ਕੌਰ ਲੂੰਬਾ, ਕਰਨ ਸਿੰਘ ਡੀਟੀਓ ਅਤੇ ਮਹਿੰਦਰ ਸਿੰਘ ਲਾਲਵਾ ਨੇ ਸ਼ੁਰੂ ਕੀਤੀ ਭਰਤੀ

ਚੋਣ ਕਮਿਸ਼ਨ ਵੱਲੋਂ 8 ਰਜਿਸਟਰਡ ਗੈਰ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਨੋਟਿਸ ਜਾਰੀ: ਸਿਬਿਨ ਸੀ

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਸਿੰਧ ਦਰਿਆ ਦੇ ਪਾਣੀਆਂ 'ਚੋਂ ਬਣਦਾ ਹਿੱਸਾ ਦੇਣ ਦੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਭਰੋਸੇ ਤੋਂ ਬਾਅਦ ਟਰਾਂਸਪੋਰਟ ਵਿਭਾਗ ਦੀਆਂ ਯੂਨੀਅਨਾਂ ਨੇ ਹੜਤਾਲ ਵਾਪਸ ਲਈ

ਲਓ ਜੀ ਆਰਟੀਫੀਸ਼ੀਅਲ ਇੰਟੈਲੀਜੈਂਸੀ ਰਾਹੀ ਮੋਟੂ ਪਤਲੂ, ਛੋਟਾ ਭੀਮ, ਡੋਰੇਮੋਨ, ਇਕ ਰਿੱਛ ਤੇ ਇਕ ਬਾਂਦਰ ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾਂ ਵਿਚ ਪਹੁੰਚੇ

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਬਾਲ ਵਿਆਹ ਦੇ ਮਾਮਲਿਆਂ ਨੂੰ ਰੋਕਣ ਲਈ ਸਰਕਾਰ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ