ਨੈਸ਼ਨਲ

ਗੁਰਦੁਆਰਾ ਰਾਜੌਰੀ ਗਾਰਡਨ ਵਿੱਚ ਨਿਤਨੇਮ ਕਲਾਸ ਦੇ ਬੱਚਿਆਂ ਨੂੰ ਸਨਮਾਨ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 16, 2025 09:23 PM

ਨਵੀਂ ਦਿੱਲੀ- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਬੀਬੀ ਹਰਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਵੱਲੋਂ ਪਿਛਲੇ 25 ਸਾਲਾਂ ਤੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਬੱਚਿਆਂ ਨੂੰ ਗੁਰਮਤ ਨਾਲ ਜੋੜਨ ਲਈ ਨਿਤਨੇਮ ਕਲਾਸਾਂ ਲਾਈਆਂ ਜਾਂਦੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਬੱਚਿਆਂ ਨੂੰ ਨਿਤਨੇਮ ਦੀਆਂ ਬਾਣੀਆਂ ਦੇ ਨਾਲ-ਨਾਲ ਅਰਦਾਸ, ਗੁਰੂ ਇਤਿਹਾਸ, ਕੀਰਤਨ, ਦਸਤਾਰ ਸਜਾਉਣ ਆਦਿ ਦੀ ਵੀ ਸਿੱਖਿਆ ਦਿੱਤੀ ਜਾਂਦੀ ਹੈ। ਇਨ੍ਹਾਂ ਕਲਾਸਾਂ ਵਿੱਚ ਵੱਡੀ ਗਿਣਤੀ ਵਿੱਚ ਬੱਚੇ ਭਾਗ ਲੈ ਕੇ ਲਾਭ ਉਠਾਉਂਦੇ ਹਨ।

ਇਸ ਵਾਰ ਵੀ ਨਿਤਨੇਮ ਕਲਾਸ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਪ੍ਰਧਾਨ ਸ. ਹਰਮਨਜੀਤ ਸਿੰਘ, ਧਰਮ ਪ੍ਰਚਾਰ ਦੇ ਸੁੰਦਰ ਸਿੰਘ ਨਾਰੰਗ ਅਤੇ ਬੀਬੀ ਹਰਜੀਤ ਕੌਰ ਵੱਲੋਂ ਸਨਮਾਨਿਤ ਕੀਤਾ ਗਿਆ।
ਸ. ਹਰਮਨਜੀਤ ਸਿੰਘ ਦਾ ਮੰਨਣਾ ਹੈ ਕਿ ਜੋ ਬੱਚੇ ਇਨ੍ਹਾਂ ਕਲਾਸਾਂ ਵਿੱਚ ਆ ਕੇ ਸਿੱਖਿਆ ਲੈਂਦੇ ਹਨ, ਉਹ ਕਦੇ ਵੀ ਸਿੱਖੀ ਤੋਂ ਦੂਰ ਨਹੀਂ ਜਾ ਸਕਦੇ ਕਿਉਂਕਿ ਜੇ ਬੱਚਿਆਂ ਨੂੰ ਬਚਪਨ ਤੋਂ ਹੀ ਆਪਣੇ ਗੌਰਵਮਈ ਵਿਰਸੇ ਦੀ ਜਾਣਕਾਰੀ ਮਿਲ ਜਾਏ ਅਤੇ ਉਹ ਮਾਤਭਾਸ਼ਾ ਨਾਲ ਜੁੜ ਜਾਣ ਤਾਂ ਉਹ ਕਦੇ ਵੀ ਰਾਹ ਭੁੱਲ ਨਹੀਂ ਸਕਦੇ। ਸ. ਹਰਮਨਜੀਤ ਸਿੰਘ ਨੇ ਕਿਹਾ ਕਿ ਸਾਡੀ ਪੂਰੀ ਕੋਸ਼ਿਸ਼ ਰਹਿੰਦੀ ਹੈ ਕਿ ਬੱਚਿਆਂ ਨੂੰ ਵੱਧ ਤੋਂ ਵੱਧ ਗੁਰਮਤ ਨਾਲ ਜੋੜਣ ਲਈ ਕਾਰਜਕ੍ਰਮ ਕਰਵਾਏ ਜਾਣ।
ਉਨ੍ਹਾਂ ਨੇ ਬੀਬੀ ਹਰਜੀਤ ਕੌਰ ਦੀ ਖਾਸ ਤੌਰ 'ਤੇ ਪ੍ਰਸ਼ੰਸਾ ਕੀਤੀ, ਜਿਨ੍ਹਾਂ ਨੇ ਪਿਛਲੇ 25 ਸਾਲਾਂ ਤੋਂ ਇਹ ਕਲਾਸਾਂ ਲਗਾਈਆਂ ਹਨ ਅਤੇ ਇਸ ਵਾਰ ਆਪਣੀ ਤੰਦਰੁਸਤੀ ਠੀਕ ਨਾ ਹੋਣ ਦੇ ਬਾਵਜੂਦ ਲਗਾਤਾਰ ਆ ਕੇ ਬੱਚਿਆਂ ਦੀਆਂ ਕਲਾਸਾਂ ਲਗਾਈਆਂ।
ਇਸ ਮੌਕੇ ਤੇ ਉਹਨਾਂ ਵਾਲੰਟੀਅਰਾਂ ਨੂੰ ਵੀ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਬੱਚਿਆਂ ਨੂੰ ਸਿੱਖਿਆ ਦੇਣ ਵਿੱਚ ਭੂਮਿਕਾ ਨਿਭਾਈ।

Have something to say? Post your comment

 

ਨੈਸ਼ਨਲ

ਪ੍ਰਧਾਨ ਮੰਤਰੀ ਮੋਦੀ ਦੇ ਜੀ7 ਸੰਮੇਲਨ ਦੌਰੇ ਤੋਂ ਪਹਿਲਾਂ ਖਾਲਿਸਤਾਨ ਪੱਖੀ ਵਿਰੋਧ ਪ੍ਰਦਰਸ਼ਨ ਦੀ ਨਿੰਦਾ ਕੀਤੀ ਸਿੱਖ ਆਗੂਆਂ ਨੇ

ਰੇਖਾ ਗੁਪਤਾ ਨੂੰ ਸਿੱਖ ਭਾਈਚਾਰੇ ਤੋਂ ਮੁਆਫ਼ੀ ਮੰਗਣੀ ਚਾਹੀਦੀ ਹੈ: 'ਆਪ' ਆਗੂ ਜਰਨੈਲ ਸਿੰਘ

ਦਿੱਲੀ ਵਿੱਚ 1984 ਦੇ ਕਤਲੇਆਮ ਵਿੱਚ ਸ਼ਹੀਦ ਹੋਏ ਲੋਕਾਂ ਲਈ ਯਾਦਗਾਰ ਬਣਾਉਣ ਵਾਸਤੇ ਮੁੱਖਮੰਤਰੀ ਰੇਖਾ ਗੁਪਤਾ ਨੂੰ ਦਿੱਤਾ ਮੰਗਪੱਤਰ

ਈਰਾਨ ਵਿੱਚ ਰਹਿਣ ਵਾਲੇ ਭਾਰਤੀਆਂ ਲਈ ਐਡਵਾਈਜ਼ਰੀ ਜਾਰੀ, ਐਮਰਜੈਂਸੀ ਨੰਬਰ 'ਤੇ ਮਦਦ ਉਪਲਬਧ ਹੋਵੇਗੀ

ਸ਼ਹੀਦ ਭਾਈ ਤਾਰੂ ਸਿੰਘ ਗੁਰਮਤਿ ਪ੍ਰਚਾਰ ਐਂਡ ਵੈਲਫੇਅਰ ਸੁਸਾਇਟੀ ਰਜਿ ਪੰਜਾਬ ਵੱਲੋਂ ਨੌ ਰੋਜਾ ਦਸਤਾਰ ਦੁਮਾਲਾ ਸਿਖਲਾਈ ਕੈਂਪ ਚੜਦੀ ਕਲਾ ਨਾਲ ਸੰਪਨ

ਯੂਪੀ ਵਿੱਚ ਸਿੱਖਾਂ ਦੇ ਧਰਮ ਪਰਿਵਰਤਨ ਵਾਲੇ ਇਲਾਕਿਆਂ ਵਿੱਚੋਂ ਗੁਰਮਤ ਪ੍ਰਚਾਰ ਕੈਂਪਾਂ ਨੂੰ ਸਭ ਤੋਂ ਵੱਧ ਮਿਲਿਆ ਹੁੰਗਾਰਾ - ਦਿੱਲੀ ਗੁਰਦੁਆਰਾ ਕਮੇਟੀ

ਸੁਖਬੀਰ ਬਾਦਲ ਨੂੰ ਤਖਤ ਪਟਨਾ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਣ ਲਈ 20 ਦਿਨਾਂ ਦਾ ਹੋਰ ਸਮਾਂ ਮਿਲਿਆ

ਕੰਚਨ ਕੁਮਾਰੀ ਨਾਲ ਵਾਪਰਿਆ ਹਾਦਸਾ ਦੁਜਿਆਂ ਲਈ ਚੇਤਾਵਨੀ : ਬਾਬਾ ਹਰਦੀਪ ਸਿੰਘ ਮਹਿਰਾਜ

ਭਾਰਤ ਨੂੰ ਆਪਣੀ ਆਵਾਜ਼ ਨਹੀਂ ਗੁਆਉਣੀ ਚਾਹੀਦੀ ਕਾਂਗਰਸ ਨੇ ਗਾਜ਼ਾ 'ਤੇ ਵੋਟਿੰਗ ਤੋਂ ਦੂਰ ਰਹਿਣ 'ਤੇ ਉਠਾਏ ਸਵਾਲ 

ਇਜ਼ਰਾਈਲ-ਈਰਾਨ ਟਕਰਾਅ ਦੇ ਵਿਚਕਾਰ ਭਾਰਤ ਨੇ ਜਾਰੀ ਕੀਤੀ ਨਵੀਂ ਐਡਵਾਈਜਰੀ