ਪੰਜਾਬ

ਪ੍ਰਮੁੱਖ ਅਕਾਲੀ ਆਗੂ ਕਾਂਗਰਸ ਵਿੱਚ ਸ਼ਾਮਲ -ਆਉਂਦੇ ਦਿਨਾਂ ਦੌਰਾਨ ਅਜਿਹੇ ਹੋਰ ਮਾਮਲੇ ਦੇਖਣ ਨੂੰ ਮਿਲਣਗੇ : ਬਘੇਲ

ਕੌਮੀ ਮਾਰਗ ਬਿਊਰੋ | June 16, 2025 09:24 PM

ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਤਿੰਨ ਪ੍ਰਮੁੱਖ ਆਗੂ ਅੱਜ ਕਾਂਗਰਸ ਵਿੱਚ ਸ਼ਾਮਲ ਹੋ ਗਏ। ਇਨ੍ਹਾਂ ਵਿੱਚ ਸੁਨਾਮ ਤੋਂ ਰਜਿੰਦਰ ਦੀਪਾ, ਮੁਕੇਰੀਆਂ ਤੋਂ ਸਰਬਜੋਤ ਸਿੰਘ ਸਾਬੀ ਅਤੇ ਅਨਿਲ ਠਾਕੁਰ ਸ਼ਾਮਲ ਹਨ।

ਉਨ੍ਹਾਂ ਨੂੰ ਕਾਂਗਰਸ ਦੇ ਕੌਮੀ ਜਨਰਲ ਸਕੱਤਰ ਇੰਚਾਰਜ ਪੰਜਾਬ ਭੂਪੇਸ਼ ਬਘੇਲ ਨੇ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਸੀਨੀਅਰ ਪਾਰਟੀ ਆਗੂਆਂ ਦੀ ਮੌਜੂਦਗੀ ਵਿੱਚ ਪਾਰਟੀ ਵਿੱਚ ਸ਼ਾਮਲ ਕੀਤਾ।

ਇਸ ਮੌਕੇ ਇਨ੍ਹਾਂ ਆਗੂਆਂ ਦਾ ਪਾਰਟੀ ਵਿੱਚ ਸਵਾਗਤ ਕਰਦਿਆਂ, ਬਘੇਲ ਨੇ ਕਿਹਾ ਕਿ ਇਹ ਕਾਂਗਰਸ ਲਈ ਇੱਕ ਸਵਾਗਤਯੋਗ ਘਟਨਾ ਹੈ, ਕਿਉਂਕਿ ਪੰਜਾਬ ਭਰ ਵਿੱਚ ਕਾਂਗਰਸ ਦੀ ਸੱਤਾ ਵਿਚ ਵਾਪਿਸੀ ਦਾ ਮਾਹੌਲ ਬਣਿਆ ਹੋਇਆ ਹੈ।

ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਵਾਪਰਨ ਵਾਲੀਆਂ ਘਟਨਾਵਾਂ ਦਾ ਪਰਛਾਵਾਂ ਹੁਣ ਤੋਂ ਨਜ਼ਰ ਆਉਣ ਲੱਗਾ ਹੈ। ਇਸ ਲੜੀ ਹੇਠ, ਆਉਂਦੇ ਦਿਨਾਂ ਦੌਰਾਨ ਕਈ ਸਿਆਸੀ ਪਾਰਟੀਆਂ ਦੇ ਸੀਨੀਅਰ ਆਗੂ ਕਾਂਗਰਸ ਵਿੱਚ ਸ਼ਾਮਲ ਹੋਣ ਲਈ ਉਤਸੁਕ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਜਿਹੇ ਹੋਰ ਆਗੂ ਵੀ ਪਾਰਟੀ ਵਿਚ ਸ਼ਾਮਲ ਹੋਣਗੇ।

ਇਸ ਮੌਕੇ ਸੰਬੋਧਨ, ਪੰਜਾਬ ਕਾਂਗਰਸ ਦੇ ਪ੍ਰਧਾਨ ਵੜਿੰਗ ਨੇ ਕਿਹਾ ਕਿ ਇਹ ਗੱਲ ਕੰਧ 'ਤੇ ਲਿਖੀ ਹੋਈ ਹੈ ਕਿ ਕਾਂਗਰਸ ਸੱਤਾ ਵਿਚ ਵਾਪਸ ਆ ਰਹੀ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਹੋਰ ਪਾਰਟੀਆਂ ਦੇ ਕਈ ਆਗੂ ਉਨ੍ਹਾਂ ਦੇ ਸੰਪਰਕ ਵਿੱਚ ਹਨ ਅਤੇ ਪਾਰਟੀ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਜਿਨ੍ਹਾਂ ਆਗੂਆਂ ਨੂੰ ਜਲਦੀ ਹੀ ਪਾਰਟੀ ਵਿੱਚ ਸ਼ਾਮਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਤਾਂ ਸਿਰਫ਼ ਸ਼ੁਰੂਆਤ ਹੈ, ਕਿਉਂਕਿ ਪੰਜਾਬ ਵਿੱਚ ਬਦਲਾਅ ਦੀਆਂ ਹਵਾਵਾਂ ਵਗਣ ਲੱਗ ਪਈਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਮੌਜੂਦਾ 'ਆਪ' ਸਰਕਾਰ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਕਾਂਗਰਸ ਵੱਲ ਉਮੀਦਾਂ ਨਾਲ ਦੇਖ ਰਹੇ ਹਨ।

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਤਿੰਨਾਂ ਆਗੂਆਂ ਦਾ ਜਨਤਕ ਸੇਵਾ ਵਿੱਚ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਇਹ ਸਾਰੇ ਪਾਰਟੀ ਲਈ ਵੱਡੀ ਤਾਕਤ ਸਾਬਤ ਹੋਣਗੇ ਅਤੇ ਇਨ੍ਹਾਂ ਦੇ ਸ਼ਾਮਲ ਹੋਣ ਤੋਂ ਬਾਅਦ ਪਾਰਟੀ ਨੂੰ ਹੋਰ ਮਜ਼ਬੂਤ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਅਹਿਸਾਸ ਹੋ ਗਿਆ ਹੈ ਕਿ ਸਿਰਫ਼ ਕਾਂਗਰਸ ਹੀ ਚੰਗਾ ਅਤੇ ਪ੍ਰਭਾਵਸ਼ਾਲੀ ਸ਼ਾਸਨ ਪ੍ਰਦਾਨ ਕਰ ਸਕਦੀ ਹੈ ਅਤੇ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਸਕਦੀ ਹੈ।

ਇਸ ਮੌਕੇ ਮੌਜੂਦ ਸੀਨੀਅਰ ਪਾਰਟੀ ਆਗੂਆਂ ਵਿੱਚ ਬ੍ਰਹਮ ਮਹਿੰਦਰਾ, ਰਾਣਾ ਕੇਪੀ ਸਿੰਘ, ਬਲਬੀਰ ਸਿੱਧੂ, ਕੈਪਟਨ ਸੰਦੀਪ ਸੰਧੂ, ਬਰਿੰਦਰਮੀਤ ਸਿੰਘ ਪਾਹੜਾ ਵੀ ਸ਼ਾਮਿਲ ਰਹੇ।

Have something to say? Post your comment

 

ਪੰਜਾਬ

ਸੁਖਬੀਰ ਸਿੰਘ ਬਾਦਲ ਸੰਵਿਧਾਨਿਕ ਤੌਰ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ - ਗੌਹਰ-ਏ-ਮਸਕੀਨ

ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਹੇਠ ਹਿਮਾਚਲ ਦੇ ਨਾਲਾਗੜ੍ਹ ਵਿੱਚ ਭਰਤੀ ਵਾਪਸ ਕਰਨ ਨੂੰ ਲੈਕੇ ਵੱਡਾ ਸਮਾਗਮ

ਐਡਵੋਕੇਟ ਧਾਮੀ ਵੱਲੋਂ ਸ. ਜਸਵੰਤ ਸਿੰਘ ਈਸੇਵਾਲ ਦੀ ਪੁਸਤਕ ‘ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ’ ਜਾਰੀ

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸਮਾਗਮ

ਕੇਂਦਰੀ ਮੰਤਰੀ ਸੁਕਾਂਤਾ ਮਜੂਮਦਾਰ ਵੱਲੋਂ ਸਿੱਖ ਦੀ ਦਸਤਾਰ ’ਤੇ ਚੱਪਲ ਸੁੱਟਣ ਦੀ ਕੀਤੀ ਨਿੰਦਾ ਸ਼੍ਰੋਮਣੀ ਕਮੇਟੀ ਨੇ 

ਪਾਕਿਸਤਾਨ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ -ਸ਼੍ਰੋਮਣੀ ਕਮੇਟੀ

15,000 ਰੁਪਏ ਰਿਸ਼ਵਤ ਲੈਂਦਾ ਸਫ਼ਾਈ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਪੰਜਾਬ ਕੈਬਨਿਟ ਸਬ-ਕਮੇਟੀ ਵੱਲੋਂ 12 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ, ਜਾਇਜ਼ ਮੰਗਾਂ 'ਤੇ ਜਲਦੀ ਕਾਰਵਾਈ ਦਾ ਦਿੱਤਾ ਭਰੋਸਾ

ਫੈਸਲੇ ਨਾਲ ਆਮ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ; ਨਿਰਧਾਰਤ ਪ੍ਰਕਿਰਿਆ ਅਪਣਾ ਕੇ ਨਾਗਰਿਕ ਲੈ ਸਕਣਗੇ ਲਾਭ: ਲਾਲਜੀਤ ਭੁੱਲਰ

ਵੋਟਾਂ ਤੋਂ ਪਹਿਲਾਂ ਦੇ 72, 48 ਅਤੇ 24 ਘੰਟਿਆਂ ਦੌਰਾਨ ਸਖ਼ਤ ਨਿਗਰਾਨੀ ਰੱਖੀ ਜਾਵੇ