ਨੈਸ਼ਨਲ

ਤਖ਼ਤ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਮਨਾਏਗੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸਮਾਗਮ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 17, 2025 08:54 PM

ਨਵੀਂ ਦਿੱਲੀ- ਤਖ਼ਤ ਸ਼੍ਰੀ ਹਰਿਮੰਦਰ ਜੀ ਪਟਨਾ ਸਾਹਿਬ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ ਸੋਹੀ ਨੇ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਸ਼ਿਸ਼ਟਾਚਾਰ ਭੇਟ ਕੀਤੀ, ਜਿਸ ਵਿੱਚ ਸਿੱਖ ਮਸਲਿਆਂ ਦੇ ਹੱਲ ਨਾਲ ਨਾਲ ਗੁਰੂ ਤੇਗ ਬਹਾਦਰ ਜੀ ਦੇ 350ਵੀਂ ਸ਼ਹੀਦੀ ਸਮਾਗਮ ਮੌਕੇ ਕਈ ਕਾਰਜਕ੍ਰਮ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਕਰਨ 'ਤੇ ਵਿਚਾਰ-ਵਟਾਂਦਰਾ ਹੋਇਆ। ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸ. ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਨਾਲ ਤਖ਼ਤ ਪਟਨਾ ਸਾਹਿਬ ਕੋਰੀਡੋਰ ਦੇ ਕੰਮ ਨੂੰ ਜਲਦ ਸ਼ੁਰੂ ਕਰਨ ਅਤੇ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਪੁਰਬ ਬਿਹਾਰ ਸਰਕਾਰ ਦੇ ਸਹਿਯੋਗ ਨਾਲ ਮਨਾਉਣ 'ਤੇ ਵਿਚਾਰ ਹੋਇਆ, ਜਿਸਨੂੰ ਮੁੱਖ ਮੰਤਰੀ ਨੇ ਤੁਰੰਤ ਮਨਜ਼ੂਰੀ ਦੇ ਦਿੱਤੀ। ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਦੀ ਸ਼ੁਰੂਆਤ ਤਖ਼ਤ ਪਟਨਾ ਸਾਹਿਬ ਤੋਂ ਹੋਵੇਗੀ, ਜਿਸਦੀ ਸਾਰੀ ਵਿਵਸਥਾ ਮੁੱਖ ਮੰਤਰੀ ਨਿਤੀਸ਼ ਕੁਮਾਰ ਦੀ ਦੇਖ-ਰੇਖ ਹੇਠ ਬਿਹਾਰ ਦਾ ਟੂਰਿਜ਼ਮ ਵਿਭਾਗ ਕਰੇਗਾ। ਉਨ੍ਹਾਂ ਦੱਸਿਆ ਕਿ ਇਹ ਯਾਤਰਾ ਬਿਹਾਰ, ਉੱਤਰ ਪ੍ਰਦੇਸ਼ ਰਾਹੀਂ ਦਿੱਲੀ ਅਤੇ ਫਿਰ ਪੰਜਾਬ ਜਾਏਗੀ। ਜਿਸ ਵਿੱਚ ਪੰਜਾਬ ਦੀਆਂ ਕੁਝ ਧਾਰਮਿਕ ਜਥੇਬੰਦੀਆਂ ਦਾ ਵੀ ਸਹਿਯੋਗ ਲਿਆ ਜਾਵੇਗਾ ਅਤੇ ਮੁੱਖ ਮੰਤਰੀ ਨਿਤੀਸ਼ ਕੁਮਾਰ ਬਿਹਾਰ ਤੋਂ ਯਾਤਰਾ ਰਵਾਨਾ ਕਰਨ ਤੋਂ ਬਾਅਦ ਦਿੱਲੀ ਅਤੇ ਪੰਜਾਬ ਵਿੱਚ ਵੀ ਮੌਜੂਦ ਰਹਿਣਗੇ ਅਤੇ ਯਾਤਰਾ ਦਾ ਸਵਾਗਤ ਕਰਨਗੇ।

ਉਨ੍ਹਾਂ ਦੱਸਿਆ ਕਿ ਜਲਦ ਹੀ ਬਿਹਾਰ ਸਰਕਾਰ ਦੇ ਸੰਬੰਧਤ ਅਧਿਕਾਰੀਆਂ ਅਤੇ ਤਖ਼ਤ ਪਟਨਾ ਸਾਹਿਬ ਕਮੇਟੀ ਦੇ ਪ੍ਰਬੰਧਕਾਂ ਵਿਚਕਾਰ ਯਾਤਰਾ ਦੇ ਰੂਪ-ਰੇਖਾ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਸ਼ੁਰੂ ਹੋਵੇਗਾ। ਸ. ਜਗਜੋਤ ਸਿੰਘ ਸੋਹੀ ਨੇ ਦੱਸਿਆ ਕਿ ਮੁੱਖ ਮੰਤਰੀ ਨਾਲ ਹੋਈ ਭੇਟ ਦੌਰਾਨ ਤਖ਼ਤ ਪਟਨਾ ਸਾਹਿਬ ਨਾਲ ਜੁੜੇ ਹੋਰ ਕਈ ਸਿੱਖ ਮਸਲਿਆਂ 'ਤੇ ਵੀ ਗੱਲਬਾਤ ਹੋਈ, ਜਿਨ੍ਹਾਂ ਨੂੰ ਤਰਜੀਹ ਦੇ ਕੇ ਹੱਲ ਕਰਨ ਦਾ ਭਰੋਸਾ ਮੁੱਖ ਮੰਤਰੀ ਨੇ ਦਿੱਤਾ।

Have something to say? Post your comment

 

ਨੈਸ਼ਨਲ

ਭਾਰਤ ਦੀ ਜੀਡੀਪੀ 6.5 ਪ੍ਰਤੀਸ਼ਤ ਦੀ ਦਰ ਨਾਲ ਵਧ ਰਹੀ ਹੈ, ਆਉਣ ਵਾਲੇ ਸਮੇਂ ਵਿੱਚ ਅੱਠ ਟ੍ਰਿਲੀਅਨ ਡਾਲਰ ਤੱਕ ਪਹੁੰਚ ਜਾਵੇਗੀ: ਹਰਦੀਪ ਪੁਰੀ

ਭਾਜਪਾ ਨੇ ਕਾਂਗਰਸ 'ਤੇ ਵਰ੍ਹਦਿਆਂ, ਮੋਦੀ-ਟਰੰਪ ਗੱਲਬਾਤ ਬਾਰੇ 'ਝੂਠ ਫੈਲਾਉਣ' ਦਾ ਲਗਾਇਆ ਦੋਸ਼ 

ਦਿੱਲੀ ਉਤੇ ਰਾਜ਼ ਕਰ ਰਹੇ ਹਾਕਮ ਸਾਡੇ ਬੰਦੀ ਸਿੰਘਾਂ ਨੂੰ ਛੱਡ ਨਹੀਂ ਰਹੇ-ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਜੀ-7 ਸੰਮੇਲਨ ਰਾਹੀਂ ਭਾਰਤ ਕੈਨੇਡਾ ਦੇ ਕੂਟਨੀਤਕ ਸਬੰਧਾਂ ਵਿੱਚ ਸੁਧਾਰ, ਵੀਜ਼ਾ ਸਹੂਲਤ, ਵਪਾਰ ਦੇ ਸਬੰਧ ਮਜ਼ਬੂਤ ​​ਹੋਣਗੇ: ਵਿਕਰਮ ਸਾਹਨੀ

ਮਹਾਰਾਸ਼ਟਰ ਵਿੱਚ ਹਿੰਦੀ ਨੂੰ ਜ਼ਬਰਦਸਤੀ ਥੋਪਣ ਦੀ ਕਿਸੇ ਵੀ ਕੋਸ਼ਿਸ਼ ਨੂੰ ਸਵੀਕਾਰ ਨਹੀਂ ਕਰਾਂਗੇ: ਰਾਜ ਠਾਕਰੇ

ਨੋਟੀਫਿਕੇਸ਼ਨ ਵਿੱਚ ਜਾਤੀ ਜਨਗਣਨਾ ਦਾ ਕੋਈ ਜ਼ਿਕਰ ਨਹੀਂ ਹੈ: ਪਵਨ ਖੇੜਾ

ਭਾਈ ਬਲਜੀਤ ਸਿੰਘ ਨੇ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਕੀਤੀ ਕੀਰਤਨ ਸੇਵਾ

ਡਬਲਊਐਸਸੀਸੀ ਵਲੋਂ ਸਿੱਖ ਕਾਰੋਬਾਰ ਅਤੇ ਭਾਰਤ ਦੀ ਵਿਕਾਸ ਲਈ ਮਾਸਿਕ ਮੀਟਿੰਗ

ਇੰਦਰਪ੍ਰੀਤ ਸਿੰਘ ਕੌਛੜ ਮਨੁੱਖਤਾ ਲਈ ਕੀਤੀਆਂ ਗਈਆਂ ਸੇਵਾਵਾਂ ਸਦਕਾ ਗੁਰਦਵਾਰਾ ਸਿੰਘ ਸਭਾ ਸਾਊਥਹਾਲ ਪ੍ਰਬੰਧਕਾਂ ਵਲੋਂ ਹੋਏ ਸਨਮਾਨਿਤ

ਕੇਂਦਰ ਸਰਕਾਰ ਨੂੰ ਕਰਤਾਰਪੁਰ ਸਾਹਿਬ ਲਾਂਘੇ ਨੂੰ ਤੁਰੰਤ ਦੁਬਾਰਾ ਖੋਲ੍ਹਣ ਦੀ ਅਪੀਲ: ਪਰਮਜੀਤ ਸਿੰਘ ਵੀਰਜੀ