ਹਰਿਆਣਾ

ਹਰਿਆਣਾ ਕਮੇਟੀ ਸੀਨੀਅਰ ਮੀਤ ਪ੍ਰਧਾਨ ਵੱਲੋਂ ਸ਼ੁਕਰਾਨਾ ਸਮਾਗਮ ਪਿੰਜੌਰ ਵਿਖੇ ਚੜਦੀਕਲਾ ਨਾਲ ਹੋਇਆ ਸੰਪੰਨ

ਕੌਮੀ ਮਾਰਗ ਬਿਊਰੋ | June 17, 2025 09:28 PM

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਹਲਕਾ ਕਾਲਕਾ ਤੋਂ ਸ੍ਰੋਮਣੀ ਅਕਾਲੀ ਦਲ ਆਜ਼ਾਦ ਦੇ ਜਿੱਤੇ ਮੈਂਬਰ ਸਰਦਾਰ ਗੁਰਮੀਤ ਸਿੰਘ ਰਾਮਸਰ ਵੱਲੋਂ ਹਰਿਆਣਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਹੋਣ ਦੀ ਖੁਸ਼ੀ ਵਿੱਚ ਗੁਰੂ ਅਤੇ ਸੰਗਤਾਂ ਦਾ ਸ਼ੁਕਰਾਨਾ ਕੀਤਾ ਗਿਆ ਇਸ ਸਮੇਂ ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਭਾਈ ਗੁਰਸੇਵਕ ਸਿੰਘ ਰੰਗੀਲਾ ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਦਾਦੂ ਸਾਹਿਬ ਅਤੇ ਭਾਈ ਮਨਜਿੰਦਰ ਸਿੰਘ ਰਬਾਬੀ ਹਜ਼ੂਰੀ ਰਾਗੀ ਜਥਾ ਗੁਰਦੁਆਰਾ ਪਾਤਸ਼ਾਹੀ ਦਸਵੀਂ ਨਾਢਾ ਸਾਹਿਬ ਪੰਚਕੂਲਾਂ ਨੇ ਰਸਭਿੰਨਾ ਕੀਰਤਨ ਕੀਤਾ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਚੇਅਰਮੈਨ ਧਰਮ ਪ੍ਰਚਾਰ ਵੱਲੋਂ ਗੁਰਮਤਿ ਵਿਚਾਰਾਂ ਦੀ ਸੰਗਤਾਂ ਨਾਲ ਸਾਂਝ ਪਾਈ ਗਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਦੀਸ਼ ਸਿੰਘ ਝੀਂਡਾ ਨੇ ਜਿੱਥੇ ਸੰਗਤਾਂ ਦਾ ਧੰਨਵਾਦ ਕੀਤਾ ਉੱਥੇ ਇਸ ਇਲਾਕੇ ਵਿੱਚ ਇੱਕ ਸਕੂਲ ਖੋਲਣ ਦਾ ਵੀ ਐਲਾਨ ਕੀਤਾ ਹਲਕਾ ਪੰਜੌਰ ਦੀਆਂ ਸੰਗਤਾਂ ਵੱਡੀ ਗਿਣਤੀ ਵਿੱਚ ਪੁੱਜੀਆਂ ਹੋਈਆਂ ਸਨ ਸ਼ੁਕਰਾਨਾ ਸਮਾਗਮ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਦੀਸ਼ ਸਿੰਘ ਝੀਂਡਾ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਚੇਅਰਮੈਨ ਧਰਮ ਪ੍ਰਚਾਰ, ਸਰਦਾਰ ਗੁਰਬੀਰ ਸਿੰਘ ਤਲਾਕੌਰ ਮੀਤ ਪ੍ਰਧਾਨ, ਸਰਦਾਰ ਸੁਖਵਿੰਦਰ ਸਿੰਘ ਮੰਡੇਬਰ ਸਾਬਕਾ ਜਨਰਲ ਸਕੱਤਰ, ਸਰਦਾਰ ਸਵਰਨ ਸਿੰਘ ਬੁੰਗਾ ਟਿੱਬੀ ਚੇਅਰਮੈਨ ਖਰੀਦ ਵਿੰਗ, ਬੀਬੀ ਕਰਤਾਰ ਕੌਰ ਸ਼ਾਹਬਾਦ ਚੇਅਰਮੈਨ ਹੈਲਥ ਵਿੰਗ, ਸਰਦਾਰ ਰਜਿੰਦਰ ਸਿੰਘ ਬਰਾੜਾ ਚੇਅਰਮੈਨ ਐਨ ਆਰ ਆਈ ਵਿੰਗ, ਸਰਦਾਰ ਸੁਖਜਿੰਦਰ ਸਿੰਘ ਤੂਰ ਸਾਬਕਾ ਮੈਂਬਰ, ਸਰਦਾਰ ਇੰਦਰਜੀਤ ਸਿੰਘ ਵਾਸੂਦੇਵਾ ਸਾਬਕਾ ਮੈਂਬਰ, ਸ੍ਰੀ ਤਰੁਨ ਭੰਡਾਰੀ ਰਾਜਨੀਤਿਕ ਸਲਾਹਕਾਰ ਮੁੱਖ ਮੰਤਰੀ ਹਰਿਆਣਾ, ਸ੍ਰੀਮਤੀ ਸ਼ਕਤੀ ਰਾਣੀ ਵਿਧਾਇਕ ਕਾਲਕਾ ਨੇ ਵੀ ਹਾਜ਼ਰੀ ਭਰੀ ਸਰਦਾਰ ਗੁਰਮੀਤ ਸਿੰਘ ਮੀਤਾ ਰਾਮਸਰ ਸੀਨੀਅਰ ਮੀਤ ਪ੍ਰਧਾਨ ਨੇ ਆਈਆਂ ਸਿੱਖ ਸੰਗਤਾਂ ਦਾ ਦਿਲ ਦੀਆਂ ਗਹਿਰਾਈਆਂ ਚੋਂ ਧੰਨਵਾਦ ਕੀਤਾ ਗੁਰੂ ਕਾ ਲੰਗਰ ਅਤੁੱਟ ਵਰਤਿਆ।

Have something to say? Post your comment

 
 
 

ਹਰਿਆਣਾ

ਭਾਜਪਾ ਦੀਆਂ ਨੀਤੀਆਂ ਨੌਜਵਾਨਾਂ ਦੀਆਂ ਉਮੀਦਾਂ ਨੂੰ ਤਬਾਹ ਕਰ ਰਹੀਆਂ ਹਨ: ਰਾਜ ਬੱਬਰ

ਹਰਿਆਣਾ ਕਮੇਟੀ ਦੇ ਅਜੋਕੇ ਬਣੇ ਹਾਲਾਤਾਂ ਲਈ ਜਿੰਮੇਵਾਰ ਪ੍ਰਧਾਨ ਝੀਂਡਾ ਨੈਤਿਕਤਾ ਦੇ ਆਧਾਰ ਤੁਰੰਤ ਦੇਵੇ ਅਸਤੀਫ਼ਾ - ਜਥੇਦਾਰ ਬੁੰਗਾ ਟਿੱਬੀ

ਹਰਿਆਣਾ ਵਿੱਚ ਹੜ੍ਹ ਕੁਦਰਤੀ ਨਹੀਂ ਸਗੋਂ ਸਰਕਾਰੀ ਲਾਪਰਵਾਹੀ ਦਾ ਨਤੀਜਾ -ਸਾਬਕਾ ਮੁੱਖ ਮੰਤਰੀ ਭੁਪਿੰਦਰ ਹੁੱਡਾ

ਧਰਮ ਲਈ ਸ਼ਹੀਦ ਹੋਏ ਸਿੰਘ ਸਾਡੇ ਲਈ ਸਦਾ ਰਹਿਣਗੇ ਪ੍ਰੇਰਨਾਸ੍ਰੋਤ - ਜਥੇਦਾਰ ਦਾਦੂਵਾਲ

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਪੰਜਾਬੀ ਕਲਾਕਾਰ ਜਸਵਿੰਦਰ ਭੱਲਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਮੁੱਖ ਮੰਤਰੀ, ਵਿਧਾਨਸਭਾ ਸਪੀਕਰ, ਮੰਤਰੀ ਅਤੇ ਵਿਧਾਇਕਾਂ ਦੇ ਨਾਲ ਸਾਈਕਲ ਤੋਂ ਵਿਧਾਨਸਭਾ ਪਹੁੰਚੇ, ਦਿੱਤਾ ਨਸ਼ਾਮੁਕਤੀ ਦਾ ਸੰਦੇਸ਼

ਹਰਿਆਣਾ ਵਿੱਚ ਅਪਰਾਧੀਆਂ ਦੀ ਹੈਸਿਅਤ ਨਹੀਂ, ਸਿਰਫ ਕਾਨੂੰਨ ਦੀ ਚੱਲੇਗੀ ਹਕੂਮਤ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

1984 ਸਿੱਖ ਕਤਲੇਆਮ ਹਰਿਆਣਾ ਦੇ ਪੀੜਤ ਪਰਿਵਾਰਾਂ ਨੂੰ ਸਰਕਾਰੀ ਨੌਕਰੀ ਦੇਣਾ ਮੁੱਖ ਮੰਤਰੀ ਦੇ ਐਲਾਨ ਦਾ ਸੁਆਗਤ - ਜਥੇਦਾਰ ਦਾਦੂਵਾਲ

1984 ਵਿੱਚ ਹੋਏ ਸਿੱਖ ਵਿਰੋਧੀ ਦੰਗਿਆਂ ਵਿੱਚ ਜਾਨ ਗਵਾਉਣ ਵਾਲੇ ਵਿਅਕਤੀ ਦੇ ਪਰਿਵਾਰ ਦੇ ਇੱਕ ਮੈਂਬਰ ਨੂੰ ਮਿਲੇਗੀ ਸਰਕਾਰੀ ਨੌਕਰੀ-ਮੁੱਖ ਮੰਤਰੀ ਨਾਇਬ ਸੈਣੀ

ਨੌਵੇਂ ਪਾਤਸ਼ਾਹ ਜੀ ਦੇ 350ਸਾਲਾ ਸ਼ਹੀਦੀ ਦਿਵਸ ਨੂੰ ਨੈਸ਼ਨਲ ਪੱਧਰ ਤੇ ਸ਼ਰਧਾ ਨਾਲ ਮਨਾਉਣਾ ਹਰਿਆਣਾ ਸਰਕਾਰ ਦਾ ਕਾਰਜ਼ ਸਲਾਘਾਯੋਗ - ਜਥੇਦਾਰ ਦਾਦੂਵਾਲ