ਪੰਜਾਬ

ਈਰਾਨ ਤੇ ਇਜ਼ਰਾਈਲ ’ਚ ਜੰਗ ਦੇ ਮੱਦੇਨਜ਼ਰ ਪਾਵਨ ਸਰੂਪ ਲਿਆਉਣ ਦਾ ਪ੍ਰਬੰਧ ਕਰੇ ਕੇਂਦਰ ਸਰਕਾਰ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 19, 2025 07:14 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਈਰਾਨ ਅਤੇ ਇਜ਼ਰਾਈਲ ਵਿਚ ਚੱਲ ਰਹੇ ਆਪਸੀ ਜੰਗ ਵਾਲੇ ਹਾਲਾਤਾਂ ਦੇ ਮੱਦੇਨਜ਼ਰ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਢੁੱਕਵੇਂ ਕਦਮ ਚੁੱਕਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਜਾਰੀ ਇਕ ਬਿਆਨ ਵਿਚ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਿੱਖ ਕੌਮ ਲਈ ਸਰਵਉੱਚ ਹਨ, ਜਿਨ੍ਹਾਂ ਦਾ ਸਤਿਕਾਰ ਤੇ ਸੁਰੱਖਿਆ ਸਿੱਖ ਪੰਥ ਲਈ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਈਰਾਨ ਤੇ ਇਜ਼ਰਾਈਲ ਵਿਚ ਜੰਗ ਦੇ ਨਾਜ਼ੁਕ ਹਾਲਾਤਾਂ ਕਾਰਨ ਉਥੇ ਸਥਿਤ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਸਰਕਾਰਾਂ ਦੀ ਜ਼ੁੰਮੇਵਾਰੀ ਹੈ। ਉਨ੍ਹਾਂ ਅੱਗੇ ਕਿਹਾ ਕਿ ਭਾਰਤ ਸਰਕਾਰ ਨੂੰ ਆਪਣੇ ਕੂਟਨੀਤਕ ਸਬੰਧਾਂ ਅਤੇ ਅੰਤਰਰਾਸ਼ਟਰੀ ਮੰਚਾਂ ਦੀ ਵਰਤੋਂ ਕਰਦਿਆਂ ਈਰਾਨ ਅਤੇ ਇਜ਼ਰਾਈਲ ਦੀਆਂ ਸਰਕਾਰਾਂ ਨਾਲ ਸੰਪਰਕ ਕਰਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ ਅਤੇ ਉਨ੍ਹਾਂ ਦਾ ਸਤਿਕਾਰ ਬਣਿਆ ਰਹੇ। ਇਸ ਦੇ ਨਾਲ ਹੀ ਐਡਵੋਕੇਟ ਧਾਮੀ ਨੇ ਈਰਾਨ ਅਤੇ ਇਜ਼ਰਾਈਲ ਵਿਚ ਵੱਸਦੇ ਸਿੱਖਾਂ ਨੂੰ ਅਪੀਲ ਕੀਤੀ ਕਿ ਉਹ ਸਥਾਨਕ ਸਰਕਾਰਾਂ ਅਤੇ ਸਬੰਧਤ ਅਧਿਕਾਰੀਆਂ ਨਾਲ ਸੰਪਰਕ ਕਰਕੇ ਗੁਰਦੁਆਰਾ ਸਾਹਿਬਾਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਮਾਮਲੇ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਭਾਰਤ ਸਰਕਾਰ ਤੋਂ ਉਮੀਦ ਕਰਦੀ ਹੈ ਕਿ ਇਸ ਸੰਵੇਦਨਸ਼ੀਲ ਮਾਮਲੇ ’ਤੇ ਤੁਰੰਤ ਕਾਰਵਾਈ ਕਰੇਗੀ।

Have something to say? Post your comment

 

ਪੰਜਾਬ

ਲੁਧਿਆਣਾ ਪੱਛਮੀ ਸੀਟ ਲਈ ਸ਼ਾਮ 7 ਵਜੇ ਤੱਕ ਲਗਭਗ 51.33% ਵੋਟਿੰਗ ਦਰਜ: ਸਿਬਿਨ ਸੀ

ਹਰਭਜਨ ਸਿੰਘ ਈ ਟੀ ਓ ਵਲੋਂ ਸੂਬੇ ਵਿਚ ਟ੍ਰੈਫਿਕ ਸੈਂਸਸ ਕਰਵਾਉਣ ਦੇ ਹੁਕਮ

ਸ਼੍ਰੋਮਣੀ ਕਮੇਟੀ ਨੇ ਭਾਈ ਰਣਜੀਤ ਸਿੰਘ ਵੱਲੋਂ ਲਗਾਏ ਦੋਸ਼ਾਂ ਦਾ ਕੀਤਾ ਖੰਡਨ

ਸਿੱਖਾਂ ਦੇ ਕਿਸੇ ਵੀ ਗੁਰਦੁਆਰੇ ਜਾਂ ਤਖ਼ਤ ਉੱਤੇ ਸਰਕਾਰ ਨੂੰ ਦਖ਼ਲ ਦੇਣ ਦਾ ਕੋਈ ਹੱਕ ਨਹੀਂ- ਜਥੇਦਾਰ ਗੜਗੱਜ

ਪਟਿਆਲਾ ਵਿੱਚ ਲਾਰੈਂਸ ਬਿਸ਼ਨੋਈ ਗੈਂਗ ਦੇ ਪੰਜ ਸਾਥੀ ਗ੍ਰਿਫ਼ਤਾਰ, ਭਾਰੀ ਮਾਤਰਾ ਵਿੱਚ ਗੈਰ-ਕਾਨੂੰਨੀ ਹਥਿਆਰ ਬਰਾਮਦ

‘ਅਡਾਪਸ਼ਨ ਰੈਗੂਲੇਸ਼ਨ-2022’ ਨੂੰ ਅਮਲੀ ਰੂਪ ਵਿੱਚ ਲਾਗੂ ਕਰਨ ਤੇ ਦਿੱਤਾ ਜ਼ੋਰ

ਪੰਜਾਬੀ ਸਮਝਦਾਰ ਹਨ, ਉਹ ਸੁਖਬੀਰ ਬਾਦਲ ਦੇ ਝੂਠ ਵਿੱਚ ਨਹੀਂ ਫਸਣ ਵਾਲੇ- ਨੀਲ ਗਰਗ

ਓਪੀਨੀਅਨ ਪੋਲ ਸਬੰਧੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ਉੱਤੇ ਐਫਆਈਆਰ ਦਰਜ

ਅਰਨੀਵਾਲਾ ਵਿਚ ਦੋ ਹੋਰ ਨਸ਼ਾ ਤਸਕਰਾਂ ਦੇ ਘਰ ਨੂੰ ਕੀਤਾ ਗਿਆ ਢਹਿ ਢੇਰੀ

‘ਯੁੱਧ ਨਸ਼ਿਆਂ ਵਿਰੁਧ’ ਦਾ 109ਵਾਂ ਦਿਨ: 151 ਨਸ਼ਾ ਤਸਕਰ 3.5 ਕਿਲੋ ਹੈਰੋਇਨ, 9.5 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫ਼ਤਾਰ