ਪੰਜਾਬ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਤੇ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ

ਕੌਮੀ ਮਾਰਗ ਬਿਊਰੋ | June 20, 2025 10:04 PM

ਚੰਡੀਗੜ੍ਹ - ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਤੇ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦਾ ਹੁਕਮ ਦਿੱਤਾ ਹੈ। ਉਹ ਅੱਜ ਇੱਥੇ ਪੰਜਾਬ ਰਾਜ ਰੋਡ ਐਂਡ ਬ੍ਰਿਜਸ ਡਿਵੈਲਪਮੈਂਟ ਬੋਰਡ (ਪੀ.ਆਰ.ਬੀ.ਡੀ.ਬੀ.) ਦੇ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।

ਉਹਨਾਂ ਕਿਹਾ ਕਿ ਇਹਨਾਂ ਅਧਿਕਾਰੀਆਂ ਨੂੰ ਟਿਕਾਊ ਕਿਸਮ ਦੀਆਂ ਸੜਕਾਂ ਦੇ ਨਿਰਮਾਣ ਅਤੇ ਰੱਖ ਰਖਾਵ ਸਬੰਧੀ ਵਿੱਦਿਅਕ ਟੂਰ ਤੇ ਭੇਜਣ ਲਈ ਪ੍ਰਸਤਾਵ ਤਿਆਰ ਕੀਤਾ ਜਾਵੇ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਵਿਦੇਸ਼ੀ ਮੁਲਕਾਂ ਵਿੱਚ ਭੇਜਿਆ ਜਾਵੇ ਜੋ ਕਿ ਸੜਕ ਨਿਰਮਾਣ, ਰੱਖ-ਰਖਾਵ ਅਤੇ ਸੜਕ ਸੁਰੱਖਿਆ ਦੇ ਮਾਮਲੇ ਵਿੱਚ ਮੋਹਰੀ ਹਨ।

ਮੀਟਿੰਗ ਦੌਰਾਨ ਉਨ੍ਹਾਂ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ 30.06.2025 ਤੱਕ ਰਾਜ ਮਾਰਗਾਂ ਤੋਂ ਪਟਰੋਲ ਪੰਪਾਂ ਅਤੇ ਹੋਰ ਵਪਾਰਿਕ ਅਦਾਰਿਆਂ ਨੂੰ ਪਹੁੰਚ ਮਾਰਗ ਦੀ ਸੇਵਾ ਲਈ ਬਣਦੀ ਸਰਕਾਰੀ ਫੀਸਾਂ ਦੀ ਪ੍ਰਾਪਤੀ ਬਾਰੇ ਰਿਪੋਰਟ ਪੇਸ਼ ਕਰਨ ਦੇ ਵੀ ਹੁਕਮ ਦਿੱਤੇ।

ਇਸ ਦੌਰਾਨ ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਸੂਬੇ ਦੀਆਂ ਸੜਕਾਂ ਤੇ ਪਛਾਣੇ ਗਏ ਬਲੈਕ ਸਪੋਟਸ ਨੂੰ ਦਰੁੱਸਤ ਕਰਨ ਲਈ ਕਾਰਜ ਵਿੱਚ ਤੇਜੀ ਲਿਆਂਦੀ ਜਾਵੇ ਤੇ ਇਸ ਸਬੰਧੀ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਲਈ ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਨਾਲ ਵੀ ਤਾਲਮੇਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿਚ ਬਿਹਤਰੀਨ ਸੜਕੀ ਨੈਟਵਰਕ ਸਥਾਪਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ ।

 

Have something to say? Post your comment

 
 
 

ਪੰਜਾਬ

ਗਵਰਨਰ ਵੱਲੋਂ ਛੇਵੀਂ ਐਂਟਰਪਰਿਨਿਊਰ ਐਂਡ ਅਚੀਵਰ ਅਵਾਰਡਜ਼ 2025 ਵਿੱਚ 31 ਵਿਸ਼ੇਸ਼ ਹਸਤੀਆਂ ਨੂੰ ਕੀਤਾ ਸਨਮਾਨਿਤ

350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਬੈਂਗਲੌਰ ਵਿਖੇ ਗੁਰਮਤਿ ਸਮਾਗਮ

5 ਅਗਸਤ ਨੂੰ ਹੋਵੇਗਾ ਸ਼੍ਰੋਮਣੀ ਕਮੇਟੀ ਦਾ ਵਿਸ਼ੇਸ਼ ਇਜਲਾਸ

ਬਾਵਾ ਗੁਰਿੰਦਰ ਸਿੰਘ ਨੂੰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਬੋਰਡ ਦਾ ਮੈਂਬਰ ਨਾਮਜਦ

ਇਸ ਪਹਿਲ ਦਾ ਉਦੇਸ਼ ਖੇਡਾਂ ਨੂੰ ਉਤਸ਼ਾਹਿਤ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ

ਵਿਧਾਇਕ ਕੁਲਵੰਤ ਸਿੰਘ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਵਜੋਂ ਅਹੁਦਾ ਸੰਭਾਲਿਆ

'ਆਪ' ਆਗੂਆਂ ਨੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਕੀਤਾ ਭਾਜਪਾ ਖਿਲਾਫ ਰੋਸ਼-ਪ੍ਰਦਰਸ਼ਨ, ਕਿਹਾ,  ਭਾਜਪਾ ਗੈਂਗਸਟਰਾਂ ਦੇ ਨਾਲ

ਬਿਸ਼ਨੋਈ ਗੁਜਰਾਤ ਜੇਲ੍ਹ ਤੋਂ ਪੂਰੇ ਭਾਰਤ ਵਿੱਚ ਡਰ ਫੈਲਾ ਰਿਹਾ, ਭਾਜਪਾ ਇਸਦੀ ਵਰਤੋਂ ਰਾਜਨੀਤਿਕ ਲਾਭ ਲਈ ਕਰ ਰਹੀ: ਚੀਮਾ

ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ੍ਰੀ ਦਰਬਾਰ ਸਾਹਿਬ ਦੀ ਪ੍ਰਕਰਮਾਂ ਵਿਚ ਇਕ ਨਿਜੀ ਗਾਇਡ ਵਲੋ ਸੰਗਤਾਂ ਨਾਲ ਮਾਰੀ ਜਾ ਰਹੀ ਸੀ ਠੱਗੀ