ਪੰਜਾਬ

ਮੋਗਾ ਵਿੱਚ ਗੈਰ-ਕਾਨੂੰਨੀ ਖਾਦ ਅਤੇ ਕੀਟਨਾਸ਼ਕ ਸਮੱਗਰੀ ਵਾਲਾ ਗੋਦਾਮ ਸੀਲ

ਕੌਮੀ ਮਾਰਗ ਬਿਊਰੋ | June 20, 2025 10:02 PM

ਚੰਡੀਗੜ੍ਹ-ਅਣਅਧਿਕਾਰਤ ਅਤੇ ਗੈਰ-ਕਾਨੂੰਨੀ ਖੇਤੀਬਾੜੀ ਵਸਤਾਂ ਵਿਰੁੱਧ ਕਾਰਵਾਈ ਤੇਜ਼ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਉੱਡਣ ਦਸਤੇ ਵੱਲੋਂ ਮੋਗਾ ਜ਼ਿਲ੍ਹੇ ਦੇ ਪਿੰਡ ਸਾਹੋਕੇ ਵਿੱਚ ਇੱਕ ਗੋਦਾਮ ਸੀਲ ਕੀਤਾ ਗਿਆ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕੋਟਕਪੂਰਾ ਦੇ ਪਿਊਸ਼ ਗੋਇਲ ਦੁਆਰਾ ਚਲਾਏ ਜਾ ਰਹੇ ਇਸ ਗੋਦਾਮ ਵਿੱਚੋਂ ਖਾਦ ਅਤੇ ਕੀਟਨਾਸ਼ਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕਰਨ ਬਾਰੇ ਪਤਾ ਲੱਗਿਆ, ਜਿਸ ਉਪਰੰਤ ਉਥੇ ਪਏ ਸਟਾਕ ਨੂੰ ਜ਼ਬਤ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੀਆਂ ਗਈਆਂ ਵਸਤਾਂ ਵਿੱਚ ਜ਼ਿੰਕ ਸਲਫੇਟ ਦੇ ਪੈਕੇਟ ਵੀ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ‘ਤੇ ਮੈਨੂਫੈਕਚਰਿੰਗ ਤਰੀਕ ਅਤੇ ਬੈਚ ਨੰਬਰ ਨਹੀਂ ਸਨ, ਜੋ ਇਨ੍ਹਾਂ ਉਤਪਾਦਾਂ ਦੇ ਨਕਲੀ ਹੋਣ ਦਾ ਸ਼ੱਕ ਪੈਦਾ ਕਰਦਾ ਹੈ।

ਸ. ਖੁੱਡੀਆਂ ਨੇ ਦੱਸਿਆ ਕਿ ਜਾਇੰਟ ਡਾਇਰੈਕਟਰ ਡਾ. ਨਰਿੰਦਰ ਸਿੰਘ ਬੈਨੀਪਾਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਗੁਰਪ੍ਰੀਤ ਸਿੰਘ ਦੀ ਅਗਵਾਈ ਵਾਲੇ ਉੱਡਣ ਦਸਤੇ ਨੇ ਖਾਦ ਦੇ ਤਿੰਨ ਨਮੂਨੇ ਅਤੇ ਕੀਟਨਾਸ਼ਕਾਂ ਦੇ ਦੋ ਨਮੂਨੇ ਲਏ ਹਨ ਅਤੇ ਖਾਦ (ਕੰਟਰੋਲ) ਆਰਡਰ, 1985, ਕੀਟਨਾਸ਼ਕ ਐਕਟ, 1968, ਕੀਟਨਾਸ਼ਕ ਰੂਲ 1971, ਜ਼ਰੂਰੀ ਵਸਤਾਂ ਐਕਟ, 1955 ਅਤੇ ਭਾਰਤੀ ਨਿਆਂ ਸੰਹਿਤਾ, 2023 ਤਹਿਤ ਮੋਗਾ ਦੇ ਥਾਣਾ ਸਮਾਲਸਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ।
ਉਨ੍ਹਾਂ ਨੇ ਕਿਸਾਨਾਂ ਨਾਲ ਧੋਖਾਧੜੀ ਅਤੇ ਸ਼ੋਸ਼ਣ ਕਰਨ ਵਾਲਿਆਂ ਪ੍ਰਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਜ਼ੀਰੋ-ਸਹਿਣਸ਼ੀਲਤਾ ਨੀਤੀ 'ਤੇ ਜ਼ੋਰ ਦਿੰਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦਾ ਭਰੋਸਾ ਦਿੱਤਾ।

ਖੇਤੀਬਾੜੀ ਮੰਤਰੀ ਨੇ ਕਿਸਾਨਾਂ ਨੂੰ ਘਟੀਆ ਮਿਆਰ ਵਾਲੇ ਅਤੇ ਗੈਰ-ਕਾਨੂੰਨੀ ਉਤਪਾਦਾਂ ਤੋਂ ਬਚਣ ਲਈ ਸਿਰਫ਼ ਅਧਿਕਾਰਤ ਡੀਲਰਾਂ ਤੋਂ ਹੀ ਖੇਤੀਬਾੜੀ ਵਸਤਾਂ ਖਰੀਦਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਜਵਾਬਦੇਹੀ ਅਤੇ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਕਿਸਾਨਾਂ ਨੂੰ ਹਰ ਖਰੀਦ ਦਾ ਢੁਕਵਾਂ ਬਿੱਲ ਲੈਣ ਲਈ ਕਿਹਾ।

Have something to say? Post your comment

 

ਪੰਜਾਬ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਖੇਤਰੀ ਭਾਸ਼ਾਵਾਂ ਬਾਰੇ ਬਿਆਨ ਸ਼ਲਾਘਾਯੋਗ ,ਚੰਡੀਗੜ੍ਹ ਵਿੱਚ ਪੰਜਾਬੀ ਭਾਸ਼ਾ ਦਾ ਰੁਤਬਾ ਕੀਤਾ ਜਾਵੇ  ਬਹਾਲ - ਬਡਹੇੜੀ

ਕਾਂਗਰਸ ਨਹੀਂ ਆਪਣੇ ਰਾਜਕਾਲ ਵਿੱਚ ਦੇਸ਼ ਨੂੰ ਕੀ ਦਿੱਤਾ ਇਹ ਦੱਸਣ ਨਰਿੰਦਰ ਮੋਦੀ - ਸੁਖਜਿੰਦਰ ਸਿੰਘ ਰੰਧਾਵਾ

ਯੁੱਧ ਨਸ਼ਿਆਂ ਵਿਰੁੱਧ ਤਹਿਤ ਪੁਲਿਸ ਵੱਲੋਂ 111ਵੇਂ ਦਿਨ 127 ਨਸ਼ਾ ਤਸਕਰ 4.2 ਕਿਲੋ ਹੈਰੋਇਨ ਅਤੇ 3 ਕਿਲੋ ਅਫੀਮ ਸਮੇਤ ਗ੍ਰਿਫ਼ਤਾਰ

30 ਜੁਲਾਈ ਤੱਕ ਹਲਕਾ ਜੀਰਾ ਤੋ ਵੀਹ ਹਜਾਰ ਮੈਬਰ ਬਣਾਵਾਗੇ--ਕਰਨੈਲ ਸਿੰਘ ਪੀਰਮੁਹੰਮਦ 

ਕੇਂਦਰ ਸਰਕਾਰ ਸਿੰਧੂ ਜਲ ਸਮਝੌਤੇ ਦੇ ਪਾਣੀ ਦੀ ਵੰਡ ਸਮੇਂ ਪੰਜਾਬ ਨਾਲ ਹੋਇਆ ਇਤਿਹਾਸਕ ਅਨਿਆਂ ਦਰੁੱਸਤ ਕਰੇ: ਅਕਾਲੀ ਦਲ

ਫ਼ਲ ਅਤੇ ਸਬਜੀਆਂ ਦੇ ਨੁਕਸਾਨ ਤੇ ਬਰਬਾਦੀ ਨੂੰ ਰੋਕਣ ਲਈ ਬਿਹਤਰ ਮੈਨੇਜਮੈਂਟ ਸਿਸਟਮ ਦੀ ਲੋੜ – ਹਰਚੰਦ ਸਿੰਘ ਬਰਸਟ

ਸ੍ਰੀ ਅੰਮ੍ਰਿਤਸਰ ਅਤੇ ਨਨਕਾਣਾ ਸਾਹਿਬ ਨੂੰ ਅਮਨ ਖੇਤਰ ਐਲਾਨਣ ਲਈ ਕੀਤੀ ਅਪੀਲ ਬੀਬੀ ਸਤਵੰਤ ਕੌਰ ਨੇ

ਹਰਭਜਨ ਸਿੰਘ ਈ.ਟੀ.ਓ. ਵੱਲੋਂ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਸਟੱਡੀ ਟੂਰ ਤੇ ਵਿਦੇਸ਼ ਭੇਜਣ ਲਈ ਪ੍ਰਸਤਾਵ ਤਿਆਰ ਕਰਨ ਦੇ ਹੁਕਮ

ਮੁੱਖ ਮੰਤਰੀ ਵੱਲੋਂ 14 ਨੁਕਾਤੀ ਐਕਸ਼ਨ ਪਲਾਨ ਨੂੰ ਮਨਜ਼ੂਰੀ

34.40 ਲੱਖ ਬਜ਼ੁਰਗ ਲਾਭਪਾਤਰੀਆਂ ਨੂੰ ਪੈਨਸ਼ਨ ਸਕੀਮ ਅਧੀਨ ਮਈ 2025 ਤੱਕ 1539 ਕਰੋੜ ਰੁਪਏ ਦੀ ਰਾਸ਼ੀ ਜਾਰੀ