ਪੰਜਾਬ

50,000 ਰੁਪਏ ਰਿਸ਼ਵਤ ਲੈਂਦਾ ਰਿਕਵਰੀ ਏਜੰਟ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ

ਕੌਮੀ ਮਾਰਗ ਬਿਊਰੋ | June 21, 2025 07:11 PM

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਗ੍ਰਾਮੀਣ ਬੈਂਕ ਨਾਲ ਸਬੰਧਤ ਇੱਕ ਰਿਕਵਰੀ ਏਜੰਟ ਜਤਿੰਦਰ ਪਾਲ ਪਿਪਲਾਨੀ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਮੰਗਣ ਅਤੇ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਅੰਮ੍ਰਿਤਸਰ ਦੇ ਛੇਹਰਟਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਹੈ ਅਤੇ ਦੱਸਿਆ ਕਿ ਪੰਜਾਬ ਗ੍ਰਾਮੀਣ ਬੈਂਕ ਨੇ ਮਕਾਨ ਕਰਜ਼ੇ ਦੀ ਅਦਾਇਗੀ ਸਮੇਂ ਸਿਰ ਨਾ ਕਰਨ ਕਾਰਨ, ਉਸਦੀ ਜਾਇਦਾਦ ਨੂੰ ਗੈਰ-ਕਾਰਗੁਜ਼ਾਰੀ ਸੰਪਤੀ ਘੋਸ਼ਿਤ ਕਰ ਦਿੱਤਾ ਸੀ ਅਤੇ ਬਕਾਇਆ ਕਰਜ਼ੇ ਦੀ ਰਕਮ ਦੀ ਵਸੂਲੀ ਲਈ ਦੋਸ਼ੀ ਰਿਕਵਰੀ ਏਜੰਟ ਨੂੰ ਰਿਕਵਰੀ ਫਾਈਲ ਸੌਂਪੀ ਦਿੱਤੀ ਸੀ। ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਧਮਕੀ ਦਿੱਤੀ ਸੀ ਕਿ ਉਹ ਪੁਲਿਸ ਪਾਰਟੀ ਨਾਲ ਮਿਲ ਕੇ ਉਸਦੇ ਘਰ ’ਤੇ ਜ਼ਬਰਦਸਤੀ ਕਬਜ਼ਾ ਕਰ ਲਵੇਗਾ ਅਤੇ ਕੇਸ ਨੂੰ ਉਸਦੇ ਹੱਕ ਵਿੱਚ ਨਿਪਟਾਉਣ ਲਈ ਬੈਂਕ ਮੈਨੇਜਰ ਦੇ ਨਾਂ ’ਤੇ 2, 00, 000 ਰੁਪਏ ਦੀ ਰਿਸ਼ਵਤ ਮੰਗੀ ਹੈ। ਸ਼ਿਕਾਇਤਕਰਤਾ ਨੇ ਅੱਗੇ ਕਿਹਾ ਕਿ ਉਕਤ ਏਜੰਟ ਉਸ ਕੋਲੋਂ ਪਹਿਲੀ ਕਿਸ਼ਤ ਵਜੋਂ 50, 000 ਰੁਪਏ ਪਹਿਲਾਂ ਹੀ ਲੈ ਚੁੱਕਾ ਹੈ ਅਤੇ ਹੁਣ ਬੈਂਕ ਮੈਨੇਜਰ ਲਈ ਬਾਕੀ 1, 50, 000 ਰੁਪਏ ਰਿਸ਼ਵਤ ਦੀ ਰਕਮ ਦੇਣ ਲਈ ਦਬਾਅ ਪਾ ਰਿਹਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਰਿਕਵਰੀ ਏਜੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 50000 ਰੁਪਏ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ, ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਦੌਰਾਨ ਬੈਂਕ ਮੈਨੇਜਰ ਦੀ ਭੂਮਿਕਾ ਦੀ ਪੜਤਾਲ ਕੀਤੀ ਜਾਵੇਗੀ।

 

Have something to say? Post your comment

 
 
 

ਪੰਜਾਬ

ਸ਼੍ਰੋਮਣੀ ਕਮੇਟੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਪੰਜਾਬ ਨਵੀਂ ਉਦਯੋਗਿਕ ਨੀਤੀ ਲਈ ਕਮੇਟੀਆਂ ਦਾ ਗਠਨ ਕਰੇਗਾ

ਅਕਾਲੀ ਦਲ ਦੇ ਵਿਧੀ ਵਿਧਾਨ ਅਤੇ ਨੀਤੀ ਸਬੰਧੀ ਮਸਤੂਆਣਾ ਸਾਹਿਬ ਵਿਖੇ ਹੋਵੇਗੀ ਤਿੰਨ ਦਿਨਾਂ ਵਿਚਾਰ ਚਰਚਾ

ਕਰਤਾਰਪੁਰ ਸਾਹਿਬ ਲਾਂਘਾ ਤੁਰੰਤ ਖੋਲ੍ਹਿਆ ਜਾਵੇ : ਗਲੋਬਲ ਸਿੱਖ ਕੌਂਸਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ

ਫੌਜੀ ਹਮਲੇ ਦੇ ਜੁਲਮ ਸੁਣਾਉਦੀਆਂ ਤਸਵੀਰਾਂ ਦੀ ਪੁਸਤਕ ਘਲੂਘਾਰਾ ਜੂਨ 1984 ਨੂੰ ਦੇਖ ਕੇ ਸ਼ੋ੍ਰਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਹੋਏ ਭਾਵੁਕ

ਜਸਵੀਰ ਸਿੰਘ ਗੜ੍ਹੀ ਦਾ ਸ੍ਰੀ ਗੁਰੂ ਰਵਿਦਾਸ ਟੈਂਪਲ ਹੇਸਟਿੰਗ ਨਿਊਜ਼ੀਲੈਂਡ ਦੀ ਪ੍ਰਬੰਧਕੀ ਕਮੇਟੀ ਵਲੋਂ ਸਨਮਾਨ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼; 10 ਪਿਸਤੌਲਾਂ ਸਮੇਤ ਇੱਕ ਕਾਬੂ

ਲਾਲ ਚੰਦ ਕਟਾਰੂਚੱਕ ਨੇ 5 ਜ਼ਿਲਿਆਂ ਵਿੱਚ ਹਾਈਵੇਅ ’ਤੇ ਫੁੱਲਾਂ ਵਾਲੇ ਬੂਟੇ ਲਗਾਉਣ ਸਬੰਧੀ ਪਾਇਲਟ ਪ੍ਰੋਜੈਕਟ ਦਾ ਕੀਤਾ ਐਲਾਨ

'ਦੋਸ਼ੀ ਨੂੰ ਨਹੀਂ ਪਤਾ ਸੀ ਕਿ ਉਸਨੇ ਫੌਜਾ ਸਿੰਘ ਨੂੰ ਮਾਰਿਆ ਹੈ', ਜਲੰਧਰ ਹਿੱਟ ਐਂਡ ਰਨ ਮਾਮਲੇ ਵਿੱਚ ਪੁਲਿਸ ਨੇ ਕੀਤੇ ਕਈ ਖੁਲਾਸੇ

ਤਰਨਤਾਰਨ ਉਪ ਚੋਣ ਲਈ ਭਾਜਪਾ ਨੇ ਇੰਚਾਰਜ ਅਤੇ ਸਹਿ-ਇੰਚਾਰਜ ਨਿਯੁਕਤ ਕੀਤੇ