ਪੰਜਾਬ

ਪਾਕਿਸਤਾਨ-ਅਧਾਰਤ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ ਧਰਮਾ ਸੰਧੂ: ਡੀਜੀਪੀ ਗੌਰਵ ਯਾਦਵ

ਕੌਮੀ ਮਾਰਗ ਬਿਊਰੋ | June 21, 2025 07:23 PM

ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਯੂਕੇ-ਅਧਾਰਤ ਹੈਂਡਲਰ ਧਰਮ ਸਿੰਘ ਉਰਫ਼ ਧਰਮਾ ਸੰਧੂ ਵੱਲੋਂ ਚਲਾਏ ਜਾ ਰਹੇ ਪਾਕਿਸਤਾਨ-ਸਮਰਥਿਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਟੈਰਰ ਮਾਡਿਊਲ ਦੇ ਇੱਕ ਸਥਾਨਕ ਕਾਰਕੁੰਨ ਨੂੰ ਛੇ ਅਤਿ-ਆਧੁਨਿਕ ਵਿਦੇਸ਼ੀ ਪਿਸਤੌਲਾਂ ਸਮੇਤ ਗ੍ਰਿਫਤਾਰ ਕਰਕੇ, ਇਸ ਮਾਡਿਊਲ ਨੂੰ ਨੇਸਤ-ਏ-ਨਾਬੂਤ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ਨੀਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਓਂਕਾਰ ਸਿੰਘ ਉਰਫ਼ ਨਵਾਬ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਪਿੰਡ ਜਲਾਲਉਸਮਾ ਦਾ ਰਹਿਣ ਵਾਲਾ ਹੈ। ਉਕਤ ਮੁਲਜ਼ਮ ਕੋਲੋਂ ਭਾਰਤ-ਪਾਕਿਸਤਾਨ ਸਰਹੱਦ ਪਾਰੋਂ ਡਰੋਨ ਰਾਹੀਂ ਤਸਕਰੀ ਕੀਤੇ ਗਏ, ਚਾਰ 9 ਐਮਐਮ ਗਲੌਕ ਪਿਸਤੌਲ ਅਤੇ ਦੋ .30 ਬੋਰ ਪੀਐਕਸ5 ਪਿਸਤੌਲ ਬਰਾਮਦ ਕੀਤੀ ਗਏ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਮਾਡਿਊਲ ਚਲਾ ਰਿਹਾ ਵਿਦੇਸ਼ੀ ਹੈਂਡਲਰ ਧਰਮ ਸਿੰਘ ਉਰਫ਼ ਧਰਮਾ ਸੰਧੂ, ਪਾਕਿਸਤਾਨ ਸਥਿਤ ਅੱਤਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦਾ ਨਜ਼ਦੀਕੀ ਸਾਥੀ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਇਸ ਵੱਡੇ ਨੈੱਟਵਰਕ ਦਾ ਪਤਾ ਲਗਾਉਣ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ।

ਆਪੇ੍ਰਸ਼ਨ ਦੇ ਵੇਰਵੇ ਸਾਂਝੇ ਕਰਦੇ ਹੋਏ, ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਪੁਖ਼ਤਾ ਇਤਲਾਹ ਅਤੇ ਪੂਰਨ ਤਾਲਮੇਲ ਤੋਂ ਬਾਅਦ ਇਹ ਗ੍ਰਿਫ਼ਤਾਰੀ ਕੀਤੀ ਗਈ ਹੈ। ਉਨ੍ਹਾਂ ਅੱਗੇ ਕਿਹਾ, ‘‘ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਖੁਲਾਸਾ ਕੀਤਾ ਕਿ ਹਥਿਆਰ ਡਰੋਨ ਰਾਹੀਂ ਪਹੁੰਚਾਏ ਗਏ ਸਨ ਅਤੇ ਦਹਿਸ਼ਤੀ ਗਤੀਵਿਧੀਆਂ ਅੰਜਾਮ ਦੇਣ ਵਰਤੇ ਜਾਣੇ ਸਨ , ’’।

ਉਨ੍ਹਾਂ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਕਾਬੂ ਕੀਤਾ ਮੁਲਜ਼ਮ ਓਂਕਾਰ, ਵਿਦੇਸ਼ੀ ਹੈਂਡਲਰਾਂ ਵੱਲੋਂ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨ ਲਈ ਸਰਗਰਮ ਕੀਤੇ ਗਏ ਸਲੀਪਰ ਸੈੱਲ ਦਾ ਹਿੱਸਾ ਸੀ। ਕਮਿਸ਼ਨਰ ਨੇ ਕਿਹਾ, ‘‘ਇਹ ਹਥਿਆਰ ਸੂਬੇ ਵਿੱਚ ਮਿੱਥ ਕੇ ਕੀਤੇ ਜਾਣ ਵਾਲੇ ਕਤਲਾਂ ਅਤੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਥਾਨਕ ਕਾਰਕੰੁਨਾਂ ਵਿੱਚ ਵੰਡੇ ਜਾਣੇ ਸਨ। ਅਸੀਂ ਪੂਰੇ ਨੈੱਟਵਰਕ ਅਤੇ ਇਸ ਨਾਲ ਜੁੜੀਆਂ ਅੰਤਰਰਾਸ਼ਟਰੀ ਕੜੀਆਂ ਦਾ ਪਰਦਾਫਾਸ਼ ਕਰਨ ਲਈ ਯਤਨਸ਼ੀਲ ਹਾਂ’’। ਇਸ ਸਬੰਧੀ ਹੋਰ ਸਾਥੀਆਂ ਅਤੇ ਹੈਂਡਲਰਾਂ ਦੀ ਪਛਾਣ ਕਰਨ ਲਈ ਜਾਂਚ ਜਾਰੀ ਹੈ।

ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਸਟੇਸ਼ਨ ਮਕਬੂਲਪੁਰਾ ਵਿਖੇ ਅਸਲਾ ਐਕਟ ਦੀ ਧਾਰਾ 25 ਦੇ ਤਹਿਤ ਐਫਆਈਆਰ ਨੰਬਰ 121 ਮਿਤੀ 21-06-2025 ਅਧੀਨ ਕੇਸ ਦਰਜ ਕੀਤਾ ਗਿਆ ਹੈ।

 

Have something to say? Post your comment

 
 
 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਮੁੱਖ ਹੋ ਕੇ ਸਿੱਖੀ ਸਿਧਾਤਾਂ ਦਾ ਦੁਨੀਆਂ ਵਿੱਚ ਮਜ਼ਾਕ ਬਣਾਉਣ ਦਾ ਪੱਕਾ ਤਹੱਈਆ ਕਰ ਚੁੱਕਾ ਹੈ ਸੁਖਬੀਰ ਧੜਾ - ਐਸਜੀਪੀਸੀ ਮੈਂਬਰ

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਸਰਕਾਰ ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ

ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ

’ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ ਪੰਜਾਬ ਪੁਲਿਸ ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ ਡਰੱਗ ਮਨੀ ਬਰਾਮਦ

ਦਿੱਲੀ ਕਮੇਟੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੇ ਬੇਲੋੜੀ ਬਿਆਨਬਾਜ਼ੀ ਕਰਕੇ ਸੰਗਤਾਂ ਨੂੰ ਕਰ ਰਹੀ ਹੈ ਗੁੰਮਰਾਹ - ਸ਼੍ਰੋਮਣੀ ਕਮੇਟੀ

ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

ਪੰਜਾਬ ਵਿੱਚ ਵੱਡੇ ਪੱਧਰ 'ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ