ਪੰਜਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

ਕੌਮੀ ਮਾਰਗ ਬਿਊਰੋ | June 21, 2025 07:23 PM

ਚੰਡੀਗੜ੍ਹ-  ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਵਿੱਚ ਮਾਣਯੋਗ ਜਸਟਿਸ ਸ੍ਰੀ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਯੋਗ ਦਿਵਸ 2025, ਮਨਾਇਆ ਗਿਆ। ਇਸ ਸਮਾਗਮ ਦਾ ਵਿਸ਼ਾ ‘ਯੋਗਾ ਫਾਰ ਵਨ ਅਰਥ ਵਨ ਹੈਲਥ’ ਸੀ ਅਤੇ ਇਹ ਦਿਨ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ, ਨਵੀਂ ਦਿੱਲੀ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ। ਇਸ ਦੌਰਾਨ ਮਾਣਯੋਗ ਜੱਜ ਸਾਹਿਬਾਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ ਅਤੇ ਬੜੇ ਉਤਸ਼ਾਹ ਨਾਲ ਵੱਖ-ਵੱਖ ਯੋਗ ਆਸਣ ਅਤੇ ਧਿਆਨ ਸਾਧਨਾ ਕੀਤੀ।

ਇਸ ਮੌਕੇ, ਯੋਗ ਟਰੇਨਰ ਵੱਲੋਂ ਯੋਗਾ , ਜੋ ਪ੍ਰਾਚੀਨ ਭਾਰਤੀ ਪਰੰਪਰਾ ਦਾ ਇੱਕ ਅਨਮੋਲ ਖ਼ਜ਼ਾਨਾ ਹੈ , ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ। ਉਨ੍ਹਾਂ ਦੱਸਿਆ ਕਿ ਯੋਗਾ ਸਰੀਰਕ ਵਿਕਾਸ ਅਤੇ ਮਾਨਸਿਕ ਰਾਹਤ ਦੇ ਨਾਲ-ਨਾਲ ਤਾਕਤ, ਲਚਕੀਲਾਪਣ ਅਤੇ ਰੋਗ-ਪ੍ਰਤੀਰੋਧਕ ਸ਼ਕਤੀ ਦੇ ਵਿਕਾਸ ਵਿੱਚ ਮਦਦ ਕਰਦਾ ਹੈ। ਮੌਜੂਦਾ ਸਮਿਆਂ ਵਿੱਚ , ਇਸ ਦੀ ਅਹਿਮੀਅਤ ਅਤੇ ਪ੍ਰਸੰਗਿਕਤਾ ਹੋਰ ਵੀ ਵਧ ਹੈ ਕਿਉਂ ਕਿ ਪਦਾਰਥਾਂ ਦੀ ਹੋੜ ਵਿੱਚ ਲੱਗੇ ਅਜੋਕੇ ਲੋਕਾਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਗੰਭੀਰ ਤਣਾਅ ਦੀ ਮਾਰ ਹੇਠ ਹੈ। ਯੋਗਾ ਕਸਰਤ ਬਾਰੇ ਨਹੀਂ ਹੈ ਬਲਕਿ ਆਪਣੇ- ਆਪ, ਸੰਸਾਰ ਅਤੇ ਕੁਦਰਤ ਨਾਲ ਇਕ-ਮਿਕ ਹੋਣ ਦੀ ਭਾਵਨਾ ਦੀ ਖੋਜ ਲਈ ਹੈ।

 

Have something to say? Post your comment

 
 
 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਮੁੱਖ ਹੋ ਕੇ ਸਿੱਖੀ ਸਿਧਾਤਾਂ ਦਾ ਦੁਨੀਆਂ ਵਿੱਚ ਮਜ਼ਾਕ ਬਣਾਉਣ ਦਾ ਪੱਕਾ ਤਹੱਈਆ ਕਰ ਚੁੱਕਾ ਹੈ ਸੁਖਬੀਰ ਧੜਾ - ਐਸਜੀਪੀਸੀ ਮੈਂਬਰ

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਸਰਕਾਰ ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ

ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ

’ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ ਪੰਜਾਬ ਪੁਲਿਸ ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ ਡਰੱਗ ਮਨੀ ਬਰਾਮਦ

ਦਿੱਲੀ ਕਮੇਟੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੇ ਬੇਲੋੜੀ ਬਿਆਨਬਾਜ਼ੀ ਕਰਕੇ ਸੰਗਤਾਂ ਨੂੰ ਕਰ ਰਹੀ ਹੈ ਗੁੰਮਰਾਹ - ਸ਼੍ਰੋਮਣੀ ਕਮੇਟੀ

ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪਾਕਿਸਤਾਨ-ਅਧਾਰਤ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ ਧਰਮਾ ਸੰਧੂ: ਡੀਜੀਪੀ ਗੌਰਵ ਯਾਦਵ

ਪੰਜਾਬ ਵਿੱਚ ਵੱਡੇ ਪੱਧਰ 'ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ