ਪੰਜਾਬ

ਦਿੱਲੀ ਕਮੇਟੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੇ ਬੇਲੋੜੀ ਬਿਆਨਬਾਜ਼ੀ ਕਰਕੇ ਸੰਗਤਾਂ ਨੂੰ ਕਰ ਰਹੀ ਹੈ ਗੁੰਮਰਾਹ - ਸ਼੍ਰੋਮਣੀ ਕਮੇਟੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 22, 2025 08:54 PM

ਅੰਮ੍ਰਿਤਸਰ- ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਸਾਹਿਬ ਦੀ ਮਾਲਕੀ ਵਾਲੇ ਕੁਝ ਪਲਾਟ ਵੇਚਣ ਦੇ ਮਾਮਲੇ ਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਬੇਲੋੜੀ ਬਿਆਨਬਾਜ਼ੀ ਕਰਕੇ ਸੰਗਤਾਂ ਨੂੰ ਗੁੰਮਰਾਹ ਕਰਨ ਦਾ ਯਤਨ ਕਰ ਰਹੇ ਹਨ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਸਪੱਸ਼ਟ ਕਰ ਚੁੱਕੇ ਹਾਂ ਕਿ ਗੁਰਦੁਆਰਾ ਸਾਹਿਬ ਦੀ ਵਰਤੋਂ ਵਿਚ ਨਾ ਆ ਰਹੀ ਹੋਣ ਅਤੇ ਲੋਕਾਂ ਵੱਲੋਂ ਕਬਜ਼ੇ ਕਰਨ ਕਰਕੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਤੰਗ ਗਲੀਆਂ ਵਿਚ ਛੋਟੇ ਪਲਾਟਾ ਦੇ ਰੂਪ ਵਿਚ ਕੁਝ ਜਗ੍ਹਾ ਨੂੰ ਨਿਯਮਾਂ ਅਨੁਸਾਰ ਜਾਇਦਾਦ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ’ਤੇ ਵੇਚਣ ਦਾ ਫੈਸਲਾ ਕੀਤਾ ਸੀ। ਇਸ ਬਾਰੇ ਇਸ਼ਤਿਹਾਰ ਲਗਾ ਕੇ ਕਈ ਵਾਰ ਖੁਲ੍ਹੀ ਬੋਲੀ ਰੱਖੀ ਸੀ, ਜਿਸ ਵਿੱਚ ਸਭ ਤੋਂ ਵੱਧ ਬੋਲੀ ਦੇਣ ਵਾਲੇ ਨੂੰ ਇਹ ਜਗ੍ਹਾ ਵੇਚੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਜਗ੍ਹਾ ਦੀ ਕੀਮਤ ਨੂੰ ਲੈ ਕੇ ਕੁਝ ਲੋਕਾਂ ਵੱਲੋਂ ਸੰਗਤਾਂ ਨੂੰ ਲਗਾਤਾਰ ਗੁਮਰਾਹ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ 16 ਲੱਖ ਦੀ ਜਗ੍ਹਾ ਨੂੰ 60 ਲੱਖ ਦੀ ਪ੍ਰਚਾਰਨਾਂ ਨਰੋਲ ਸਿਆਸੀ ਬਿਆਨਬਾਜੀ ਹੈ। ਜੇਕਰ ਦਿੱਲੀ ਕਮੇਟੀ ਚਾਹੇ ਤਾਂ 60 ਲੱਖ ਦੀ ਲੈ ਸਕਦੀ ਹੈ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਸਿੱਖ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਅਜਿਹਾ ਕੋਈ ਵੀ ਕਾਰਜ ਨਹੀਂ ਕਰਦੀ ਜਿਸ ਨਾਲ ਸਿੱਖ ਮਨਾ ਨੂੰ ਠੇਸ ਪਹੁੰਚੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਗੁਰਦੁਆਰਾ ਸਾਹਿਬ ਦੀ ਕੋਈ ਜਾਇਦਾਦ ਜੋ ਵਰਤੋਂ ਵਿੱਚ ਨਾ ਆ ਰਹੀ ਹੋਵੇ ਨੂੰ ਵੇਚਿਆ ਜਾਂਦਾ ਹੈ ਤਾਂ ਉਸ ਪੈਸੇ ਨਾਲ ਗੁਰਦੁਆਰਾ ਸਾਹਿਬ ਦੀ ਹੋਰ ਜਾਇਦਾਦ ਖਰੀਦ ਕਰ ਲਈ ਜਾਂਦੀ ਹੈ।

ਸ਼੍ਰੋਮਣੀ ਕਮੇਟੀ ਸਕੱਤਰ ਨੇ ਕਿਹਾ ਕਿ ਭਾਵੇਂ ਸਿੱਖ ਸੰਸਥਾ ਨੇ ਨਿਯਮਾਂ ਅਨੁਸਾਰ ਇਹ ਜਾਇਦਾਦ ਖੁੱਲੀ ਬੋਲੀ ਰਾਹੀਂ ਵੇਚੀ ਸੀ ਪ੍ਰੰਤੂ ਇਸ ਉਤੇ ਬੇਲੋੜੇ ਵਿਵਾਦ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ 'ਤੇ ਇਸ ਬੋਲੀ ਨੂੰ ਰੱਦ ਕਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਦੇ ਅਹੁਦੇਦਾਰ ਇਸ ਮਾਮਲੇ ਨੂੰ ਸਿਆਸੀ ਤੌਰ ਤੇ ਤੂਲ ਨਾ ਦੇਣ। ਆਪਣੀ ਸਿਆਸਤ ਚਮਕਾਉਣ ਲਈ ਸਿੱਖ ਸੰਸਥਾਵਾਂ ਖਿਲਾਫ਼ ਤੱਥਾਂ ਰਹਿਤ ਬਿਆਨਬਾਜੀ ਕਰਨੀ ਜੁੰਮੇਵਾਰ ਆਹੁਦੇ ਤੇ ਬੈਠੇ ਵਿਅਕਤੀਆਂ ਨੂੰ ਸ਼ੋਭਾ ਨਹੀਂ ਦਿੰਦਾ। ਉਨ੍ਹਾਂ ਸੰਗਤਾਂ ਨੂੰ ਵੀ ਅਜਿਹੀ ਅਧਾਰਹੀਣ ਤੇ ਗੁੰਮਰਾਹਕੁੰਨ ਬਿਆਨਬਾਜ਼ੀ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ।

Have something to say? Post your comment

 
 
 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਮੁੱਖ ਹੋ ਕੇ ਸਿੱਖੀ ਸਿਧਾਤਾਂ ਦਾ ਦੁਨੀਆਂ ਵਿੱਚ ਮਜ਼ਾਕ ਬਣਾਉਣ ਦਾ ਪੱਕਾ ਤਹੱਈਆ ਕਰ ਚੁੱਕਾ ਹੈ ਸੁਖਬੀਰ ਧੜਾ - ਐਸਜੀਪੀਸੀ ਮੈਂਬਰ

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਸਰਕਾਰ ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ

ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ

’ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ ਪੰਜਾਬ ਪੁਲਿਸ ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ ਡਰੱਗ ਮਨੀ ਬਰਾਮਦ

ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

ਪਾਕਿਸਤਾਨ-ਅਧਾਰਤ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ ਧਰਮਾ ਸੰਧੂ: ਡੀਜੀਪੀ ਗੌਰਵ ਯਾਦਵ

ਪੰਜਾਬ ਵਿੱਚ ਵੱਡੇ ਪੱਧਰ 'ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ