ਪੰਜਾਬ

’ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ ਪੰਜਾਬ ਪੁਲਿਸ ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ ਡਰੱਗ ਮਨੀ ਬਰਾਮਦ

ਕੌਮੀ ਮਾਰਗ ਬਿਊਰੋ | June 22, 2025 07:24 PM

ਚੰਡੀਗੜ੍ਹ- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 113ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 533 ਗ੍ਰਾਮ ਹੈਰੋਇਨ, 2.8 ਕਿਲੋ ਅਫੀਮ ਅਤੇ 5.32 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 113 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 18, 719 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 99 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 523 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 98 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 502 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 54 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 
 
 

ਪੰਜਾਬ

ਲੁਧਿਆਣਾ ਪੱਛਮੀ ਉਪ-ਚੋਣ: ਜਿੱਤ ਤੋਂ ਬਾਅਦ ਸੰਜੀਵ ਅਰੋੜਾ ਨੇ ਕਿਹਾ - ਜਨਤਾ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ

ਸ੍ਰੀ ਅਕਾਲ ਤਖਤ ਸਾਹਿਬ ਤੋਂ ਭਗੋੜੇ ਧੜੇ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੋਈ ਜਮਾਨਤ ਜਪਤ ਹਾਰ-ਰੱਖੜਾ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਯੂਪੀ ’ਚ ਇਕੱਤਰਤਾਵਾਂ

ਫਾਸਟ ਟਰੈਕ ਸਿੰਗਲ ਵਿੰਡੋ ਸਿਸਟਮ ਨੇ ਸੂਬੇ ਅੰਦਰ ਉਦਯੋਗਿਕ ਇਨਕਲਾਬ ਲਿਆਂਦਾ

ਇਹ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹਨ - ਭਗਵੰਤ ਮਾਨ

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਅੰਬੇਡਕਰ ਭਵਨ ਬਣ ਚੁੱਕੇ, ਹੋਰ 5 ਜ਼ਿਲ੍ਹਿਆਂ ‘ਚ ਜਲਦ ਸ਼ੁਰੂ ਹੋਣਗੇ ਨਵੇਂ ਭਵਨ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਮੁੱਖ ਹੋ ਕੇ ਸਿੱਖੀ ਸਿਧਾਤਾਂ ਦਾ ਦੁਨੀਆਂ ਵਿੱਚ ਮਜ਼ਾਕ ਬਣਾਉਣ ਦਾ ਪੱਕਾ ਤਹੱਈਆ ਕਰ ਚੁੱਕਾ ਹੈ ਸੁਖਬੀਰ ਧੜਾ - ਐਸਜੀਪੀਸੀ ਮੈਂਬਰ

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਸਰਕਾਰ ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ

ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ