ਪੰਜਾਬ

ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 22, 2025 07:37 PM

ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਭਾਰਤੀ ਫੌਜ ਦੇ ਇੱਕ ਜਵਾਨ ਅਤੇ ਉਸਦੇ ਸਹਿਯੋਗੀ ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਪਾਕਿਸਤਾਨ ਦੀ ਇੰਟਰ-ਸਰਵਿਸਿਜ਼ ਇੰਟੈਲੀਜੈਂਸ (ਆਈ.ਐਸ.ਆਈ.) ਨੂੰ ਲੀਕ ਕਰਨ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਐਤਵਾਰ ਨੂੰ ਇੱਥੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੋਜੀ ਵਾਸੀ ਧਾਰੀਵਾਲ, ਅੰਮ੍ਰਿਤਸਰ, ਜੋ ਮੌਜੂਦਾ ਸਮੇਂ ਭਾਰਤੀ ਫੌਜ ਦੇ ਜਵਾਨ ਵਜੋਂ ਜੰਮੂ ਵਿਖੇ ਤਾਇਨਾਤ ਹੈ ਅਤੇ ਉਸਦੇ ਸਾਥੀ ਸਾਹਿਲ ਮਸੀਹ ਉਰਫ਼ ਸ਼ਾਲੀ, ਜੋ ਕਿ ਅੰਮ੍ਰਿਤਸਰ ਦੇ ਧਾਰੀਵਾਲ ਦਾ ਰਹਿਣ ਵਾਲਾ ਹੈ, ਵਜੋਂ ਹੋਈ ਹੈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਗੁਰਪ੍ਰੀਤ ਸਿੰਘ ਪਾਕਿਸਤਾਨੀ ਆਈ.ਐਸ.ਆਈ. ਦੇ ਕਾਰਕੁੰਨਾਂ ਨਾਲ ਸਿੱਧੇ ਸੰਪਰਕ ਵਿੱਚ ਸੀ ਅਤੇ ਇਹ ਸ਼ੱਕ ਹੈ ਕਿ ਉਹ ਪੈੱਨ ਡਰਾਈਵ ਰਾਹੀਂ ਸੰਵੇਦਨਸ਼ੀਲ ਅਤੇ ਖੁਫ਼ੀਆ ਜਾਣਕਾਰੀ ਸਾਂਝੀ ਕਰਦਾ ਸੀ । ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਲ ਮੁੱਖ ਆਈ.ਐਸ.ਆਈ. ਹੈਂਡਲਰ ਦੀ ਪਛਾਣ ਰਾਣਾ ਜਾਵੇਦ ਵਜੋਂ ਹੋਈ ਹੈ।

ਡੀਜੀਪੀ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਦੋਵਾਂ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਵਰਚੁਅਲ ਨੰਬਰਾਂ ਵਾਲੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਗਏ ਹਨ, ਜਿਨ੍ਹਾਂ ਦੀ ਵਰਤੋਂ ਕਥਿਤ ਤੌਰ ’ਤੇ ਆਈਐਸਆਈ ਦੇ ਕਾਰਕੁੰਨਾਂ ਨਾਲ ਗੱਲਬਾਤ ਕਰਨ ਲਈ ਕੀਤੀ ਜਾਂਦੀ ਸੀ। ਉਨ੍ਹਾਂ ਕਿਹਾ ਕਿ ਜਾਸੂਸੀ-ਦਹਿਸ਼ਤਗਰਦੀ ਦੇ ਵਿਆਪਕ ਨੈੱਟਵਰਕ ਨੂੰ ਜੜ੍ਹੋਂ ਤਬਾਹ ਕਰਨ ਅਤੇ ਇਸ ਮਾਮਲੇ ਵਿੱਚ ਸਾਰੇ ਸਹਿਯੋਗੀਆਂ ਦੀ ਪਛਾਣ ਕਰਨ ਵਾਸਤੇ ਹੋਰ ਜਾਂਚ ਕੀਤੀ ਜਾ ਰਹੀ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸ.ਐਸ.ਪੀ.) ਅੰਮ੍ਰਿਤਸਰ ਦਿਹਾਤੀ ਮਨਿੰਦਰ ਸਿੰਘ ਨੇ ਕਿਹਾ ਕਿ ਮੁਲਜ਼ਮ ਗੁਰਪ੍ਰੀਤ ਸਿੰਘ ਉਰਫ਼ ਗੋਪੀ ਫੋਜੀ 2016 ਵਿੱਚ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਇਹ ਖ਼ਦਸ਼ਾ ਹੈ ਕਿ ਉਸਨੇ ਆਪਣੇ ਆਹੁਦੇ ਦੀ ਦੁਰਵਰਤੋਂ ਕਰਦਿਆਂ ਪੈੱਨ ਡਰਾਈਵ ਅਤੇ ਡਿਸਕਾਂ ਰਾਹੀਂ ਫੌਜ ਦੀ ਖੁਫ਼ੀਆ ਜਾਣਕਾਰੀ ਜੁਟਾਈ ਅਤੇ ਪਾਕਿਸਤਾਨ ਆਈਐਸਆਈ ਨੂੰ ਲੀਕ ਕੀਤੀ।

ਉਨ੍ਹਾਂ ਕਿਹਾ ਕਿ ਜਾਸੂਸੀ ਨੈੱਟਵਰਕ ਨੂੰ ਕਥਿਤ ਤੌਰ ’ਤੇ ਧਾਰੀਵਾਲ ਦੇ ਇੱਕ ਦੁਬਈ-ਅਧਾਰਤ ਨਸ਼ਾ ਤਸਕਰ, ਅਰਜਨ ਨੇ ਪੰਜ ਮਹੀਨੇ ਪਹਿਲਾਂ ਗੁਰਪ੍ਰੀਤ ਨੂੰ ਆਈਐਸਆਈ ਦੇ ਕਾਰਕੁਨਾਂ ਨਾਲ ਰੂਬਰੂ ਕਰਵਾਇਆ ਸੀ। ਉਨ੍ਹਾਂ ਦੱਸਿਆ ਕਿ ਕਿ ਉਸ ਸਮੇਂ ਤੋਂ, ਗੁਰਪ੍ਰੀਤ ਪਹਿਲਾਂ ਤੋਂ ਨਿਰਧਾਰਤ ਡਰਾਪ ਥਾਵਾਂ ਦੀ ਵਰਤੋਂ ਕਰਕੇ ਆਈਐਸਆਈ ਨੂੰ ਫੌਜ ਦਾ ਸੰਵੇਦਨਸ਼ੀਲ ਡੇਟਾ ਸਰਗਰਮੀ ਨਾਲ ਭੇਜਣ ਕਰਨ ਵਿੱਚ ਜੁਟਿਆ ਸੀ।

ਐਸਐਸਪੀ ਨੇ ਕਿਹਾ ਕਿ ਇਸ ਜਾਸੂਸੀ ਗਤੀਵਿਧੀ ਨੂੰ ਅੰਜਾਮ ਦੇਣ ਬਦਲੇ, ਦੋਸ਼ੀ ਗੁਰਪ੍ਰੀਤ ਨੂੰ ਬੜੇ ਗੁੰਝਲਦਾਰ ਨੈੱਟਵਰਕ ਰਾਹੀਂ ਇਵਜ਼ਾਨਾ ਮਿਲ ਰਿਹਾ ਸੀ , ਜਿਸ ਵਿੱਚ ਦੋਸਤਾਂ, ਰਿਸ਼ਤੇਦਾਰਾਂ ਅਤੇ ਵਿਦੇਸ਼ੀ ਸਹਿਯੋਗੀਆਂ ਦੇ ਬੈਂਕ ਖਾਤਿਆਂ ਨੂੰ ਵਰਤਿਆ ਜਾਂਦਾ ਸੀ ਤਾਂ ਜੋ ਇਸ ਗਤੀਵਿਧੀ ਦਾ ਕਿਸੇ ਨੂੰ ਨਾ ਪਤਾ ਲੱਗੇ। ਖੁਫੀਆ ਇਤਲਾਹ ’ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਗੁਰਪ੍ਰੀਤ ਅਤੇ ਉਸਦੇ ਸਾਥੀ ਸਾਹਿਲ ਮਸੀਹ ਨੂੰ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਹੋਰ ਸੰਵੇਦਨਸ਼ੀਲ ਡੇਟਾ ਲੀਕ ਕਰਨ ਦੀ ਤਾਕ ਵਿੱਚ ਸਨ।

ਉਨ੍ਹਾਂ ਕਿਹਾ ਕਿ ਵਿਆਪਕ ਗਠਜੋੜ ਦਾ ਪਰਦਾਫਾਸ਼ ਕਰਨ ਅਤੇ ਹੋਰ ਸਾਜ਼ਿਸ਼ਕਾਰਾਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਅੰਮ੍ਰਿਤਸਰ ਦਿਹਾਤੀ ਦੇ ਪੁਲਿਸ ਸਟੇਸ਼ਨ ਲੋਪੋਕੇ ਵਿਖੇ 21.06.2025 ਨੂੰ ਆਫੀਸ਼ੀਅਲ ਸੀਕਰਟ ਐਕਟ ਦੀ ਧਾਰਾ 3, 5, ਅਤੇ 9 ਅਤੇ ਬੀਐਨਐਸ ਦੀ ਧਾਰਾ 3(5) ਦੇ ਤਹਿਤ ਐਫਆਈਆਰ ਨੰਬਰ 140 ਤਹਿਤ ਕੇਸ ਦਰਜ ਕੀਤਾ ਗਿਆ ਹੈ।

Have something to say? Post your comment

 
 
 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਮੁੱਖ ਹੋ ਕੇ ਸਿੱਖੀ ਸਿਧਾਤਾਂ ਦਾ ਦੁਨੀਆਂ ਵਿੱਚ ਮਜ਼ਾਕ ਬਣਾਉਣ ਦਾ ਪੱਕਾ ਤਹੱਈਆ ਕਰ ਚੁੱਕਾ ਹੈ ਸੁਖਬੀਰ ਧੜਾ - ਐਸਜੀਪੀਸੀ ਮੈਂਬਰ

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਸਰਕਾਰ ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ

ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

’ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ ਪੰਜਾਬ ਪੁਲਿਸ ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ ਡਰੱਗ ਮਨੀ ਬਰਾਮਦ

ਦਿੱਲੀ ਕਮੇਟੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੇ ਬੇਲੋੜੀ ਬਿਆਨਬਾਜ਼ੀ ਕਰਕੇ ਸੰਗਤਾਂ ਨੂੰ ਕਰ ਰਹੀ ਹੈ ਗੁੰਮਰਾਹ - ਸ਼੍ਰੋਮਣੀ ਕਮੇਟੀ

ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

ਪਾਕਿਸਤਾਨ-ਅਧਾਰਤ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ ਧਰਮਾ ਸੰਧੂ: ਡੀਜੀਪੀ ਗੌਰਵ ਯਾਦਵ

ਪੰਜਾਬ ਵਿੱਚ ਵੱਡੇ ਪੱਧਰ 'ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ