ਪੰਜਾਬ

ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

ਕੌਮੀ ਮਾਰਗ ਬਿਊਰੋ | June 22, 2025 07:31 PM

ਚੰਡੀਗੜ੍ਹ- ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਲੱਚਰ ਅਤੇ ਅਸ਼ਲੀਲ ਸਮੱਗਰੀ ਦੇ ਵਧ ਰਹੇ ਰੁਝਾਨ ’ਤੇ ਗੰਭੀਰ ਚਿੰਤਾ ਜਤਾਈ ਹੈ, ਜੋ ਕਿ ਬੱਚਿਆਂ ਦੀ ਮਨੋਵਿਗਿਆਨਕ ਅਤੇ ਸਮਾਜਿਕ ਸਿਹਤ ਲਈ ਸਿੱਧਾ ਖ਼ਤਰਾ ਬਣ ਰਹੀ ਹੈ।


ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਪੰਜਾਬ ਰਾਜ ਬਾਲ ਅਧਿਕਾਰ ਕਮਿਸ਼ਨ ਵੱਲੋਂ ਸੋਸ਼ਲ ਮੀਡੀਆ ’ਤੇ ਅਜਿਹੀ ਸਮੱਗਰੀ ਪੋਸਟ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਨ ਲਈ ਏ.ਡੀ.ਜੀ.ਪੀ. (ਸਾਇਬਰ ਕ੍ਰਾਈਮ) ਨੂੰ ਜਾਰੀ ਕੀਤੇ ਆਦੇਸ਼ਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਬੱਚਿਆਂ ਦੀ ਰੱਖਿਆ ਅਤੇ ਉਨ੍ਹਾਂ ਦੇ ਅਧਿਕਾਰਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।


ਡਾ. ਬਲਜੀਤ ਕੌਰ ਨੇ ਵਿਭਾਗ ਦੇ ਸਮੂਹ ਜ਼ਿਲ੍ਹਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਆਪਣੇ ਪੱਧਰ 'ਤੇ ਸੋਸ਼ਲ ਮੀਡੀਆ ਉੱਤੇ ਚੱਲ ਰਹੀ ਅਜਿਹੀ ਅਸ਼ਲੀਲ ਸਮੱਗਰੀ ’ਤੇ ਨਜ਼ਰ ਰੱਖੀ ਜਾਵੇ। ਜੇਕਰ ਕਿਸੇ ਵੀ ਕਿਸਮ ਦੀ ਸ਼ਿਕਾਇਤ ਜਾਂ ਜਾਣਕਾਰੀ ਮਿਲਦੀ ਹੈ, ਤਾਂ ਤੁਰੰਤ ਪੁਲਿਸ ਅਤੇ ਬਾਲ ਅਧਿਕਾਰ ਕਮਿਸ਼ਨ ਨੂੰ ਜਾਣੂ ਕਰਵਾ ਕੇ ਸਥਾਨਕ ਪੱਧਰ ’ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਮਾਪਿਆਂ, ਅਧਿਆਪਕਾਂ ਅਤੇ ਨੌਜਵਾਨਾਂ ਨੂੰ ਸੁਚੇਤ ਕੀਤਾ ਜਾਵੇ।


ਬੱਚਿਆਂ ਲਈ ਸੁਰੱਖਿਅਤ ਵਾਤਾਵਰਣ ਅਤੇ ਉਹਨਾਂ ਦੇ ਸਰਵਪੱਖੀ ਵਿਕਾਸ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਜੋ ਵੀ ਤੱਤ ਬੱਚਿਆਂ ਦੀ ਮਾਨਸਿਕਤਾ ਉੱਤੇ ਮਾੜਾ ਅਸਰ ਪਾਉਂਦੇ ਹਨ, ਉਹਨਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਦੋਸ਼ੀਆਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਹੋਵੇਗੀ ਅਤੇ ਉਹਨਾਂ ਨੂੰ ਕਾਨੂੰਨੀ ਤੌਰ ’ਤੇ ਉਦਾਹਰਨ ਬਣਾਇਆ ਜਾਵੇਗਾ, ਤਾਂ ਜੋ ਹੋਰ ਕਿਸੇ ਦੀ ਹਿੰਮਤ ਨਾ ਹੋਵੇ ਕਿ ਉਹ ਸੋਸ਼ਲ ਮੀਡੀਆ ਤੇ ਅਸ਼ਲੀਲ ਸਮੱਗਰੀ ਪੋਸਟ ਕਰੇ।


ਡਾ. ਬਲਜੀਤ ਕੌਰ ਨੇ ਪੁਲਿਸ ਵਿਭਾਗ ਨੂੰ ਹਦਾਇਤ ਕੀਤੀ ਕਿ ਸੋਸ਼ਲ ਮੀਡੀਆ ਉੱਤੇ ਅਜਿਹੀ ਸਮੱਗਰੀ ਦੀ ਸਖ਼ਤ ਨਿਗਰਾਨੀ ਕੀਤੀ ਜਾਵੇ ਅਤੇ ਜੋ ਵਿਅਕਤੀ ਅਜਿਹੀ ਸਮੱਗਰੀ ਤਿਆਰ ਜਾਂ ਅਪਲੋਡ ਕਰਦੇ ਹਨ, ਉਨ੍ਹਾਂ ਖ਼ਿਲਾਫ਼ ਬੀ.ਐਨ.ਐਸ. 2023, ਆਈ.ਟੀ. ਐਕਟ 2000 ਅਤੇ ਪੀ.ਓ.ਸੀ.ਸੋ ਐਕਟ 2012 ਅਧੀਨ ਤੁਰੰਤ ਕਾਰਵਾਈ ਕੀਤੀ ਜਾਵੇ।


ਮੰਤਰੀ ਨੇ ਮਾਪਿਆਂ, ਅਧਿਆਪਕਾਂ, ਸਮਾਜਿਕ ਸੰਸਥਾਵਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਕੋਲ ਅਜਿਹੀ ਸਮੱਗਰੀ ਜਾਂ ਵਿਅਕਤੀਆਂ ਬਾਰੇ ਕੋਈ ਜਾਣਕਾਰੀ ਹੋਵੇ, ਤਾਂ ਬਿਨਾਂ ਦੇਰੀ ਪੁਲਿਸ ਜਾਂ ਬਾਲ ਅਧਿਕਾਰ ਕਮਿਸ਼ਨ ਨੂੰ ਜਾਣੂ ਕਰਵਾਇਆ ਜਾਵੇ। ਉਨ੍ਹਾਂ ਕਿਹਾ ਕਿ “ਬੱਚਿਆਂ ਲਈ ਇੱਕ ਸੁਰੱਖਿਅਤ, ਸਿਹਤਮੰਦ ਅਤੇ ਸਕਾਰਾਤਮਕ ਡਿਜ਼ੀਟਲ ਮਾਹੌਲ ਬਣਾਉਣਾ ਸਾਡੀ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ।"

Have something to say? Post your comment

 
 
 

ਪੰਜਾਬ

ਚੀਫ਼ ਖ਼ਾਲਸਾ ਦੀਵਾਨ ਦੇ ਸਮੂਹ ਮੈਂਬਰ 41 ਦਿਨਾਂ ਵਿੱਚ ਅੰਮ੍ਰਿਤਧਾਰੀ ਹੋਣ- ਜਥੇਦਾਰ ਗੜਗੱਜ

ਸਰਕਾਰ ਸ੍ਰੀ ਦਰਬਾਰ ਸਾਹਿਬ ਦੀ ਸੁਰਖਿਆ ਨੂੰ ਲੈ ਕੇ ਪੂਰੀ ਤਰਾਂ ਨਾਲ ਮੁਸਤੈਦ- ਮੁਖ ਮੰਤਰੀ ਭਗਵੰਤ ਮਾਨ

ਸ੍ਰੀ ਹਰਿਮੰਦਰ ਸਾਹਿਬ ਬਾਰੇ ਧਮਕੀ ਭਰੇ ਈ-ਮੇਲ ਭੇਜਣ ਵਾਲਿਆਂ ਨੂੰ ਮਿਸਾਲੀ ਸਜ਼ਾ ਮਿਲੇਗੀ- ਮੁੱਖ ਮੰਤਰੀ ਭਗਵੰਤ ਮਾਨ

ਗੁਰੂ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਸਬੰਧੀ ਟਕਰਾਅ ਵਾਲਾ ਮਾਹੌਲ ਪੈਦਾ ਨਾ ਕਰੇ ਪੰਜਾਬ ਸਰਕਾਰ- ਐਡਵੋਕੇਟ ਧਾਮੀ

‘ਯੁੱਧ ਨਸ਼ਿਆਂ ਵਿਰੁੱਧ’ ਦਾ 143ਵਾਂ ਦਿਨ: 544 ਗ੍ਰਾਮ ਹੈਰੋਇਨ ਸਮੇਤ 103 ਨਸ਼ਾ ਤਸਕਰ ਗ੍ਰਿਫ਼ਤਾਰ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਲੈਂਡ ਪੂਲਿੰਗ ਨੀਤੀ 2025 ਵਿੱਚ ਸੋਧਾਂ ਨੂੰ ਮਨਜ਼ੂਰੀ

ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਹੀਦੀ ਸ਼ਤਾਬਦੀ ਬੜੇ ਸ਼ਰਧਾ ਅਤੇ ਉਲਾਸ ਨਾਲ ਵੱਡੇ ਪੱਧਰ ਤੇ ਮਨਾਈ ਜਾਵੇਗੀ-ਗੁਰਦੁਆਰਾ ਤਾਲਮੇਲ ਕਮੇਟੀ

ਘਲੂਘਾਰਾ ਜੂਨ 1984 ਸ਼ੋ੍ਰਮਣੀ ਕਮੇਟੀ ਦਾ ਮਹਾਨ ਉਪਰਾਲਾ- ਇਤਿਹਾਸਕ ਦੁਖਾਂਤ ਬਾਰੇ ਮਿਲ ਰਹੀ ਹੈ ਜਾਣਕਾਰੀ

ਕਈ ਥਾਵਾਂ ‘ਤੇ ਕੋਈ ਬੱਚਾ ਭੀਖ ਮੰਗਦੇ ਨਹੀਂ ਮਿਲਿਆ – ਜ਼ਮੀਨੀ ਪੱਧਰ ‘ਤੇ ਪ੍ਰਭਾਵਸ਼ਾਲੀ ਕਾਰਵਾਈ: ਡਾ. ਬਲਜੀਤ ਕੌਰ

ਮੋਹਿੰਦਰ ਭਗਤ ਵੱਲੋਂ 111 ਬਾਗਬਾਨੀ ਵਿਕਾਸ ਅਫ਼ਸਰਾਂ ਦੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਦੇ ਹੁਕਮ