ਪੰਜਾਬ

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਸਰਕਾਰ ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ

ਕੌਮੀ ਮਾਰਗ ਬਿਊਰੋ | June 22, 2025 07:36 PM

ਚੰਡੀਗੜ੍ਹ- ਪੰਜਾਬ ਰਾਜ ਨੂੰ ਵਿਕਸਤ ਕਰਨ ਵਿਚ ਵਿਕਾਸ ਅਥਾਰਟੀਆਂ ਸਬੰਧੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਫ਼ੈਸਲਾ ਅਹਿਮ ਭੂਮਿਕਾ ਨਿਭਾਏਗਾ ਉਕਤ ਪ੍ਰਗਟਾਵਾ ਇਕ ਪ੍ਰੈਸ ਬਿਆਨ ਰਾਹੀਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਅੱਜ ਇਥੇ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਰਾਜ ਦੀਆਂ ਸਾਰੇ ਸਥਾਨਕ ਵਿਕਾਸ ਬੋਰਡਾਂ ਦੇ ਚੇਅਰਮੈਨ ਵਜੋਂ ਮੁੱਖ ਸਕੱਤਰ ਨੂੰ ਨਿਯੁਕਤ ਕਰਨ ਦੇ ਫੈਸਲਾ ਨਾਲ ਸੂਬੇ ਦੇ ਵਿਕਾਸ ਸਬੰਧੀ ਮਾਮਲਿਆਂ ਨੂੰ ਪ੍ਰਵਾਨਗੀ ਮਿਲਣ ਦੀ ਕਾਰਵਾਈ ਵਿਚ ਤੇਜ਼ੀ ਆਵੇਗੀ ਅਤੇ ਆਮ ਲੋਕਾਂ ਨੂੰ ਲਾਭ ਹੋਵੇਗਾ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਸੂਬੇ ਦੇ ਅਧਿਕਾਰੀਆਂ ਨੇ ਗੁਜਰਾਤ ਸਰਕਾਰ ਵਲੋਂ ਅਹਿਮਦਾਬਾਦ ਸ਼ਹਿਰੀ ਵਿਕਾਸ ਅਥਾਰਟੀ, ਉਤਰ ਪ੍ਰਦੇਸ਼ ਸਰਕਾਰ ਵਲੋਂ ਨੋਇਡਾ, ਮੇਰਠ, ਕਾਨਪੁਰ ਅਤੇ ਲਖਨਊ ਵਰਗੀਆਂ ਸ਼ਹਿਰੀ ਯੋਜਨਾਬੰਦੀ ਸੰਸਥਾਵਾਂ ਦੀ ਕਾਰਜਪ੍ਰਣਾਲੀ ਸਬੰਧੀ ਕੀਤੀਆਂ ਗਈ ਤਬਦੀਲੀ ਅਤੇ ਉਨ੍ਹਾਂ ਦੇ ਪ੍ਰਭਾਵਾਂ ਸਬੰਧੀ ਅਧਿਐਨ ਕੀਤਾ ਗਿਆ ਅਤੇ ਇਸ ਮਾਡਲ ਦੇ ਪ੍ਰਭਾਵਾਂ ਨੂੰ ਚੰਗੀ ਤਰ੍ਹਾਂ ਵਾਚਣ ਉਪਰੰਤ ਇਸ ਦੇ ਸਿੱਟਿਆਂ ਸਬੰਧੀ ਸਰਕਾਰ ਨੂੰ ਜਾਣੂ ਕਰਵਾਇਆ ਗਿਆ ਜਿਸ ਤੋਂ ਬਾਅਦ ਪੰਜਾਬ ਖੇਤਰੀ ਅਤੇ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ (ਪੀ.ਆਰ.ਟੀ.ਪੀ.ਡੀ.) ਐਕਟ ਦੀ ਧਾਰਾ 29(3) ਵਿੱਚ ਸੋਧ ਸਬੰਧੀ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ), ਗ੍ਰੇਟਰ ਲੁਧਿਆਣਾ ਡਿਵੈਲਪਮੈਂਟ ਅਥਾਰਟੀ (ਗਲਾਡਾ), ਅਤੇ ਪੰਜਾਬ ਸ਼ਹਿਰੀ ਵਿਕਾਸ ਅਥਾਰਟੀ (ਪੁੱਡਾ) ਵਰਗੀਆਂ ਪ੍ਰਮੁੱਖ ਵਿਕਾਸ ਸੰਸਥਾਵਾਂ ਨਾਲ ਸਬੰਧਤ ਮਾਮਲਿਆਂ ਨੂੰ ਅਧਿਕਾਰੀ ਜਲਦ ਨੇਪਰੇ ਚਾੜ੍ਹਨਗੇ ਜਿਸ ਨਾਲ ਸਿਰਫ ਸੂਬੇ ਦੇ ਲੋਕਾਂ ਨੂੰ ਹੀ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਤਬਦੀਲੀ ਵਿਕਾਸ ਅਥਾਰਟੀਆਂ ਦੀ ਕਾਰਵਾਈ ਨੂੰ ਸੁਚਾਰੂ ਬਣਾਉਣ ਅਤੇ ਸਮੇਂ ਸਿਰ ਫੈਸਲੇ ਲੈਣ ਨੂੰ ਯਕੀਨੀ ਬਣਾਉਣ ਵਿੱਚ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਸ਼ਕਤੀਆਂ ਦੇ ਵਿਕੇਂਦਰੀਕਰਨ ਦੀ ਦਿਸ਼ਾ ਵਿਚ ਇਕ ਵੱਡਾ ਫੈਸਲਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਵਿਕਾਸ ਅਥਾਰਟੀਆਂ ਦੀ ਫੈਸਲਾ ਲੈਣ ਦੀ ਪ੍ਰਕਿਰਿਆ ਵਿੱਚ ਮਾਲ, ਉਦਯੋਗ, ਜਲ ਸਪਲਾਈ ਅਤੇ ਸੈਨੀਟੇਸ਼ਨ ਅਤੇ ਹੋਰ ਵਿਭਾਗਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਵੀ ਅੰਤਰ-ਵਿਭਾਗੀ ਤਾਲਮੇਲ ਨੂੰ ਵਧਾਉਣ ਵਿਚ ਮਦਦਗਾਰ ਸਾਬਤ ਹੋਵੇਗਾ।

ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਸੂਬੇ ਦੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਇਸ ਮਾਮਲੇ ਸਬੰਧੀ ਮਨਘੜਤ ਬਿਆਨਬਾਜ਼ੀ ਕਰ ਰਹੀਆਂ ਹਨ।

Have something to say? Post your comment

 
 
 

ਪੰਜਾਬ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਮੁੱਖ ਹੋ ਕੇ ਸਿੱਖੀ ਸਿਧਾਤਾਂ ਦਾ ਦੁਨੀਆਂ ਵਿੱਚ ਮਜ਼ਾਕ ਬਣਾਉਣ ਦਾ ਪੱਕਾ ਤਹੱਈਆ ਕਰ ਚੁੱਕਾ ਹੈ ਸੁਖਬੀਰ ਧੜਾ - ਐਸਜੀਪੀਸੀ ਮੈਂਬਰ

ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ

’ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ ਪੰਜਾਬ ਪੁਲਿਸ ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ ਡਰੱਗ ਮਨੀ ਬਰਾਮਦ

ਦਿੱਲੀ ਕਮੇਟੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੇ ਬੇਲੋੜੀ ਬਿਆਨਬਾਜ਼ੀ ਕਰਕੇ ਸੰਗਤਾਂ ਨੂੰ ਕਰ ਰਹੀ ਹੈ ਗੁੰਮਰਾਹ - ਸ਼੍ਰੋਮਣੀ ਕਮੇਟੀ

ਸੂਬੇ ਦੇ ਸਮੁੱਚੇ ਵਿਕਾਸ ਨੂੰ ਹੁਲਾਰਾ ਦੇਣ ਲਈ ਫ਼ੰਡਾਂ ਦੀ ਕੋਈ ਕਮੀ ਨਹੀਂ

ਨਵੇਂ ਭਰਤੀ ਹੋਏ ਨੌਜਵਾਨਾਂ ਨੇ ਆਪਣੀ ਕਿਸਮਤ ਬਦਲਣ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

ਪਾਕਿਸਤਾਨ-ਅਧਾਰਤ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਹੈ ਧਰਮਾ ਸੰਧੂ: ਡੀਜੀਪੀ ਗੌਰਵ ਯਾਦਵ

ਪੰਜਾਬ ਵਿੱਚ ਵੱਡੇ ਪੱਧਰ 'ਤੇ 11ਵਾਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ