ਨੈਸ਼ਨਲ

ਦਿੱਲੀ ਦੇ ਗੁਰੂ ਘਰਾਂ ਨੂੰ ਸਰਕਾਰੀ ਸਰਪ੍ਰਸਤੀ ਧੜੇ ਤੋਂ ਮੁਕਤ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਵਲੋਂ ਅਰਦਾਸ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 22, 2025 07:41 PM

ਨਵੀਂ ਦਿੱਲੀ - ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਵੱਲੋਂ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਦਿੱਲੀ ਇਕਾਈ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਦੀ ਅਗਵਾਈ ਵਿੱਚ ਇਕੱਠੇ ਹੋ ਕੇ ਚੌਪਈ ਸਾਹਿਬ ਦੇ ਪਾਠ ਕਰਨ ਉਪਰੰਤ ਦਿੱਲੀ ਦੇ ਗੁਰੂ ਘਰਾਂ ਨੂੰ ਸਰਕਾਰੀ ਸਰਪ੍ਰਸਤੀ ਨਾਲ ਕਾਬਜ਼ ਹੋਏ ਧੜੇ ਤੋਂ ਮੁਕਤ ਕਰਵਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਬਲ ਬਖਸ਼ਣ ਲਈ ਅਰਦਾਸ ਕੀਤੀ ।

ਇਸ ਮੌਕੇ ਸ. ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਅੱਜ ਨਰੈਣੂ ਮਹੰਤ ਤੇ ਵਾਰਸ ਬਣਕੇ ਕਾਲਕਾ ਤੇ ਕਾਹਲੋਂ ਵਰਗੇ ਭ੍ਰਿਸ਼ਟ ਬੰਦੇ ਸਾਡੇ ਇਤਿਹਾਸਿਕ ਅਸਥਾਨਾਂ ਤੇ ਸਰਕਾਰ ਦੀ ਮੱਦਦ ਦੇ ਨਾਲ ਕਬਜ਼ੇ ਕਰ ਰਹੇ ਹਨ ਤੇ ਗੁਰੂ ਦੀ ਗੋਲਕ ਲੁੱਟਣ ਦੇ ਨਾਲ - ਨਾਲ ਸਿੱਖ ਸਿਧਾਂਤਾਂ ਨਾਲ ਵੀ ਖਿਲਵਾੜ ਕਰ ਰਹੇ ਹਨ ਅਤੇ ਸਿੱਖਾਂ ਦੀਆਂ ਜਾਇਦਾਦਾਂ ਖੁਰਦ ਬੁਰਦ ਕਰ ਰਹੇ ਹਨ । ਇਹਨਾਂ ਲੋਕਾਂ ਨੇ ਕੁਝ ਦਿਨ ਪਹਿਲਾਂ ਦੋ ਮੈਂਬਰਾਂ ਦੀ ਮੈਂਬਰਸ਼ਿਪ ਸਰਕਾਰੀ ਦਖਲ ਨਾਲ ਰੱਦ ਕਰਵਾਏ ਤੇ ਪੈਸੇ ਤੇ ਸੱਤਾ ਦੇ ਜ਼ੋਰ ਨਾਲ ਮੈਂਬਰਾਂ ਨੂੰ ਖਰੀਦ ਕੇ ਕੌਮ ਦੀ ਮਾਣ ਮੱਤੀ ਸੰਸਥਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਆਪਣੀ ਲੁੱਟ ਜਾਰੀ ਰੱਖਣਾ ਚਾਹੁੰਦੇ ਹਨ । ਉਹਨਾਂ ਕਿਹਾ ਕਿ ਇਹਨਾਂ ਲੋਕਾਂ ਨੂੰ ਸਰਕਾਰੀ ਸਰਪ੍ਰਸਤੀ ਦਾ ਮਾਣ ਹੈ ਪਰ ਸ਼੍ਰੋਮਣੀ ਅਕਾਲੀ ਦਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਉੱਪਰ ਓਟ ਆਸਰਾ ਰੱਖਦਾ ਹੋਏ ਗੁਰੂ ਘਰਾਂ ਨੂੰ ਨਰੈਣੂ ਮਹੰਤ ਦੇ ਵਾਰਸਾਂ ਤੋਂ ਆਜ਼ਾਦ ਕਰਵਾਉਣ ਲਈ ਆਰ ਪਾਰ ਦੀ ਲੜਾਈ ਲੜਨਗੇ । ਉਹਨਾਂ ਦੱਸਿਆ ਕਿ ਸੋਮਵਾਰ ਨੂੰ ਅਕਾਲੀ ਵਰਕਰ ਪ੍ਰਧਾਨ ਮੰਤਰੀ ਦੇ ਨਾਮ ਇਸ ਸਬੰਧੀ ਮੰਗ ਪੱਤਰ ਦੇਣਗੇ । ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸ. ਮਨਜੀਤ ਸਿੰਘ ਜੀ ਕੇ ਨੇ ਕਿਹਾ ਕਿ ਔਰੰਗਜ਼ੇਬੀ ਸੋਚ ਨਾਲ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਵੱਲੋਂ ਟਕਰਾਉਣ ਦਾ ਹਵਾਲਾ ਦਿੱਤਾ ਅਤੇ ਮੌਜੂਦਾ ਕਮੇਟੀ ਨਿਜ਼ਾਮ ਦੀ ਤੁਲਨਾ ਰਾਮਰਾਇ ਤੇ ਧੀਰਮੱਲ ਨਾਲ ਕੀਤੀ। ਇਸ ਮੌਕੇ ਸ. ਹਰਵਿੰਦਰ ਸਿੰਘ ਸਰਨਾ , ਸ. ਜਤਿੰਦਰ ਸਿੰਘ ਸਾਹਨੀ , ਸ. ਪਰਮਜੀਤ ਸਿੰਘ ਰਾਣਾ , ਸ. ਕਰਤਾਰ ਸਿੰਘ ਚਾਵਲਾ , ਸ. ਤਜਿੰਦਰ ਸਿੰਘ ਗੋਪਾ , ਸ. ਅਮਰੀਕ ਸਿੰਘ ਵਿਕਾਸਪੁਰੀ, ਸ. ਜਤਿੰਦਰ ਸਿੰਘ ਸੋਨੂੰ , ਸ. ਰਮਨਦੀਪ ਸਿੰਘ ਸੋਨੂੰ , ਸ. ਪਰਮਿੰਦਰਪਾਲ ਸਿੰਘ ਐਮ.ਐਨ, ਸ. ਪਰਮਜੀਤ ਸਿੰਘ ਖੁਰਾਣਾ ਸਮੇਤ ਵੱਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ ।

Have something to say? Post your comment

 
 
 

ਨੈਸ਼ਨਲ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੁੱਚੀ ਮਾਨਵਤਾ ਲਈ ਨਿਸ਼ਕਾਮ ਸਿਹਤ ਸੇਵਾਵਾਂ ਦਾ ਪ੍ਰਤੀਕ

ਬਿਹਾਰ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਕਦਮ, ਵੋਟਰ ਸੂਚੀ ਦੀ ਘਰ-ਘਰ ਜਾ ਕੇ ਤਸਦੀਕ ਕਰਨ 'ਤੇ ਵਿਚਾਰ

ਸਰਨਾ ਤੇ ਜੀ.ਕੇ. ਦੱਸਣ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੌਮ ਦੀਆਂ ਜਾਇਦਾਦਾਂ ਵੇਚਣ ’ਤੇ ਉਨ੍ਹਾਂ ਨੇ ਚੁੱਪ ਕਿਉਂ ਵੱਟੀ: ਕਾਲਕਾ, ਕਾਹਲੋਂ

ਗੁਰਦੁਆਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਸਾਬਕਾ ਪ੍ਰਧਾਨ ਦੇ ਦਫ਼ਤਰ ਅਤੇ ਵਾਹਨਾਂ 'ਤੇ ਗੋਲੀਬਾਰੀ

ਸੁਰੀਤ ਈਵੈਂਟਸ ਨੇ "ਚੈਰਿਟੀ ਨੈਸ਼ਨਲ ਅਵਾਰਡ" ਅਤੇ "ਸਮਾਜ ਸੇਵਕ ਨਾਰੀ ਰਾਸ਼ਟਰੀ ਸਨਮਾਨ" ਨਾਲ ਔਰਤਾਂ ਨੂੰ ਕੀਤਾ ਸਨਮਾਨਿਤ

ਭਾਈ ਗਜਿੰਦਰ ਸਿੰਘ ਤੇ ਸ਼ਹੀਦ ਭਾਈ ਨਿੱਝਰ ਦੀ ਯਾਦ 'ਚ ਸ਼ਰਧਾਂਜਲੀ ਸਮਾਗਮ 5 ਜੁਲਾਈ ਨੂੰ ਹੋਣਗੇ: ਬਾਬਾ ਹਰਦੀਪ ਸਿੰਘ

ਕੈਨਰਾ ਬੈਂਕ ਵੱਲੋਂ ਤਖਤ ਪਟਨਾ ਸਾਹਿਬ ਨੂੰ ਬੋਲੇਰੋ ਗੱਡੀ ਭੇਟ ਕੀਤੀ ਗਈ

ਭਾਰਤ ਸਰਕਾਰ, ਇਜ਼ਰਾਈਲ ਤੇ ਈਰਾਨ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖਾਂ ਨੂੰ ਪੂਰਨ ਮਰਿਆਦਾ ਨਾਲ ਲਿਆਉਣ ਦੇ ਕਰੇ ਪ੍ਰਬੰਧ : ਕਾਲਕਾ, ਕਾਹਲੋਂ

ਭਾਰਤ ਦੀ ਜੀਡੀਪੀ 6.5 ਪ੍ਰਤੀਸ਼ਤ ਦੀ ਦਰ ਨਾਲ ਵਧ ਰਹੀ ਹੈ, ਆਉਣ ਵਾਲੇ ਸਮੇਂ ਵਿੱਚ ਅੱਠ ਟ੍ਰਿਲੀਅਨ ਡਾਲਰ ਤੱਕ ਪਹੁੰਚ ਜਾਵੇਗੀ: ਹਰਦੀਪ ਪੁਰੀ

ਭਾਜਪਾ ਨੇ ਕਾਂਗਰਸ 'ਤੇ ਵਰ੍ਹਦਿਆਂ, ਮੋਦੀ-ਟਰੰਪ ਗੱਲਬਾਤ ਬਾਰੇ 'ਝੂਠ ਫੈਲਾਉਣ' ਦਾ ਲਗਾਇਆ ਦੋਸ਼