ਪੰਜਾਬ

ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਪਹਿਲਾਂ ਹੀ ਅੰਬੇਡਕਰ ਭਵਨ ਬਣ ਚੁੱਕੇ, ਹੋਰ 5 ਜ਼ਿਲ੍ਹਿਆਂ ‘ਚ ਜਲਦ ਸ਼ੁਰੂ ਹੋਣਗੇ ਨਵੇਂ ਭਵਨ

ਕੌਮੀ ਮਾਰਗ ਬਿਊਰੋ | June 23, 2025 07:00 PM

ਚੰਡੀਗੜ੍ਹ- ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਦੀ ਭਲਾਈ ਅਤੇ ਉਨ੍ਹਾਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਨਿਰੰਤਰ ਸੰਕਲਪਬੱਧ ਹੈ। ਇਸੇ ਕੜੀ ਵਿੱਚ, ਤਰਨਤਾਰਨ ਜ਼ਿਲ੍ਹੇ ਵਿੱਚ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮੰਜ਼ੂਰ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦਿੱਤੀ।

ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ ਮੰਜ਼ੂਰ ਕੀਤੀ ਇਹ ਰਾਸ਼ੀ ਜਲਦ ਹੀ ਮੁੱਖ ਇੰਜੀਨੀਅਰ, ਪਬਲਿਕ ਵਰਕਸ ਵਿਭਾਗ (ਬਿਲਡਿੰਗਜ਼) ਦੇ ਖਾਤੇ ਵਿੱਚ ਟਰਾਂਸਫਰ ਕਰ ਦਿੱਤੀ ਜਾਵੇਗੀ, ਤਾਂ ਜੋ ਭਵਨ ਦੇ ਨਿਰਮਾਣ ਕਾਰਜ ਨੂੰ ਤੇਜੀ ਨਾਲ ਪੂਰਾ ਕਰਵਾਇਆ ਜਾ ਸਕੇ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.93 ਕਰੋੜ ਰੁਪਏ ਦਾ ਐਸਟੀਮੇਟ ਪਾਸ ਹੋਇਆ ਸੀ, ਜਿਸ ਵਿੱਚੋਂ 60 ਲੱਖ ਰੁਪਏ ਪਹਿਲਾਂ ਹੀ ਅਲਾਟ ਕੀਤਾ ਜਾ ਚੁੱਕਾ ਹੈ ਅਤੇ ਬਾਕੀ ਦੀ ਰਾਸ਼ੀ 5.33 ਕਰੋੜ ਰੁਪਏ ਜਲਦ ਹੀ ਪਬਲਿਕ ਵਰਕਸ ਵਿਭਾਗ ਦੇ ਖਾਤੇ ਵਿੱਚ ਟਰਾਂਸਫਰ ਕੀਤੇ ਜਾਣਗੇ। ਇਸ ਤਰ੍ਹਾਂ ਭਵਨ ਦੇ ਨਿਰਮਾਣ ਤੇ ਕੁੱਲ 5.93 ਕਰੋੜ ਰੁਪਏ ਦਾ ਖਰਚਾ ਆਵੇਗਾ। ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਤਰਨਤਾਰਨ ਵਿਖੇ ਡਾ ਬੀ ਆਰ ਅੰਬੇਡਕਰ ਭਵਨ ਦੀ ਚਾਰ ਦੀਵਾਰੀ ਦਾ ਕੰਮ ਮੁਕੰਮਲ ਹੋ ਚੁੱਕਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ 17 ਜ਼ਿਲ੍ਹਿਆਂ ਵਿੱਚ ਡਾ. ਅੰਬੇਡਕਰ ਭਵਨ ਬਣ ਚੁੱਕੇ ਹਨ, ਜਿੱਥੇ ਇੱਕੋ ਛੱਤ ਹੇਠ ਸੋਸਿਤ, ਪਿੱਛੜੇ ਅਤੇ ਆਰਥਿਕ ਰੂਪ ਤੋਂ ਕਮਜ਼ੋਰ ਵਰਗਾਂ ਨੂੰ ਇੱਕ ਸਿੰਗਲ ਵਿੰਡੋ ਤਹਿਤ ਵੱਖ-ਵੱਖ ਸਰਕਾਰੀ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। 5 ਹੋਰ ਜ਼ਿਲ੍ਹਿਆਂ — ਐਸ.ਏ.ਐਸ.ਨਗਰ, ਬਰਨਾਲਾ, ਫਾਜ਼ਿਲਕਾ, ਪਠਾਨਕੋਟ ਅਤੇ ਮਲੇਰਕੋਟਲਾ ‘ਚ ਅੰਬੇਡਕਰ ਭਵਨ ਦੀਆਂ ਇਮਾਰਤਾਂ ਬਣਾਉਣ ਲਈ ਜਮੀਨ ਦੀ ਉਪਲਬਧਤਾ ਸੰਬੰਧੀ ਕਾਰਵਾਈ ਜਾਰੀ ਹੈ।

ਕੈਬਨਿਟ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਤਰਨਤਾਰਨ ਵਿਖੇ ਬਣ ਰਹੇ ਡਾ. ਬੀ.ਆਰ. ਅੰਬੇਡਕਰ ਭਵਨ ਦਾ ਨਿਰਮਾਣ ਉੱਚ ਗੁਣਵੱਤਾ, ਪੂਰੀ ਪਾਰਦਰਸ਼ਤਾ ਅਤੇ ਨਿਸ਼ਚਿਤ ਸਮੇਂ ਅੰਦਰ ਪੂਰਾ ਕੀਤਾ ਜਾਵੇ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਜਲਦੀ ਇਹ ਭਵਨ ਉਪਲਬਧ ਹੋ ਸਕੇ।

 

Have something to say? Post your comment

 
 
 

ਪੰਜਾਬ

ਲੁਧਿਆਣਾ ਪੱਛਮੀ ਉਪ-ਚੋਣ: ਜਿੱਤ ਤੋਂ ਬਾਅਦ ਸੰਜੀਵ ਅਰੋੜਾ ਨੇ ਕਿਹਾ - ਜਨਤਾ ਨਾਲ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ

ਸ੍ਰੀ ਅਕਾਲ ਤਖਤ ਸਾਹਿਬ ਤੋਂ ਭਗੋੜੇ ਧੜੇ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੋਈ ਜਮਾਨਤ ਜਪਤ ਹਾਰ-ਰੱਖੜਾ

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਯੂਪੀ ’ਚ ਇਕੱਤਰਤਾਵਾਂ

ਫਾਸਟ ਟਰੈਕ ਸਿੰਗਲ ਵਿੰਡੋ ਸਿਸਟਮ ਨੇ ਸੂਬੇ ਅੰਦਰ ਉਦਯੋਗਿਕ ਇਨਕਲਾਬ ਲਿਆਂਦਾ

ਇਹ ਜਿੱਤ ਦਰਸਾਉਂਦੀ ਹੈ ਕਿ ਸੂਬੇ ਦੇ ਲੋਕ ਸਾਡੀ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹਨ - ਭਗਵੰਤ ਮਾਨ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬੇਮੁੱਖ ਹੋ ਕੇ ਸਿੱਖੀ ਸਿਧਾਤਾਂ ਦਾ ਦੁਨੀਆਂ ਵਿੱਚ ਮਜ਼ਾਕ ਬਣਾਉਣ ਦਾ ਪੱਕਾ ਤਹੱਈਆ ਕਰ ਚੁੱਕਾ ਹੈ ਸੁਖਬੀਰ ਧੜਾ - ਐਸਜੀਪੀਸੀ ਮੈਂਬਰ

ਸੂਬੇ ਨੂੰ ਵਿਕਸਤ ਕਰਨ ਵਿਚ ਅਹਿਮ ਭੂਮਿਕਾ ਨਿਭਾਏਗਾ ਵਿਕਾਸ ਅਥਾਰਟੀਆਂ ਸਬੰਧੀ ਸਰਕਾਰ ਦਾ ਫ਼ੈਸਲਾ : ਹਰਭਜਨ ਸਿੰਘ ਈ. ਟੀ. ਓ

ਪੰਜਾਬ ਸਰਕਾਰ ਦੀ ਬੱਚਿਆਂ ਦੀ ਸੁਰੱਖਿਆ ਲਈ ਸਖ਼ਤ ਹਦਾਇਤ; ਸੋਸ਼ਲ ਮੀਡੀਆ ਉੱਤੇ ਅਸ਼ਲੀਲ ਸਮੱਗਰੀ ਵਿਰੁੱਧ ਹੋਵੇਗੀ ਤੁਰੰਤ ਕਾਰਵਾਈ

ਪਾਕਿਸਤਾਨ ਆਈ.ਐਸ.ਆਈ. ਨੂੰ ਫੌਜ ਨਾਲ ਸਬੰਧਤ ਸੰਵੇਦਨਸ਼ੀਲ ਡੇਟਾ ਲੀਕ ਕਰਨ ਲਈ ਇੱਕ ਫੌਜੀ ਜਵਾਨ ਤੇ ਉਸਦਾ ਸਾਥੀ ਗ੍ਰਿਫਤਾਰ

’ਯੁੱਧ ਨਸ਼ਿਆਂ ਵਿਰੁੱਧ’ ਦੇ 113 ਵੇਂ ਦਿਨ ਪੰਜਾਬ ਪੁਲਿਸ ਵੱਲੋਂ 151 ਨਸ਼ਾ ਤਸਕਰ ਗ੍ਰਿਫ਼ਤਾਰ ਡਰੱਗ ਮਨੀ ਬਰਾਮਦ