ਨੈਸ਼ਨਲ

ਚੋਣਾਂ ਦੌਰਾਨ ਮੈਂਬਰਾਂ ਦੀ ਖਰੀਦੋ ਫਰੋਖ਼ਤ ਕਬੂਲਣ ਲਈ ਸਰਨਾ ਉਪਰ ਹੋਵੇ ਕਾਰਵਾਈ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 23, 2025 09:11 PM

ਨਵੀਂ ਦਿੱਲੀ- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤ੍ਰਿੰਗ ਬੋਰਡ ਦੇ ਮੈਂਬਰ ਬੀਬੀ ਰਣਜੀਤ ਕੌਰ, ਮੀਡੀਆ ਸੈਲ ਦੇ ਚੇਅਰਮੈਨ ਸੁਖਵਿੰਦਰ ਸਿੰਘ ਬੱਬਰ ਅਤੇ ਹੋਰ ਮੈਂਬਰਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗਡਗੱਜ ਨੂੰ ਪੱਤਰ ਲਿਖ ਕੇ ਸ਼ਿਕਾਇਤ ਕੀਤੀ ਹੈ ਕਿ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਅਕਾਲੀ ਦਲ ਬਾਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ 22 ਜੂਨ ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਚ ਮੀਡੀਆ ਸਾਹਮਣੇ ਖੁਦ ਪ੍ਰਵਾਨ ਕੀਤਾ ਹੈ ਕਿ 2022 ਵਿਚ ਕਮੇਟੀ ਚੋਣਾਂ ਵੇਲੇ ਉਹਨਾਂ ਨੇ ਮੈਂਬਰਾਂ ਨੂੰ 25 ਤੋਂ 30 ਲੱਖ ਰੁਪਏ ਦੇਣ ਦਾ ਵਾਅਦਾ ਕੀਤਾ ਸੀ ਜਿਸਦੇ ਇਵਜ਼ ਵਿਚ ਉਹਨਾਂ ਵੋਟਾਂ ਸਾਨੂੰ ਪਾਉਣੀਆਂ ਸਨ। ਉਹਨਾਂ ਕਿਹਾ ਕਿ ਇਹ ਇਕਬਾਲੀਆ ਬਿਆਨ ਬਹੁਤ ਹੀ ਗੰਭੀਰ ਹੈ ਅਤੇ ਵੋਟਾਂ ਦੀ ਖਰੀਦੋ ਫਰੋਖ਼ਤ ਕਰਨਾ ਇਖਲਾਕੀ ਅਤੇ ਕਾਨੂੰਨੀ ਦੋਵਾਂ ਤਰੀਕੇ ਨਾਲ ਜ਼ੁਰਮ ਹੈ। ਉਹਨਾਂ ਕਿਹਾ ਕਿ ਇਸ ਜ਼ੁਰਮ ਨੂੰ ਜਨਤਕ ਤੌਰ ’ਤੇ ਕਬੂਲਣ ਲਈ ਪਰਮਜੀਤ ਸਿੰਘ ਸਰਨਾ ਨੂੰ ਤੁਰੰਤ ਪੰਥ ਵਿਚੋਂ ਛੇਕਿਆ ਜਾਣਾ ਚਾਹੀਦਾ ਹੈ ਅਤੇ ਇਕ ਵਿਸਤ੍ਰਿਤ ਜਾਂਚ ਕਮੇਟੀ ਬਣਾ ਕੇ ਉਹਨਾਂ ਦੇ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਇਹ ਵੀ ਕਿਹਾ ਕਿ ਸਰਨਾ ਨੇ ਗੁਰਦੁਆਰਾ ਬੰਗਲਾ ਸਾਹਿਬ ਵਿਚ ਅਰਦਾਸ ਕਰਨ ਵੇਲੇ ਮਰਿਆਦਾ ਦੀ ਵੀ ਘੋਰ ਉਲੰਘਣਾ ਕੀਤੀ ਹੈ, ਉਸਦਾ ਵੀ ਨੋਟਿਸ ਲਿਆ ਜਾਣਾ ਚਾਹੀਦਾ ਹੈ ਤੇ ਇਸ ਮਾਮਲੇ ਵਿਚ ਵੀ ਉਹਨਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।

Have something to say? Post your comment

 
 
 

ਨੈਸ਼ਨਲ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਕਾਰਨ ਭਾਰਤ ਦਾ ਵਿਸ਼ਵਵਿਆਪੀ ਅਕਸ ਕਮਜ਼ੋਰ ਹੋਇਆ- ਪਵਨ ਖੇੜਾ

ਰਾਜੌਰੀ ਗਾਰਡਨ ਗੁਰਦੁਆਰਾ 'ਚ ਗੁਰਮਤਿ ਕੈਂਪ ਦੇ ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ

ਐਸਜੀਪੀਸੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਵਿਧੀ ਵਿਧਾਨ ਕਮੇਟੀ ’ਚ ਦਿੱਲੀ ਤੇ ਪਟਨਾ ਸਾਹਿਬ ਨੂੰ ਅਣਡਿੱਠ ਕਰਨਾ ਹੋਛੀ ਰਾਜਨੀਤੀ: ਕਾਲਕਾ/ਕਾਹਲੋਂ

ਅਕਾਲੀ ਦਲ ਨੇ ਸਰਕਾਰ ਵਲੋਂ ਗੁਰਦੁਆਰਾ ਸੰਵਿਧਾਨ ਦਾ ਕਤਲ ਦਸਦਿਆਂ ਦਿੱਲੀ ਕਮੇਟੀ ਦੀ ਕਾਰਜਕਾਰਨੀ ਚੋਣਾਂ ਦਾ ਕੀਤਾ ਬਾਈਕਾਟ

ਹਰਮੀਤ ਸਿੰਘ ਕਾਲਕਾ ਦਿੱਲੀ ਗੁਰਦੁਆਰਾ ਕਮੇਟੀ ਦੇ ਮੁੜ ਪ੍ਰਧਾਨ ਅਤੇ ਜਗਦੀਪ ਸਿੰਘ ਕਾਹਲੋਂ ਜਨਰਲ ਸਕੱਤਰ ਬਣੇ

ਯੂਕੇਐਸਪੀਐਫ ਨੇ ਸੁਰਜੀਤ ਸਿੰਘ ਦੀ ਰਹੱਸਮਈ ਮੌਤ ਦੀ ਉੱਚ-ਪੱਧਰੀ ਨਿਰਪੱਖ ਜਾਂਚ ਦੀ  ਕੀਤੀ ਮੰਗ 

ਅਮਰੀਕੀ ਯਾਤਰਾ ਐਡਵਾਈਜਰੀ ਦੀ ਨਿੰਦਾ ਕੀਤੀ ਕਾਂਗਰਸ ਨੇਤਾ ਸੁਪ੍ਰੀਆ ਸ਼੍ਰੀਨੇਤ ਨੇ- ਮੋਦੀ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ

ਰਾਹੁਲ ਗਾਂਧੀ ਨੂੰ ਦਿੱਤਾ ਚਰਚਾ ਲਈ ਸੱਦਾ ਚੋਣ ਕਮਿਸ਼ਨ ਨੇ -ਸਾਰੇ ਮੁੱਦਿਆਂ 'ਤੇ ਚਰਚਾ ਕਰਨ ਲਈ ਤਿਆਰ

ਕਨਿਸ਼ਕ ਬੰਬ ਧਮਾਕੇ ਵਿੱਚ ਮਾਰੇ ਗਏ ਬੇਕਸੂਰਾਂ ਦੀ ਹਮਦਰਦੀ ਵਿੱਚ ਸ਼ਾਂਤਮਈ ਇਕੱਤਰਤਾ

ਬਾਬਾ ਹਰਦੀਪ ਸਿੰਘ ਮਹਿਰਾਜ ਨੂੰ ਸਦਮਾ- ਭਰਜਾਈ ਦਾ ਦਿਹਾਂਤ