ਪੰਜਾਬ

ਫਾਈਲਾਂ ਦਾ ਨਿਪਟਾਰਾ ਕਰਨ ਵਿੱਚ ਕੀਤੀ ਦੇਰੀ ਵੀ ਭ੍ਰਿਸ਼ਟਾਚਾਰ ਦਾ ਹਿੱਸਾ: ਚੀਮਾ

ਕੌਮੀ ਮਾਰਗ ਬਿਊਰੋ | June 24, 2025 07:30 PM

ਪਟਿਆਲਾ-  ਪੰਜਾਬ ਦੇ ਵਿੱਤ, ਕਰ ਅਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਟਿਆਲਾ ਵਿਖੇ ਆਬਕਾਰੀ ਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕੀਤੀ। ਮੰਗਲਵਾਰ ਦੁਪਹਿਰ ਦੇ ਖਾਣੇ ਦੇ ਤੁਰੰਤ ਬਾਅਦ ਪਟਿਆਲਾ ਪੁੱਜੇ ਹਰਪਾਲ ਸਿੰਘ ਚੀਮਾ ਨੇ ਆਬਕਾਰੀ ਕਮਿਸ਼ਨਰ ਦੇ ਨਾਲ ਆਬਕਾਰੀ ਅਤੇ ਕਰ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਅਚਨਚੇਤ ਚੈਕਿੰਗ ਕਰਦਿਆਂ ਵੱਖ-ਵੱਖ ਬਰਾਂਚਾਂ ਵਿੱਚ ਜਾ ਕੇ ਜਾਇਜਾ ਲਿਆ ਅਤੇ ਇੱਥੇ ਤਾਇਨਾਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜਰੀ ਜਾਂਚਣ ਦੇ ਨਾਲ ਨਾਲ ਉਹਨਾਂ ਦੇ ਮੇਜਾਂ ਉੱਤੇ ਪਈਆਂ ਫਾਈਲਾਂ ਦੀ ਵੀ ਜਾਂਚ ਕੀਤੀ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਖਿਆ ਕਿ ਉਨ੍ਹਾਂ ਦੀ ਇਹ ਚੈਕਿੰਗ ਵਿਸ਼ੇਸ਼ ਕਰਕੇ ਕਈ ਫਾਈਲਾਂ ਅਤੇ ਕੇਸਾਂ ਦਾ ਨਿਪਟਾਰਾ ਕਰਨ ਵਿੱਚ ਹੋ ਰਹੀ ਦੇਰੀ ਦਾ ਕਾਰਨ ਜਾਨਣਾ ਹੈ। ਇਸ ਦੌਰਾਨ ਵਿੱਤ ਮੰਤਰੀ ਅਤੇ ਕਮਿਸ਼ਨਰ ਐਕਸਾਈਜ਼ ਵਿਭਾਗ ਨੇ ਕਈ ਤਰ੍ਹਾਂ ਦੇ ਦਸਤਾਵੇਜ ਆਪਣੇ ਕਬਜ਼ੇ ਵਿੱਚ ਲਏ ਅਤੇ ਕਈਆਂ ਦੀ ਸੂਚੀ ਬਣਾ ਕੇ ਅਗਲੇਰੀ ਕਾਰਵਾਈ ਲਈ ਆਦੇਸ਼ ਦਿੱਤੇ।

ਸਰਕਾਰੀ ਦਸਤਾਵੇਜੀ ਫਾਈਲਾਂ ਦੇ ਨਾਲ ਨਾਲ ਉਨਾਂ ਨੇ ਐਕਸਾਈਜ਼ ਵਿਭਾਗ ਵਿੱਚ ਚੱਲ ਰਹੇ ਕੰਮ ਕਾਜ ਜਿਸ ਵਿੱਚ ਈ ਆਫਿਸ ਮੁੱਖ ਰੂਪ ਨਾਲ ਸ਼ਾਮਿਲ ਹੈ, ਦੀ ਵੀ ਜਾਂਚ ਕੀਤੀ ਅਤੇ ਇਹ ਦੇਖਣ ਦੀ ਕੋਸ਼ਿਸ਼ ਕੀਤੀ ਕਿ ਇੱਕ ਕੇਸ ਜਾਂ ਫਾਈਲ ਨਿਪਟਾਉਣ ਵਿੱਚ ਕਿੰਨੀ ਦੇਰੀ ਹੋ ਰਹੀ ਹੈ ਅਤੇ ਕੀ ਇਹ ਕੰਮ ਤੁਰੰਤ ਹੋ ਰਹੇ ਨੇ ਜਾ ਇੱਕ ਦੋ ਦਿਨ ਦੀ ਕੁਤਾਹੀ ਵੀ ਵਰਤੀ ਜਾ ਰਹੀ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਆਖਿਆ ਕਿ ਕੰਮ ਕਰਨ ਜਾਂ ਫਾਇਲ ਨਿਪਟਾਉਣ ਵਿੱਚ ਦੇਰੀ ਵੀ ਭ੍ਰਿਸ਼ਟਾਚਾਰ ਮੰ‌ਨਿਆ ਜਾਵੇਗਾ।

ਇਸ ਦੌਰਾਨ ਵਿੱਤ ਮੰਤਰੀ ਨੇ ਵੱਖ ਵੱਖ ਬਰਾਂਚਾਂ ਦੇ ਸੁਪਰਡੈਂਟ ਅਤੇ ਹੋਰ ਅਧਿਕਾਰੀਆਂ ਨੂੰ ਵੀ ਤਲਬ ਕੀਤਾ ਅਤੇ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਮੌਕੇ ਉਤੇ ਮੌਜੂਦ ਨਹੀਂ ਸੀ ਉਹਨਾਂ ਦੀ ਹਾਜ਼ਰੀ ਵੀ ਜਾਂਚੀ ਅਤੇ ਜਿਹੜੇ ਅਧਿਕਾਰੀ ਬਿਨਾਂ ਮੂਵਮੈਂਟ ਰਜਿਸਟਰ ਭਰੇ ਆਪਣੇ ਡੈਪੂਟੇਸ਼ਨ ਵਾਲੇ ਸਥਾਨ ਉਤੇ ਗਏ ਹੋਏ ਸਨ ਉਹਨਾਂ ਦੀ ਵੀ ਪੜਤਾਲ ਕੀਤੀ।

ਇਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਵਿੱਤ, ਕਰ ਅਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਕੰਮ ਵਿੱਚ ਦੇਰੀ ਕਰਦਾ ਹੈ ਤਾਂ ਉਹ ਵੀ ਭ੍ਰਿਸ਼ਟਾਚਾਰ ਦਾ ਹਿੱਸਾ ਹੈ ਉਹਨਾਂ ਕਿਹਾ ਕਿ ਨੈਗਟਿਵ ਰਿਪੋਰਟ ਜਾਂ ਪੋਜੀਟਿਵ ਰਿਪੋਰਟ ਦੇਣੀ ਉਸ ਅਧਿਕਾਰੀ ਦਾ ਅਧਿਕਾਰ ਖੇਤਰ ਹੈ ਲੇਕਿਨ ਕੰਮ ਵਿੱਚ ਕਿਸੇ ਵੀ ਤਰਾਂ ਦੀ ਜਾਣ ਬੁਝ ਕੇ ਕੀਤੀ ਹੋਈ ਦੇਰੀ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਆਬਕਾਰੀ ਮੰਤਰੀ ਨੇ ਕਿਹਾ ਕਿ ਜਿਹੜੇ ਅਧਿਕਾਰੀ ਜਾਂ ਕਰਮਚਾਰੀ ਬਿਨਾਂ ਮੂਵਮੈਂਟ ਰਜਿਸਟਰ ਭਰੇ ਦਫਤਰ ਵਿੱਚ ਮੌਜੂਦ ਨਹੀਂ ਹੈ ਉਹਨਾਂ ਦੇ ਖਿਲਾਫ ਕਾਰਵਾਈ ਕੀਤੀ ਜਾਏਗੀ। ਉਹਨਾਂ ਦੱਸਿਆ ਕਿ ਕੁਝ ਬਰਾਂਚਾਂ ਦਾ ਰਿਕਾਰਡ ਕਬਜ਼ੇ ਵਿੱਚ ਲਿਆ ਗਿਆ ਹੈ ਅਤੇ ਕੁਝ ਅਧਿਕਾਰੀਆਂ ਦੀ ਪੜਤਾਲ ਕਰਨ ਲਈ ਕਹਿ ਦਿੱਤਾ ਗਿਆ ਹੈ।

ਇੱਕ ਸਵਾਲ ਦੇ ਜਵਾਬ ਵਿੱਚ ਹਰਪਾਲ ਚੀਮਾ ਨੇ ਕਿਹਾ ਕਿ ਹਾਈਵੇ ਉਤੇ ਜਿਹੜੇ ਕਮਰਸ਼ੀਅਲ ਵਾਹਨ ਚੱਲ ਰਹੇ ਹਨ ਖਾਸ ਤੌਰ ਉਤੇ ਭਾਰੀ ਵਾਹਨ, ਜਿਨ੍ਹਾਂ ਵੱਲੋਂ ਜੀਐਸਟੀ ਦੀ ਚੋਰੀ ਕੀਤੀ ਜਾਂਦੀ ਹੈ ਜਾਂ ਕਿਸੇ ਹੋਰ ਤਰਾਂ ਦੀ ਕਰ ਸੰਬੰਧੀ ਕੁਤਾਹੀ ਕਰੀ ਜਾ ਰਹੀ ਹੈ ਉਹਨਾਂ ਖ਼ਿਲਾਫ਼ ਪਹਿਲਾਂ ਵੀ ਕਾਰਵਾਈ ਕੀਤੀ ਗਈ ਸੀ ਅਤੇ ਅੱਗੇ ਵੀ ਇਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਏਗੀ।

ਐਡਵੋਕੇਟ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਜਿਨ੍ਹਾਂ ਮੁੱਦਿਆਂ ਉਤੇ ਪੰਜਾਬ ਦੀ ਸੱਤਾ ਵਿੱਚ ਆਈ ਸੀ ਉਹਨਾਂ ਸਾਰੇ ਮੁੱਦਿਆਂ ਦਾ ਹੱਲ ਕੀਤਾ ਜਾਵੇਗਾ ਅਤੇ ਲੋਕਾਂ ਨੂੰ ਇੱਕ ਪਾਰਦਰਸ਼ੀ ਅਤੇ ਇਮਾਨਦਾਰ ਸਰਕਾਰ ਦੇਣ ਦੇ ਨਾਲ ਨਾਲ ਸਮਾਂਬੱਧ ਤਰੀਕੇ ਨਾਲ ਉਹਨਾਂ ਦੇ ਕੰਮ ਵੀ ਕੀਤੇ ਜਾਣਗੇ।

ਇਸ ਮੌਕੇ ਉਨ੍ਹਾਂ ਦੇ ਨਾਲ ਆਬਕਾਰੀ ਤੇ ਕਰ ਕਮਿਸ਼ਨਰ ਜਤਿੰਦਰ ਜੋਰਵਾਲ, ਡਾਇਰੈਕਟਰ ਇਨਵੇਸਟੀਗੇਸ਼ਨ ਜਸਕਰਨ ਸਿੰਘ ਬਰਾੜ, ਵਧੀਕ ਡਾਇਰੈਕਟਰ ਐਕਸਾਇਜ ਐਂਡ ਟੈਕਸੇਸ਼ਨ ਗੁਰਪ੍ਰੀਤ ਸਿੰਘ, ਏ.ਆਈ.ਜੀ. ਸੁਖਮਿੰਦਰ ਸਿੰਘ ਚੌਹਾਨ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

 

Have something to say? Post your comment

 
 
 

ਪੰਜਾਬ

ਭਾਰਤੀ ਚੋਣ ਕਮਿਸ਼ਨ ਵੱਲੋਂ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਦੀ ਕਾਰਵਾਈ ਸ਼ੁਰੂ

ਆਪ ਸਰਕਾਰ ਨੇ ਮੁੱਢਲੀ ਜਾਂਚ ਕੀਤੇ ਬਗੈਰ ਬਿਕਰਮ ਸਿੰਘ ਮਜੀਠੀਆ ਖਿਲਾਫ ਕੇਸ ਦਰਜ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ: ਅਕਾਲੀ ਦਲ

ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ

ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ- ਭਾਈ ਅਭਿਆਸੀ

ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ’

ਗੁ: ਬੇਰ ਸਾਹਿਬ ਪਾ:10ਵੀਂ ਛਾਉਣੀ ਬੁੱਢਾ ਦਲ ਵਿਖੇ ਮੱਸਿਆ ਦਿਹਾੜੇ ਤੇ 61 ਪ੍ਰਾਣੀ ਅੰਮ੍ਰਿਤਧਾਰੀ ਹੋਏ

ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਨਾਮ ਗਲਤ ਵਰਤਣ ਤੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਕੀਤਾ ਇਤਰਾਜ