ਪੰਜਾਬ

‘ਯੁੱਧ ਨਸ਼ਿਆਂ ਵਿਰੁੱਧ’ ਦੇ 115ਵੇਂ ਦਿਨ ਪੰਜਾਬ ਪੁਲਿਸ ਵੱਲੋਂ 140 ਨਸ਼ਾ ਤਸਕਰ ਗ੍ਰਿਫ਼ਤਾਰ ਡਰੱਗ ਮਨੀ ਬਰਾਮਦ

ਕੌਮੀ ਮਾਰਗ ਬਿਊਰੋ | June 24, 2025 09:13 PM

ਚੰਡੀਗੜ੍ਹ-“ਯੁੱਧ ਨਸ਼ਿਆਂ ਵਿਰੁੱਧ” ਦੇ 115ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 140 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 3 ਕਿਲੋ ਹੈਰੋਇਨ ਅਤੇ 60, 500 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ ਸਿਰਫ਼ 115 ਦਿਨਾਂ ਅੰਦਰ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 19, 007 ਹੋ ਗਈ ਹੈ।

ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਆਪਰੇਸ਼ਨ ਦੇ ਵੇਰਵੇ ਦਿੰਦਿਆਂ ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 94 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1500 ਤੋਂ ਵੱਧ ਪੁਲਿਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਰਾਜ ਭਰ ‘ਚ 482 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 97 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਉਨ੍ਹਾਂ ਅੱਗੇ ਕਿਹਾ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 510 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ ਅੱਜ 89 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।

Have something to say? Post your comment

 
 
 

ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਮੀਟਿੰਗ ਕੀਤੀ

ਭਾਰਤੀ ਚੋਣ ਕਮਿਸ਼ਨ ਵੱਲੋਂ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਦੀ ਕਾਰਵਾਈ ਸ਼ੁਰੂ

ਆਪ ਸਰਕਾਰ ਨੇ ਮੁੱਢਲੀ ਜਾਂਚ ਕੀਤੇ ਬਗੈਰ ਬਿਕਰਮ ਸਿੰਘ ਮਜੀਠੀਆ ਖਿਲਾਫ ਕੇਸ ਦਰਜ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ: ਅਕਾਲੀ ਦਲ

ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ

ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ- ਭਾਈ ਅਭਿਆਸੀ

ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ’

ਗੁ: ਬੇਰ ਸਾਹਿਬ ਪਾ:10ਵੀਂ ਛਾਉਣੀ ਬੁੱਢਾ ਦਲ ਵਿਖੇ ਮੱਸਿਆ ਦਿਹਾੜੇ ਤੇ 61 ਪ੍ਰਾਣੀ ਅੰਮ੍ਰਿਤਧਾਰੀ ਹੋਏ