ਪੰਜਾਬ

ਮਜੀਠੀਆ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਸਰਕਾਰ ਦੀ ਕਾਰਵਾਈ ਨਿੰਦਣਯੋਗ -ਛੀਨਾ

ਕੌਮੀ ਮਾਰਗ ਬਿਊਰੋ | June 25, 2025 07:58 PM

ਅੰਮ੍ਰਿਤਸਰ-ਭਾਜਪਾ ਦੇ ਸੀਨੀਅਰ ਆਗੂ ਸ. ਰਜਿੰਦਰ ਮੋਹਨ ਸਿੰਘ ਛੀਨਾ ਨੇ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਪੰਜਾਬ ਵਿੱਚ ਨਸ਼ਿਆਂ ਅਤੇ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਮਾਮਲੇ ਵਿਚ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਕਾਰਵਾਈ ਨੂੰ ਆਪ  ਸਰਕਾਰ ਦੀ ਨਿੰਦਣਯੋਗ ਅਤੇ ਸੂਬੇ ਵਿੱਚ ਆਪਣੀ ਹਾਰ ਨੂੰ ਵੇਖਦਿਆਂ ਬੁਖਲਾਹਟ ਵਾਲੀ ਕਾਰਵਾਈ ਦੱਸਿਆਂ। ਉਨ੍ਹਾਂ ਮਜੀਠੀਆ ਦੀ ਗ੍ਰਿਫ਼ਤਾਰੀ ਦੀ ਸਖ਼ਤ ਨਿੰਦਾ ਕਰਦਿਆਂ ਇਸਨੂੰ ਵਿਰੋਧੀ ਧਿਰ ਦੇ ਜਮਹੂਰੀ ਅਧਿਕਾਰਾਂ 'ਤੇ ਇੱਕ ਵੱਡਾ ਹਮਲਾ ਦੱਸਿਆ ਹੈ।
ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦਿੱਲੀ ਦੇ ਆਗੂਆਂ ਅਰਵਿੰਦ ਕੇਜਰੀਵਾਲ ਅਤੇ ਸੰਜੇ ਸਿੰਘ ਦੇ ਹੇਠ ਕੰਮ ਕਰਦੇ ਹੋਏ ਬਦਲਾਖੋਰੀ ਵਾਲਾ ਰੁਖ਼ ਅਪਣਾ ਰਹੀ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੈ ਜਦੋਂ ਮਜੀਠੀਆ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਉਨ੍ਹਾਂ ਨੂੰ ਪਹਿਲਾਂ ਵੀ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਮਾਮਲਿਆਂ ਵਿੱਚ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਵਿੱਚ ਡਰੱਗ ਨਾਲ ਸਬੰਧਤ ਮਾਮਲੇ ਵਿੱਚ ਮਨਘੜਤ ਦੋਸ਼ ਵੀ ਸ਼ਾਮਲ ਹਨ।
ਸ. ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ 2027 ਵਿੱਚ ਆ ਰਹੀਆਂ ਚੋਣਾਂ ਚ ਆਪਣੀ ਹਾਰ ਨੂੰ ਪ੍ਰਤੱਖ ਵੇਖ ਰਹੇ, ਜਿਸ ਦੇ ਚੱਲਦਿਆਂ ਆਪ ਦੇ ਇਸ਼ਾਰਿਆਂ ਤੇ ਵਿਜੀਲੈਂਸ ਨੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸ. ਮਜੀਠੀਆ ਜੋ ਕਿ ਹਰ ਵੇਲੇ ਮਜਲੂਮ ਤੇ ਲੋੜਵੰਦ ਲਈ ਉਨ੍ਹਾਂ ਦੇ ਹੱਕ ਚ ਡੱਟ ਕੇ ਖੜ੍ਹਦਾ ਹੈ ਆਪ ਵਲੋਂ ਮਜੀਠੀਆ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
 ਸ.ਛੀਨਾ ਨੇ ਉਕਤ ਕਾਰਵਾਈ ਨੂੰ ਭਗਵੰਤ ਮਾਨ ਸਰਕਾਰ ਬਦਲਾ ਲਓ ਕਾਰਵਾਈ ਦੱਸਿਆਂ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਅਤੇ 'ਆਪ' ਸ਼ਾਸਨ ਦੇ ਤਾਨਾਸ਼ਾਹੀ ਕੰਮਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ 'ਆਪ' ਪਾਰਟੀ ਨੂੰ ਢੁਕਵਾਂ ਜਵਾਬ ਦੇਣਗੇ।
 ਉਨ੍ਹਾਂ ਗ੍ਰਿਫ਼ਤਾਰੀ ਦੇ ਸਮੇਂ 'ਤੇ ਵੀ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਹ ਸੂਬੇ ਵਿੱਚ ਵੱਧ ਰਹੀ ਅਸ਼ਾਂਤੀ ਅਤੇ 'ਆਪ' ਸਰਕਾਰ ਵੱਲੋਂ ਚੋਣਾਂ ਦੌਰਾਨ ਆਮ ਲੋਕਾਂ ਨਾਲ ਕੀਤੇ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਮਰੱਥਾ ਤੋਂ ਜਨਤਾ ਦਾ ਧਿਆਨ ਭਟਕਾਉਣ ਲਈ ਇੱਕ ਨਵੀਨਤਾਕਾਰੀ ਚਾਲ ਜਾਪਦੀ ਹੈ।
ਉਨ੍ਹਾਂ ਨੇ ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸਰਕਾਰ ਨੂੰ ਸਥਿਤੀ ਦਾ ਗੰਭੀਰਤਾ ਨਾਲ ਨੋਟਿਸ ਲੈਣ ਦੀ ਅਪੀਲ ਕੀਤੀ। ਅਜਿਹੀਆਂ ਰਾਜਨੀਤਿਕ ਤੌਰ 'ਤੇ ਪ੍ਰੇਰਿਤ ਗ੍ਰਿਫ਼ਤਾਰੀਆਂ ਨਾ ਸਿਰਫ਼ ਲੋਕਤੰਤਰ ਦੀ ਮਹੱਤਤਾ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ ਬਲਕਿ ਸੂਬੇ ਵਿੱਚ ਡਰ ਅਤੇ ਦਮਨ ਦਾ ਮਾਹੌਲ ਵੀ ਪੈਦਾ ਕਰਦੀਆਂ ਹਨ।

Have something to say? Post your comment

 
 
 

ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਮੀਟਿੰਗ ਕੀਤੀ

ਭਾਰਤੀ ਚੋਣ ਕਮਿਸ਼ਨ ਵੱਲੋਂ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਦੀ ਕਾਰਵਾਈ ਸ਼ੁਰੂ

ਆਪ ਸਰਕਾਰ ਨੇ ਮੁੱਢਲੀ ਜਾਂਚ ਕੀਤੇ ਬਗੈਰ ਬਿਕਰਮ ਸਿੰਘ ਮਜੀਠੀਆ ਖਿਲਾਫ ਕੇਸ ਦਰਜ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ: ਅਕਾਲੀ ਦਲ

ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ

ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ- ਭਾਈ ਅਭਿਆਸੀ

ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ’

ਗੁ: ਬੇਰ ਸਾਹਿਬ ਪਾ:10ਵੀਂ ਛਾਉਣੀ ਬੁੱਢਾ ਦਲ ਵਿਖੇ ਮੱਸਿਆ ਦਿਹਾੜੇ ਤੇ 61 ਪ੍ਰਾਣੀ ਅੰਮ੍ਰਿਤਧਾਰੀ ਹੋਏ