ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ | June 25, 2025 08:05 PM

ਅੰਮ੍ਰਿਤਸਰ- ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਗੁਰਚਰਨ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਵਿਸ਼ਾਲ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਭਾਈ ਵਿਸ਼ਾਲ ਸਿੰਘ ਨੇ ਸੰਗਤਾਂ ਨਾਲ ਬਾਬਾ ਬੰਦਾ ਸਿੰਘ ਬਹਾਦਰ ਦੀ ਸ਼ਹਾਦਤ ਦੇ ਲਾਸਾਨੀ ਇਤਿਹਾਸ ਬਾਰੇ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਉਹ ਜਰਨੈਲ ਸਿੰਘ ਸਨ, ਜਿਨ੍ਹਾਂ ਨੇ ਸਿੱਖ ਰਾਜ ਦੀ ਸਥਾਪਨਾ ਕਰਕੇ ਗੁਰੂ ਨਾਨਕ ਸਾਹਿਬ ਦੇ ਨਾਂ ’ਤੇ ਖਾਲਸਾ ਰਾਜ ਦਾ ਸਿੱਕਾ ਚਲਾਇਆ। ਉਨ੍ਹਾਂ ਸਿੱਖ ਨੌਜੁਆਨੀ ਨੂੰ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਸ ਵਿਚ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਢਾਡੀ ਭਾਈ ਜਸਬੀਰ ਸਿੰਘ ਵਲਟੋਹਾ ਅਤੇ ਗੁਰਪ੍ਰੀਤ ਸਿੰਘ ਭੰਗੂ ਦੇ ਜਥੇ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ।
ਇਸ ਮੌਕੇ ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਵਧੀਕ ਮੈਨੇਜਰ ਸ. ਗੁਰਪ੍ਰੀਤ ਸਿੰਘ, ਸ. ਬਿਕਰਮਜੀਤ ਸਿੰਘ, ਸ. ਯੁਵਰਾਜ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸ. ਲਾਲ ਸਿੰਘ ਤੇ ਹੋਰ ਹਾਜ਼ਰ ਸਨ।

Have something to say? Post your comment

 
 
 

ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਮੀਟਿੰਗ ਕੀਤੀ

ਭਾਰਤੀ ਚੋਣ ਕਮਿਸ਼ਨ ਵੱਲੋਂ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਦੀ ਕਾਰਵਾਈ ਸ਼ੁਰੂ

ਆਪ ਸਰਕਾਰ ਨੇ ਮੁੱਢਲੀ ਜਾਂਚ ਕੀਤੇ ਬਗੈਰ ਬਿਕਰਮ ਸਿੰਘ ਮਜੀਠੀਆ ਖਿਲਾਫ ਕੇਸ ਦਰਜ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ: ਅਕਾਲੀ ਦਲ

ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ

ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ- ਭਾਈ ਅਭਿਆਸੀ

ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ’

ਗੁ: ਬੇਰ ਸਾਹਿਬ ਪਾ:10ਵੀਂ ਛਾਉਣੀ ਬੁੱਢਾ ਦਲ ਵਿਖੇ ਮੱਸਿਆ ਦਿਹਾੜੇ ਤੇ 61 ਪ੍ਰਾਣੀ ਅੰਮ੍ਰਿਤਧਾਰੀ ਹੋਏ