ਪੰਜਾਬ

ਹਰਿਆਣਾ ਸਰਕਾਰ ਵੱਲੋਂ ‘ਵੀਰ ਬੰਦਾ ਬੈਰਾਗੀ’ ਲਿਖਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਸ਼੍ਰੋਮਣੀ ਕਮੇਟੀ ਨੇ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 25, 2025 08:10 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਹਰਿਆਣਾ ਸਰਕਾਰ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਜਾਰੀ ਕੀਤੇ ਇਸ਼ਤਿਹਾਰ ਵਿਚ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਲਿਖਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦੀ ਇਹ ਕਾਰਵਾਈ ਜਿਥੇ ਸਿੱਖ ਸਿਧਾਂਤਾਂ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਤੇ ਸ਼ਹਾਦਤ ਦਾ ਅਪਮਾਨ ਹੈ, ਉਥੇ ਇਸ ਨਾਲ ਸਿੱਖ ਭਾਵਨਾਵਾਂ ਨੂੰ ਵੀ ਗਹਿਰੀ ਸੱਟ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਥਾਪੜਾ ਲੈ ਮੁਗਲ ਸਾਮਰਾਜ ਦਾ ਮੁਕਾਬਲਾ ਕੀਤਾ ਅਤੇ ਉਨ੍ਹਾਂ ਦੀ ਅਗਵਾਈ ਵਿਚ ਸਿੱਖਾਂ ਨੇ ਜ਼ੁਲਮੀ ਹਕੂਮਤ ਦੀਆਂ ਜੜ੍ਹਾਂ ਪੁਟਦਿਆਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਬਦਲਾ ਲਿਆ। ਬਾਬਾ ਬੰਦਾ ਸਿੰਘ ਬਹਾਦਰ ਨੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕੀਤੀ ਅਤੇ ਜਗੀਰਦਾਰੀ ਪ੍ਰਥਾ ਨੂੰ ਖ਼ਤਮ ਕਰਕੇ ਕਿਸਾਨਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦਿਵਾਏ, ਜੋ ਸਮਾਜਿਕ ਬਰਾਬਰੀ ਦੀ ਇਕ ਵੱਡੀ ਮਿਸਾਲ ਸਨ।
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਬੈਰਾਗੀ ਬਾਣਾ ਤਿਆਗ ਕੇ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਸਿੱਖ ਬਣੇ ਸਨ ਅਤੇ ਉਨ੍ਹਾਂ ਨੂੰ ‘ਵੀਰ ਬੰਦਾ ਬੈਰਾਗੀ’ ਕਹਿਣਾ ਇਤਿਹਾਸਕ ਸਚਾਈ ਨੂੰ ਤੋੜ-ਮਰੋੜ ਕੇ ਪੇਸ਼ ਕਰਦਾ ਹੈ। ਅਜਿਹਾ ਸਾਜ਼ਿਸ਼ ਤਹਿਤ ਸਿੱਖਾਂ ਦੀ ਮੌਲਿਕਤਾ ਅਤੇ ਅੱਡਰੀ ਪਛਾਣ ਨੂੰ ਖੰਡਤ ਕਰਨ ਲਈ ਜਾਣਬੁਝ ਕੇ ਕੀਤਾ ਜਾ ਰਿਹਾ ਜਾਪਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਦੀ ਇਹ ਹਰਕਤ ਸਿੱਖ ਇਤਿਹਾਸ ਦੀ ਗਲਤ ਵਿਆਖਿਆ ਕਰਨ ਵਾਲੀ ਅਤੇ ਸਿੱਖ ਸ਼ਹੀਦਾਂ ਦਾ ਵੱਡਾ ਅਪਮਾਨ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਸਰਕਾਰ ਸਿੱਖ ਇਤਿਹਾਸ ਨੂੰ ਵਿਗਾੜਨ ਵਾਲੀਆਂ ਹਰਕਤਾਂ ਤੋਂ ਬਾਜ਼ ਆਵੇ ਅਤੇ ਅਜਿਹੀ ਕਾਰਵਾਈ ਕਰਨ ਵਾਲੇ ਅਧਿਕਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰੇ।

Have something to say? Post your comment

 
 
 

ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਮੀਟਿੰਗ ਕੀਤੀ

ਭਾਰਤੀ ਚੋਣ ਕਮਿਸ਼ਨ ਵੱਲੋਂ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਦੀ ਕਾਰਵਾਈ ਸ਼ੁਰੂ

ਆਪ ਸਰਕਾਰ ਨੇ ਮੁੱਢਲੀ ਜਾਂਚ ਕੀਤੇ ਬਗੈਰ ਬਿਕਰਮ ਸਿੰਘ ਮਜੀਠੀਆ ਖਿਲਾਫ ਕੇਸ ਦਰਜ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ: ਅਕਾਲੀ ਦਲ

ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ

ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ- ਭਾਈ ਅਭਿਆਸੀ

ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ’

ਗੁ: ਬੇਰ ਸਾਹਿਬ ਪਾ:10ਵੀਂ ਛਾਉਣੀ ਬੁੱਢਾ ਦਲ ਵਿਖੇ ਮੱਸਿਆ ਦਿਹਾੜੇ ਤੇ 61 ਪ੍ਰਾਣੀ ਅੰਮ੍ਰਿਤਧਾਰੀ ਹੋਏ