ਪੰਜਾਬ

ਗੁ: ਬੇਰ ਸਾਹਿਬ ਪਾ:10ਵੀਂ ਛਾਉਣੀ ਬੁੱਢਾ ਦਲ ਵਿਖੇ ਮੱਸਿਆ ਦਿਹਾੜੇ ਤੇ 61 ਪ੍ਰਾਣੀ ਅੰਮ੍ਰਿਤਧਾਰੀ ਹੋਏ

ਕੌਮੀ ਮਾਰਗ ਬਿਊਰੋ | June 25, 2025 08:27 PM

ਸ੍ਰੀ ਦਮਦਮਾ ਸਾਹਿਬ- ਦਸਮ ਪਾਤਸਾਹ ਦੀ ਚਰਨਛੋਹ ਪ੍ਰਾਪਤ ਧਰਤ ਤਲਵੰਡੀ ਸਾਬੋ ਵਿਖੇ ਨਿਹੰਗ ਸਿੰਘਾਂ ਦੀ ਸ਼੍ਰੋਮਣੀ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖ ਹੈਡਕੁਆਟਰ ਗੁ: ਬੇਰ ਸਾਹਿਬ ਦੇਗਸਰ ਪਾ:ਦਸਵੀਂ ਯਾਦਗਾਰ ਬਾਬਾ ਦੀਪ ਸਿੰਘ ਛਾਉਣੀ ਬੁੱਢਾ ਦਲ ਵਿਖੇ ਮੱਸਿਆ ਦਿਹਾੜਾ ਪੂਰਨ ਸਰਧਾ ਭਾਵਨਾ ਨਾਲ ਸਹਿਤ ਮਨਾਇਆ ਗਿਆ। ਸੰਗਤਾਂ ਨੇ ਹੁੰਮਹੁਮਾ ਕੇ ਹਾਜ਼ਰੀਆਂ ਭਰੀਆਂ ਤੇ ਆਪਣੀ ਸਰਧਾ ਭਾਵਨਾ ਨਾਲ ਅਰਦਾਸਾਂ ਕੀਤੀਆਂ।

ਗੁ: ਬੇਰ ਸਾਹਿਬ ਵਿਚ ਸੇਵਾ ਕਰ ਰਹੇ ਬੁੱਢਾ ਦਲ ਦੇ ਸੇਵਾਦਾਰ ਬਾਬਾ ਦਲੇਰ ਸਿੰਘ ਖਾਲਸਾ ਨੇ ਦਸਿਆ ਕਿ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਹੋਏ ਨਿਰਦੇਸ਼ਾਂ ਅਨੁਸਾਰ ਮੱਸਿਆ ਦਿਹਾੜਾ ਮਨਾਉਣ ਲਈ ਬੁੱਢਾ ਦਲ ਵੱਲੋਂ ਪੂਰਨ ਮੁਕੰਮਲ ਪ੍ਰਬੰਧ ਕੀਤੇ ਜਾਂਦੇ ਹਨ, ਸੰਗਤਾਂ ਦੀ ਆਉ ਭਗਤ ਲਈ ਗੁਰੂ ਕੇ ਲੰਗਰ, ਠੰਡੇ ਜਲ ਦੀ ਛਬੀਲ ਅਤੇ ਸ਼ਹੀਦੀ ਦੇਗ (ਸ਼ਰਦਾਈ) ਦੀ ਛਬੀਲ ਲਗਾਈ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਵੱਲੋਂ ਬਖਸ਼ੀ ਮਰਯਾਦਾ ਅਨੁਸਾਰ ਪੰਜ ਪਿਆਰਿਆਂ ਵੱਲੋਂ ਖੰਡੇ ਬਾਟੇ ਦਾ ਅੰਮ੍ਰਿਤ ਤਿਆਰ ਕੀਤਾ ਗਿਆ। ਜਿਸ ਵਿੱਚ 61 ਪ੍ਰਾਣੀ ਅੰਮ੍ਰਿਤ ਛੱਕ ਗੁਰੂ ਵਾਲੇ ਬਣੇ। ਨਿਹੰਗ ਸਿੰਘਾਂ ਦੇ ਪੁਰਾਣੇ ਲਾਇਸੰਸ ਰੀਨੀਓ ਤੇ ਨਵੇਂ ਬਨਾਏ ਗਏ।

ਅੰਮ੍ਰਿਤ ਛੱਕਣ ਵਾਲੇ ਪ੍ਰਾਣੀਆਂ ਨੂੰ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਵਧਾਈ ਦੇਂਦਿਆ ਕਿਹਾ ਕਿ ਮੈਂ ਅਕਾਲ ਪੁਰਖ ਦੇ ਦਰ ਅਰਦਾਸ ਕਰਦਾ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਨ ਵਾਲਿਆਂ ਦਾ ਜੀਵਨ ਸੁਖਦ, ਸਿੱਖੀ ਮਰਯਾਦਾ ਅਨੁਸਾਰ ਸਫਲ ਹੋਏ। ਇਸ ਸਮੇਂ ਪੰਜ ਪਿਆਰਿਆਂ ਵਿੱਚ ਬਾਬਾ ਠਾਨਾ ਸਿੰਘ, ਬਾਬਾ ਫੂਲਾ ਸਿੰਘ, ਬਾਬਾ ਜਿੰਦਰ ਸਿੰਘ, ਬਾਬਾ ਸੁਖਵਿੰਦਰ ਸਿੰਘ, ਬਾਬਾ ਸੁਖਮਿੰਦਰ ਸਿੰਘ, ਬਾਬਾ ਰੇਸ਼ਮ ਸਿੰਘ ਦੇਗੀਆ ਨੇ ਪੂਰਨ ਸਤਿਕਾਰ ਸਹਿਤ ਸੇਵਾ ਨਿਭਾਈ।

Have something to say? Post your comment

 
 
 

ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਮੀਟਿੰਗ ਕੀਤੀ

ਭਾਰਤੀ ਚੋਣ ਕਮਿਸ਼ਨ ਵੱਲੋਂ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਦੀ ਕਾਰਵਾਈ ਸ਼ੁਰੂ

ਆਪ ਸਰਕਾਰ ਨੇ ਮੁੱਢਲੀ ਜਾਂਚ ਕੀਤੇ ਬਗੈਰ ਬਿਕਰਮ ਸਿੰਘ ਮਜੀਠੀਆ ਖਿਲਾਫ ਕੇਸ ਦਰਜ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ: ਅਕਾਲੀ ਦਲ

ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ

ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ- ਭਾਈ ਅਭਿਆਸੀ

ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ’

ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਨਾਮ ਗਲਤ ਵਰਤਣ ਤੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਕੀਤਾ ਇਤਰਾਜ