ਪੰਜਾਬ

ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਨੂੰ ਲੈ ਕੇ ਸੰਗਤਾਂ ਵਿਚ ਭਾਰੀ ਉਤਸ਼ਾਹ- ਭਾਈ ਅਭਿਆਸੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 26, 2025 07:22 PM

ਅੰਮ੍ਰਿਤਸਰ- ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਧੋਬੜੀ ਸਾਹਿਬ ਅਸਾਮ ਤੋਂ ਸਜਾਏ ਜਾ ਰਹੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜੈਬ ਸਿੰਘ ਅਭਿਆਸੀ ਨੇ ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ (ਅਲਾਹਾਬਾਦ), ਕਾਨ੍ਹਪੁਰ, ਉਨਾਵ ਅਤੇ ਲਖਨਊ ਵਿਖੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਇਕੱਤਰਤਾਵਾਂ ਕਰਕੇ ਪ੍ਰਬੰਧਾਂ ਸਬੰਧੀ ਵਿਚਾਰਾਂ ਕੀਤੀਆਂ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਗਰ ਕੀਰਤਨ ਦੇ ਪ੍ਰਬੰਧਾਂ ਸਬੰਧੀ ਉੱਤਰ ਪ੍ਰਦੇਸ਼ ਗਏ ਭਾਈ ਅਜੈਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦੱਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਤਾਗੱਦੀ ਦਿਵਸ ਦੀ 350 ਸਾਲਾ ਸ਼ਤਾਬਦੀ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਨਵੰਬਰ 2025 ’ਚ ਮਨਾਈ ਜਾ ਰਹੀ ਹੈ। ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਨਗਰ ਕੀਰਤਨ ਗੁਰਦੁਆਰਾ ਧੋਬੜੀ ਸਾਹਿਬ (ਅਸਾਮ) ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਸਜਾਇਆ ਜਾਣਾ ਹੈ। ਇਸ ਸਬੰਧ ਵਿਚ ਯੂਪੀ ਦੇ ਵੱਖ-ਵੱਖ ਸ਼ਹਿਰਾਂ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਇਕੱਤਰਤਾਵਾਂ ਕੀਤੀਆਂ ਗਈਆਂ, ਜਿਨ੍ਹਾਂ ਨਗਰ ਕੀਰਤਨ ਦੌਰਾਨ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਭਾਈ ਅਭਿਆਸੀ ਨੇ ਕਿਹਾ ਕਿ ਨਗਰ ਕੀਰਤਨ ਦੇ ਸਵਾਗਤ ਲਈ ਯੂਪੀ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ। ਉਨ੍ਹਾਂ ਸੰਗਤਾਂ ਨੂੰ ਨਗਰ ਕੀਰਤਨ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।
ਇਨ੍ਹਾਂ ਇਕੱਤਰਤਾਵਾਂ ਵਿਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਾਨ੍ਹਪੁਰ ਦੇ ਪ੍ਰਧਾਨ ਸ. ਹਰਵਿੰਦਰ ਸਿੰਘ ਲਾਰਡ, ਸਿੰਘ ਸਭਾ ਸੁਸਾਇਟੀ ਦੇ ਪ੍ਰਧਾਨ ਸ. ਕੁਲਦੀਪ ਸਿੰਘ, ਗੁਰਦੁਆਰਾ ਕੀਰਤਨਗੜ੍ਹ ਗੁਮਟੀ ਦੇ ਪ੍ਰਧਾਨ ਸ. ਹਰਜੀਤ ਸਿੰਘ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਯਾਗਰਾਜ (ਅਲਾਹਾਬਾਦ) ਦੇ ਪ੍ਰਧਾਨ ਸ. ਹਰਜਿੰਦਰ ਸਿੰਘ, ਸਿੱਖ ਮਿਸ਼ਨ ਹਾਪੜ ਦੇ ਇੰਚਾਰਜ ਸ. ਬ੍ਰਿਜਪਾਲ ਸਿੰਘ, ਪ੍ਰਚਾਰਕ ਭਾਈ ਜਗਜੀਤ ਸਿੰਘ, ਭਾਈ ਵਰਿੰਦਰਪਾਲ ਸਿੰਘ ਅਤੇ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।

Have something to say? Post your comment

 
 
 

ਪੰਜਾਬ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੀਂ ਸ਼ਤਾਬਦੀ ਮਨਾਉਣ ਸੰਬੰਧੀ ਸੁਝਾਅ ਲੈਣ ਲਈ ਮੀਟਿੰਗ ਕੀਤੀ

ਭਾਰਤੀ ਚੋਣ ਕਮਿਸ਼ਨ ਵੱਲੋਂ 345 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਨੂੰ ਸੂਚੀ ਵਿੱਚੋਂ ਹਟਾਉਣ ਦੀ ਕਾਰਵਾਈ ਸ਼ੁਰੂ

ਆਪ ਸਰਕਾਰ ਨੇ ਮੁੱਢਲੀ ਜਾਂਚ ਕੀਤੇ ਬਗੈਰ ਬਿਕਰਮ ਸਿੰਘ ਮਜੀਠੀਆ ਖਿਲਾਫ ਕੇਸ ਦਰਜ ਕਰ ਕੇ ਕਾਨੂੰਨ ਦੀ ਉਲੰਘਣਾ ਕੀਤੀ: ਅਕਾਲੀ ਦਲ

ਡੇਟਾ ਇੰਟੈਲੀਜੈਂਸ ਅਤੇ ਟੈਕਨੀਕਲ ਸਪੋਰਟ ਯੂਨਿਟ ਸਥਾਪਤ ਕਰਨ ਲਈ ਸਮਝੌਤਾ ਸਹੀਬੱਧ

ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ

ਸ਼੍ਰੋਮਣੀ ਕਮੇਟੀ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ

ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ‘ਜਰਨੈਲਾਂ’ ਦੀ ਵਾਰੀ: ਮੁੱਖ ਮੰਤਰੀ

ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ’

ਗੁ: ਬੇਰ ਸਾਹਿਬ ਪਾ:10ਵੀਂ ਛਾਉਣੀ ਬੁੱਢਾ ਦਲ ਵਿਖੇ ਮੱਸਿਆ ਦਿਹਾੜੇ ਤੇ 61 ਪ੍ਰਾਣੀ ਅੰਮ੍ਰਿਤਧਾਰੀ ਹੋਏ

ਹਰਿਆਣਾ ਸਰਕਾਰ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਨਾਮ ਗਲਤ ਵਰਤਣ ਤੇ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਨੇ ਕੀਤਾ ਇਤਰਾਜ