ਪੰਜਾਬ

ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ- ਐਡਵੋਕੇਟ ਧਾਮੀ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 27, 2025 07:03 PM

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਨੇ ਬੇਅਦਬੀਆਂ ਦੇ ਮਾਮਲਿਆਂ ਵਿਚ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਲਈ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਸਮਾਣਾ ਵਿਖੇ ਟਾਵਰ ’ਤੇ ਚੜ੍ਹ ਕੇ ਸੰਘਰਸ਼ ਕਰ ਰਹੇ ਸਿੱਖ ਨੌਜੁਆਨ ਸ. ਗੁਰਜੀਤ ਸਿੰਘ ਖ਼ਾਲਸਾ ਦੀ ਵਿਗੜ ਰਹੀ ਹਾਲਤ ’ਤੇ ਚਿੰਤਾ ਪ੍ਰਗਟ ਕਰਦਿਆਂ ਸਰਕਾਰ ਦੀ ਕਰੜੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਇਸ ਮੁੱਦੇ ’ਤੇ ਸਰਕਾਰ ਦੀ ਪਹੁੰਚ ਲਗਾਤਾਰ ਗੈਰ-ਜ਼ੁੰਮੇਵਰਾਨਾ ਰਹੀ ਹੈ, ਜਿਸ ਕਾਰਨ ਸਿੱਖ ਨੌਜੁਆਨ ਦੀ ਜ਼ਿੰਦਗੀ ਨੂੰ ਖ਼ਤਰਾ ਬਣਿਆ ਹੋਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬੇਅਦਬੀਆਂ ਦਾ ਮਾਮਲਾ ਬੇਹੱਦ ਸੰਜੀਦਾ ਹੈ ਅਤੇ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਯਤਨਸ਼ੀਲ ਰਹੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੇ ਬੇਅਦਬੀਆਂ ਦੇ ਮਾਮਲੇ ਵਿਚ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਉਣ ਲਈ ਕਾਨੂੰਨ ਪਾਸ ਕਰਨ ਵਾਸਤੇ ਕਈ ਵਾਰ ਸਰਕਾਰਾਂ ਨੂੰ ਲਿਖਿਆ ਹੈ, ਪ੍ਰੰਤੂ ਦੁੱਖ ਦੀ ਗੱਲ ਹੈ ਕਿ ਸਰਕਾਰਾਂ ਵੱਲੋਂ ਬੇਹੱਦ ਸੰਜੀਦਾ ਮਾਮਲੇ ਨੂੰ ਗੰਭੀਰਤਾ ਨਾਲ ਨਹੀਂ ਲਿਆ ਗਿਆ। ਇਸੇ ਹੀ ਸਬੰਧ ਵਿਚ ਸਿੱਖ ਨੌਜੁਆਨ ਸ. ਗੁਰਜੀਤ ਸਿੰਘ ਖਾਲਸਾ ਸੰਘਰਸ਼ ਦੇ ਰਾਹ ’ਤੇ ਹੈ, ਪ੍ਰੰਤੂ ਸਰਕਾਰ ਦੀ ਖ਼ਾਮੋਸ਼ੀ ਸਵਾਲ ਖੜ੍ਹੇ ਕਰ ਰਹੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਵਿਚ ਫੜ੍ਹੇ ਗਏ ਦੋਸ਼ੀ ਅਕਸਰ ਹੀ ਸਖ਼ਤ ਕਾਨੂੰਨ ਦੀ ਘਾਟ ਕਾਰਨ ਜਲਦ ਛੁੱਟ ਜਾਂਦੇ ਹਨ, ਜਿਸ ਨਾਲ ਸੰਗਤਾਂ ਦੀਆਂ ਭਾਵਨਾਵਾਂ ਆਹਤ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਬੇਅਦਬੀਆਂ ਵਿਰੁੱਧ ਕਾਨੂੰਨ ਬਣਾਉਣ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਨੌਜੁਆਨ ਦੀ ਸਮੁੱਚਾ ਪੰਥ ਹਮਾਇਤ ਕਰਦਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਵੀ ਇਸ ਨੌਜੁਆਨ ਨੂੰ ਮਿਲ ਕੇ ਸਮਰਥਨ ਦਿੱਤਾ ਗਿਆ ਸੀ ਅਤੇ ਹੁਣ ਵੀ ਸਿੱਖ ਸੰਸਥਾ ਉਸ ਦੇ ਨਾਲ ਹੈ।

Have something to say? Post your comment

 
 
 

ਪੰਜਾਬ

ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

ਮਜੀਠੀਆ ਦੀਆ ਵਧੀਆ ਮੁਸ਼ਕਲਾਂ ਸਾਬਕਾ ਡੀਜੀਪੀ ਚਟੋਪਾਧਿਆਏ ਵੀ ਹੋਣਗੇ ਜਾਂਚ ਵਿੱਚ ਸ਼ਾਮਿਲ

ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਥਕ ਏਕਤਾ ਦੇ ਹੁਕਮਾਂ ਨੂੰ ਲੈ ਕੇ ਭਰਤੀ ਕਮੇਟੀ ਪਹੁੰਚੀ ਭਾਈ ਅੰਮ੍ਰਿਤ ਪਾਲ ਦੇ ਗ੍ਰਹਿ ਵਿਖੇ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ ਨੂੰ ਹੋਵੇਗਾ ਵਿਸ਼ੇਸ਼ ਗੁਰਮਤਿ ਸਮਾਗਮ

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਰੁੱਖ਼ ਲਾਓ ਮੁਹਿੰਮ ਸ਼ੁਰੂ ਕੀਤੀ

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

ਪੁਲਿਸ ਟੀਮਾਂ ਨੇ ਦੋ ਹੈਂਡ ਗ੍ਰਨੇਡ ਅਤੇ ਇੱਕ ਗਲੌਕ ਪਿਸਤੌਲ ਕੀਤਾ ਬਰਾਮਦ