ਪੰਜਾਬ

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ

ਕੌਮੀ ਮਾਰਗ ਬਿਊਰੋ | June 27, 2025 07:13 PM

ਚੰਡੀਗੜ੍ਹ - ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਸ਼ੁਰੂਆਤ ਕਰਦਿਆਂ ਅੱਜ ਪਾਰਟੀ ਅਹੁਦੇਦਾਰਾਂ ਦੀ ਪਹਿਲੀ ਸੂਚੀ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ। ਅੱਜ ਐਲਾਨੇ ਗਏ ਅਹੁਦੇਦਾਰਾਂ ਵਿੱਚ ਸ. ਬਲਵਿੰਦਰ ਸਿੰਘ ਭੂੁੰਦੜ ਪਾਰਟੀ ਦੇ ਸਕੱਤਰ ਜਨਰਲ, ਡਾ. ਦਲਜੀਤ ਸਿੰਘ ਚੀਮਾ ਸਕੱਤਰ ਅਤੇ ਸ਼੍ਰੀ ਐਨ.ਕੇ. ਸ਼ਰਮਾ ਖਜਾਨਚੀ ਬਣਾਏ ਗਏ। ਇਸ ਦੇ ਨਾਲ ਹੀ ਸ. ਸਰਬਜੀਤ ਸਿੰਘ ਝਿੰਜਰ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ, ਬੀਬੀ ਹਰਗੋਬਿੰਦ ਕੌਰ ਨੂੰ ਇਸਤਰੀ ਅਕਾਲੀ ਦਲ ਦਾ ਪ੍ਰਧਾਨ ਅਤੇ ਸ. ਰਣਬੀਰ ਸਿੰਘ ਰਾਣਾ ਢਿੱਲੋਂ ਨੂੰ ਐਸ.ਓ.ਆਈ ਦਾ ਪ੍ਰਧਾਨ ਬਣਾਇਆ ਗਿਆ।

ਅੱਜ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਐਲਾਨੀ ਗਈ ਕੋਰ ਕਮੇਟੀ ਜਿਸ ਵਿੱਚ ਪਾਰਟੀ ਦੇ 31 ਸੀਨੀਅਰ ਆਗੂੁਆਂ ਨੂੰ ਸ਼ਾਮਲ ਕੀਤਾ ਗਿਆ ਉਹਨਾਂ ਵਿੱਚ ਸ. ਬਲਵਿੰਦਰ ਸਿੰਘ ਭੂੰਦੜ, ਸ. ਹਰਜਿੰਦਰ ਸਿੰਘ ਧਾਮੀ, ਸ਼ੀ੍ਰ ਨਰੇਸ਼ ਗੁਜਰਾਲ, ਸ. ਪਰਮਜੀਤ ਸਿੰਘ ਸਰਨਾ, ਸ. ਹੀਰਾ ਸਿੰਘ ਗਾਬੜੀਆ, ਸ. ਗੁਲਜ਼ਾਰ ਸਿੰਘ ਰਾਣੀਕੇ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਡਾ. ਦਲਜੀਤ ਸਿੰਘ ਚੀਮਾ, ਸ. ਜਨਮੇਜਾ ਸਿੰਘ ਸੇਖੋਂ, ਸ. ਸਿਕੰਦਰ ਸਿੰਘ ਮਲੂਕਾ, ਬੀਬਾ ਹਰਸਿਮਰਤ ਕੌਰ ਬਾਦਲ, ਸ. ਮਨਜੀਤ ਸਿੰਘ ਜੀ.ਕੇ, ਸ. ਸ਼ਰਨਜੀਤ ਸਿੰਘ ਢਿੱਲੋਂ, ਸ. ਬਿਕਰਮ ਸਿੰਘ ਮਜੀਠੀਆ, ਸ. ਸੁੱਚਾ ਸਿੰਘ ਲੰਗਾਹ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਲਖਬੀਰ ਸਿੰਘ ਲੋਧੀਨੰਗਲ, ਸ਼ੀ੍ਰ ਐਨ.ਕੇ.ਸ਼ਰਮਾ, ਸ. ਮਨਤਾਰ ਸਿੰਘ ਬਰਾੜ, ਸ. ਬਲਦੇਵ ਸਿੰਘ ਖਹਿਰਾ, ਸ਼ੀ੍ਰ ਐਸ. ਆਰ. ਕਲੇਰ, ਸ. ਜੋਗਿੰਦਰ ਸਿੰਘ ਜਿੰਦੂ, ਸ. ਤੀਰਥ ਸਿੰਘ ਮਾਹਲਾ, ਸ. ਰਣਜੀਤ ਸਿੰਘ ਢਿੱਲੋਂ, ਸ. ਵਰਦੇਵ ਸਿੰਘ ਮਾਨ, ਸ. ਗੁੁਰਪ੍ਰੀਤ ਸਿੰਘ ਰਾਜੂਖੰਨਾ, ਸ਼੍ਰੀ ਕਮਲ ਚੇਤਲੀ, ਸ. ਹਰਪ੍ਰੀਤ ਸਿੰਘ ਕੋਟਭਾਈ, ਸ. ਸੁਖਦੀਪ ਸਿੰਘ ਸੁਕਾਰ ਅਤੇ ਸ. ਦਰਬਾਰਾ ਸਿੰਘ ਗੁਰੂ ਦੇ ਨਾਮ ਸ਼ਾਮਲ ਹਨ। ਉਪਰੋਕਤ ਤੋਂ ਇਲਾਵਾ ਹੇਠ ਲਿਖੇ 5 ਸੀਨੀਅਰ ਨੇਤਾਵਾਂ ਨੂੰ ਕੋਰ ਕਮੇਟੀ ਦਾ ਐਕਸ ਆਫੀਸ਼ੀਓ ਮੈਂਬਰ ਬਣਾਇਆ ਗਿਆ ਹੈ ਜਿਹਨਾਂ ਵਿੱਚ ਮੀਡੀਆ ਹੈਡ ਸ. ਹਰਚਰਨ ਸਿੰਘ ਬੇੈਂਸ, ਯੂਥ ਅਕਾਲੀ ਦਲ ਦੇ ਪ੍ਰਧਾਨ ਸ. ਸਰਬਜੀਤ ਸਿੰਘ ਝਿੰਜਰ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਐਸ.ਓ.ਆਈ ਦੇ ਪ੍ਰਧਾਨ ਸ. ਰਣਬੀਰ ਸਿੰਘ ਰਾਣਾ ਢਿੱਲੋਂ ਅਤੇ ਪਾਰਟੀ ਦੇ ਮੁੱਖ ਬੁਲਾਰੇ ਸ. ਅਰਸ਼ਦੀਪ ਸਿੰਘ ਕਲੇਰ ਨੂੰ ਸ਼ਾਮਲ ਕੀਤਾ ਗਿਆ ਹੈ।

Have something to say? Post your comment

 
 
 

ਪੰਜਾਬ

ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

ਮਜੀਠੀਆ ਦੀਆ ਵਧੀਆ ਮੁਸ਼ਕਲਾਂ ਸਾਬਕਾ ਡੀਜੀਪੀ ਚਟੋਪਾਧਿਆਏ ਵੀ ਹੋਣਗੇ ਜਾਂਚ ਵਿੱਚ ਸ਼ਾਮਿਲ

ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਥਕ ਏਕਤਾ ਦੇ ਹੁਕਮਾਂ ਨੂੰ ਲੈ ਕੇ ਭਰਤੀ ਕਮੇਟੀ ਪਹੁੰਚੀ ਭਾਈ ਅੰਮ੍ਰਿਤ ਪਾਲ ਦੇ ਗ੍ਰਹਿ ਵਿਖੇ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ ਨੂੰ ਹੋਵੇਗਾ ਵਿਸ਼ੇਸ਼ ਗੁਰਮਤਿ ਸਮਾਗਮ

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਰੁੱਖ਼ ਲਾਓ ਮੁਹਿੰਮ ਸ਼ੁਰੂ ਕੀਤੀ

ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ- ਐਡਵੋਕੇਟ ਧਾਮੀ

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

ਪੁਲਿਸ ਟੀਮਾਂ ਨੇ ਦੋ ਹੈਂਡ ਗ੍ਰਨੇਡ ਅਤੇ ਇੱਕ ਗਲੌਕ ਪਿਸਤੌਲ ਕੀਤਾ ਬਰਾਮਦ