ਪੰਜਾਬ

ਸ਼੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਥਕ ਏਕਤਾ ਦੇ ਹੁਕਮਾਂ ਨੂੰ ਲੈ ਕੇ ਭਰਤੀ ਕਮੇਟੀ ਪਹੁੰਚੀ ਭਾਈ ਅੰਮ੍ਰਿਤ ਪਾਲ ਦੇ ਗ੍ਰਹਿ ਵਿਖੇ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | June 27, 2025 09:15 PM

ਸ੍ਰੀ ਅਮ੍ਰਿਤਸਰ ਸਾਹਿਬ- ਅੱਜ ਅਮ੍ਰਿਤਪਾਲ ਸਿੰਘ ਐਮਪੀ ਖਡੂਰ ਸਾਹਿਬ ਦੇ ਗ੍ਰਹਿ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਤੋ ਬਣੀ ਭਰਤੀ ਕਮੇਟੀ ਜਿੰਨਾਂ ਵਿੱਚ ਬੀਬੀ ਸਤਵੰਤ ਕੌਰ, ਸ: ਮਨਪ੍ਰੀਤ ਸਿੰਘ ਇਆਲੀ, ਜਥੇਦਾਰ ਸੰਤਾ ਸਿੰਘ ਉਮੈਦਪੁਰੀ, ਜਥੇ: ਗੁਰਪ੍ਰਤਾਪ ਸਿੰਘ ਵਡਾਲਾ, ਸ: ਇਕਬਾਲ ਸਿੰਘ ਝੂੰਦਾ ਪੰਥਕ ਏਕੇ ਦਾ ਸੱਦਾ ਲੈ ਕੈ ਪਹੁੰਚੇ। ਵਿਸ਼ੇਸ਼ ਤੌਰ ਤੇ ਭਾਈ ਦਇਆ ਸਿੰਘ ਲਹੌਰੀਆ ਵੀ ਹਾਜ਼ਰ ਸਨ।

ਅਕਾਲੀ ਦਲ ਵਾਰਿਸ ਪੰਜਾਬ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਬਣਾਈ ਭਰਤੀ ਕਮੇਟੀ ਵੱਲੋਂ ਪੰਥਕ ਏਕਤਾ ਦੇ ਕੀਤੇ ਜਾ ਰਹੇ ਯਤਨਾਂ ਦਾ ਸਵਾਗਤ ਕੀਤਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ੍ਰੋਮਣੀ ਅਕਾਲੀ ਦਲ ਦੇ ਪੁਨਰ-ਸੁਰਜੀਤੀ ਲਈ ਬਣਾਈ ਭਰਤੀ ਕਮੇਟੀ ਅਤੇ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਇਹ ਫੈਸਲਾ ਹੋਇਆ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਪੰਥਕ ਧਿਰਾਂ ਨਾਲ ਤਾਲਮੇਲ ਕਰਕੇ ਸਮੁੱਚੀਆਂ ਪੰਥਕ ਧਿਰਾਂ ਨੂੰ ਇਕ ਪਲੇਟਫਾਰਮ ਤੇ ਇਕੱਠੇ ਕਰਨ ਦੇ ਸਾਂਝੇ ਤੌਰ ਯਤਨ ਕੀਤੇ ਜਾਣਗੇ ਤਾਂ ਕਿ ਕੌਮ ਨੂੰ ਪੰਥਕ ਸੰਕਟ ਚੋਂ ਕੱਢ ਕੇ ਚੜਦੀ ਕਲਾ ਵੱਲ ਲਿਜਾਇਆ ਜਾ ਸਕੇ।

ਇਸ ਸਮੇਂ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਬਾਪੂ ਤਰਸੇਮ ਸਿੰਘ, ਭਾਈ ਸਰਬਜੀਤ ਸਿੰਘ ਖਾਲਸਾ ਐਮਪੀ ਫਰੀਦਕੋਟ, ਸਰਦਾਰ ਅਮਰਜੀਤ ਸਿੰਘ ਬਨਚਿੜੀ, ਸਰਦਾਰ ਹਰਭਜਨ ਸਿੰਘ ਤੁੜ, ਸਰਦਾਰ ਸੁਰਜੀਤ ਸਿੰਘ ਦੌਲਤਪੁਰ ਹਾਜਰ ਸਨ।

Have something to say? Post your comment

 
 
 

ਪੰਜਾਬ

ਪੰਜਾਬ ਵਿੱਚ ਬੱਚਿਆਂ ਦੇ ਔਨਲਾਈਨ ਜਿਨਸੀ ਸ਼ੋਸ਼ਣ ਦੇ ਮਾਮਲਿਆਂ ‘ਚ ਵੱਡੀ ਕਾਰਵਾਈ: ਦੋ ਗ੍ਰਿਫ਼ਤਾਰ, 33 ਸ਼ੱਕੀਆਂ ਦੀ ਪਛਾਣ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

ਮਜੀਠੀਆ ਦੀਆ ਵਧੀਆ ਮੁਸ਼ਕਲਾਂ ਸਾਬਕਾ ਡੀਜੀਪੀ ਚਟੋਪਾਧਿਆਏ ਵੀ ਹੋਣਗੇ ਜਾਂਚ ਵਿੱਚ ਸ਼ਾਮਿਲ

ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ 29 ਜੂਨ ਨੂੰ ਹੋਵੇਗਾ ਵਿਸ਼ੇਸ਼ ਗੁਰਮਤਿ ਸਮਾਗਮ

ਸੁਖਬੀਰ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ ਅਤੇ ਕੋਰ ਕਮੇਟੀ ਦਾ ਐਲਾਨ

ਸਿੱਖਿਆ ਖ਼ੇਤਰ ਨੂੰ ਹੁਲਾਰਾ ਦੇਣ ਲਈ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕਰ ਰਹੇ ਹਾਂ: ਮੁੱਖ ਮੰਤਰੀ

ਅਕਾਲੀ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮ ਅਨੁਸਾਰ ਰੁੱਖ਼ ਲਾਓ ਮੁਹਿੰਮ ਸ਼ੁਰੂ ਕੀਤੀ

ਬੇਅਦਬੀਆਂ ਸਬੰਧੀ ਸਖ਼ਤ ਕਾਨੂੰਨ ਬਣਾਉਣ ਲਈ ਸੰਜੀਦਾ ਹੋਵੇ ਸਰਕਾਰ- ਐਡਵੋਕੇਟ ਧਾਮੀ

ਪੰਜਾਬ ਸਰਕਾਰ ਨੇ ਵਿਸ਼ੇਸ਼ ਬਜ਼ੁਰਗ ਭਲਾਈ ਮੁਹਿੰਮ ਰਾਹੀਂ ਅਯੋਗ ਪੈਨਸ਼ਨ ਖਾਤਿਆਂ ਤੋਂ 166 ਕਰੋੜ ਰੁਪਏ ਦੀ ਵਸੂਲੀ ਕੀਤੀ: ਡਾ. ਬਲਜੀਤ ਕੌਰ

ਪੁਲਿਸ ਟੀਮਾਂ ਨੇ ਦੋ ਹੈਂਡ ਗ੍ਰਨੇਡ ਅਤੇ ਇੱਕ ਗਲੌਕ ਪਿਸਤੌਲ ਕੀਤਾ ਬਰਾਮਦ