ਪੰਜਾਬ

ਆਨ-ਲਾਈਨ ਐਪਲੀਕੇਸ਼ਨ ਲਈ ਜਲਦ ਖੁਲੇਗਾ ਡਾ ਅੰਬੇਦਕਰ ਸਕਾਲਰਸ਼ਿਪ ਪੋਰਟਲ

ਕੌਮੀ ਮਾਰਗ ਬਿਊਰੋ | June 28, 2025 07:31 PM

ਚੰਡੀਗੜ੍ਹ- ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਹੋਰ ਵਰਗਾਂ ਦੀ ਉੱਨਤੀ ਲਈ ਦਿਨ-ਰਾਤ ਕੰਮ ਕਰ ਰਹੀ ਹੈ, ਉੱਥੇ ਹੀ ਅਨੁਸੂਚਿਤ ਜਾਤੀਆਂ ਦੇ ਬੱਚਿਆਂ ਨੂੰ ਵੀ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕਰ ਰਹੀ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਅਧੀਨ ਵਿੱਤੀ ਸਾਲ 2025-26 ਦੌਰਾਨ 245 ਕਰੋੜ ਰੁਪਏ ਦਾ ਬਜ਼ਟ ਉਪਬੰਧ ਕੀਤਾ ਗਿਆ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ।

ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਾਲੂ ਵਿੱਤੀ ਸਾਲ ਦੌਰਾਨ 2 ਲੱਖ 70 ਹਜ਼ਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਅਧੀਨ ਕਵਰ ਕਰਨ ਦਾ ਟੀਚਾ ਰੱਖਿਆ ਹੈ। ਇਹ ਟੀਚਾ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਜੀਵਨ ਪੱਧਰ ਨੂੰ ਉੱਚਾ ਲਿਜਾਣ ਵਿੱਚ ਸਹਾਈ ਸਿੱਧ ਹੋਵੇਗਾ।

ਡਾ ਬਲਜੀਤ ਕੌਰ ਨੇ ਕਿਹਾ ਕਿ ਪਿੱਛਲੇ ਵਿੱਤੀ ਸਾਲ ਦੌਰਾਨ ਵੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਅਧੀਨ 2 ਲੱਖ 36 ਹਜ਼ਾਰ 575 ਵਿਦਿਆਰਥੀਆਂ ਨੂੰ ਕਵਰ ਕੀਤਾ ਗਿਆ ਸੀ ਅਤੇ ਰਾਜ ਸਰਕਾਰ ਦੇ ਹਿੱਸੇ ਵੱਜੋ 266.57 ਕਰੋੜ ਰੁਪਏ ਦੀ ਰਾਸ਼ੀ ਅਦਾ ਕੀਤੀ ਗਈ ਸੀ।

ਡਾ ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਵਿਦਿਆਰਥੀਆਂ ਪਾਸੋਂ ਆਨ-ਲਾਈਨ ਐਪਲੀਕੇਸ਼ਨਾਂ ਪ੍ਰਾਪਤ ਕਰਨ ਲਈ ਜਲਦ ਹੀ ਡਾ. ਅੰਬੇਦਕਰ ਸਕਾਲਰਸ਼ਿਪ ਪੋਰਟਲ ਖੋਲਿਆ ਜਾ ਰਿਹਾ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਸਕੀਮ ਸਬੰਧੀ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ ਜ਼ਿਲ੍ਹਾ ਪੱਧਰ ਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ।

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਯੋਗ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਅਧੀਨ ਲਾਭ ਦੇ ਕੇ ਯਤਨ ਕਰ ਰਹੀ ਹੈ ਕਿ ਇਹ ਬੱਚੇ ਪੜ ਲਿਖਕੇ ਆਤਮ-ਨਿਰਭਰ ਹੋ ਜਾਣ। ਉਨ੍ਹਾਂ ਨੇ ਕਿਹਾ ਕਿ ਅਸੀ ਚਾਹੁੰਦੇ ਹਾਂ ਕਿ ਜਿਸ ਵਰਗ ਨਾਲ ਸਦੀਆਂ ਤੋਂ ਵਿਤਕਰਾ ਹੋ ਰਿਹਾ ਸੀ ਉਸ ਵਰਗ ਦਾ ਯੋਗ ਬੱਚਾ ਆਰਥਿਕਤਾ ਦੇ ਅਭਾਵ ਕਾਰਣ ਵਿਦਿਆ ਤੋਂ ਵਾਝਾਂ ਨਾ ਰਹਿ ਜਾਵੇ।

ਡਾ.ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟ੍ਰਿਕ ਸਕੀਮ ਅਧੀਨ ਹਜ਼ਾਰਾਂ ਐਸ.ਸੀ. ਵਿਦਿਆਰਥੀਆਂ ਨੇ ਉੱਚ ਸਿੱਖਿਆ ਪੂਰੀ ਕਰਕੇ ਅੱਜ ਵੱਧੀਆਂ ਅਹੁਦਿਆਂ 'ਤੇ ਨੌਕਰੀਆਂ, ਸਰਕਾਰੀ ਸੇਵਾਵਾਂ ਅਤੇ ਆਪਣਾ ਵਪਾਰ ਸ਼ੁਰੂ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਸਕੀਮ ਵਿਦਿਆਰਥੀਆਂ ਨੂੰ ਕੇਵਲ ਆਰਥਿਕ ਮਦਦ ਹੀ ਨਹੀਂ, ਸਗੋਂ ਉਨ੍ਹਾਂ ਦੇ ਭਵਿੱਖ ਨੂੰ ਉੱਜ਼ਵਲ ਬਣਾਉਣ ਦਾ ਇੱਕ ਮਜ਼ਬੂਤ ਪਲੇਟਫਾਰਮ ਹੈ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪੋਸਟ ਮੈਟ੍ਰਿਕ ਸਕਾਲਰਸ਼ਿੱਪ ਸਕੀਮ ਦਾ ਲਾਭ ਹਰ ਉਸ ਯੋਗ ਵਿਦਿਆਰਥੀ ਤੱਕ ਪਹੁੰਚਾਇਆ ਜਾਣਾ ਯਕੀਨੀ ਬਣਾਇਆ ਜਾਵੇ ਜਿਸ ਨੂੰ ਇਸ ਸਕੀਮ ਦੀ ਅਸਲ ਜਰੂਰਤ ਹੈ। ਉਨ੍ਹਾਂ ਨੇ ਇਸ ਗੱਲ ਵੱਲ ਵੀ ਜ਼ੋਰ ਦਿੱਤਾ ਕਿ ਸਕੀਮ ਨੂੰ ਪੂਰੀ ਪਾਰਦਰਸ਼ਤਾ, ਸੁਚੱਜੇ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾਵੇ।

 

Have something to say? Post your comment

 
 
 

ਪੰਜਾਬ

ਬਿਕਰਮ ਮਜੀਠੀਆ ਨੂੰ ਚਿੱਟਾ ਕਾਰੋਬਾਰੀ ਦੱਸਣ ਵਾਲੇ ਹੁਣ ਦੇ ਰਹੇ ਹਨ ਉਸ ਨੂੰ ਸ਼ਰੀਫ ਦਾ ਤਗਮਾ -ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ

ਪੰਜਾਬ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ, 58 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ: ਡਾ. ਬਲਜੀਤ ਕੌਰ

ਉਦਯੋਗਾਂ ਨੂੰ ਹੁਣ ਹਰ ਸਾਲ ਨਹੀਂ ਲੈਣਾ ਹੋਵੇਗਾ ਫਾਇਰ ਐਨਓਸੀ: ਤਰੁਨਪ੍ਰੀਤ ਸਿੰਘ ਸੌਂਦ

ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼; 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ

ਜਿੰਨਾ ਕਾਰਨਾ ਕਰਕੇ ਗਿਆਨੀ ਰਘਬੀਰ ਸਿੰਘ ਨੂੰੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਹੁਦੇ ਤੋ ਹਟਾਇਆ ਗਿਆ ਸੀ

ਆਪਣੀ ਨੌਕਰੀ ਬਚਾਉਣ ਲਈ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਪਹੁੰਚੇ ਹਾਈ ਕੋਰਟ -ਇਤਿਹਾਸ ਵਿਚ ਪਹਿਲੀ ਵਾਰ

ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ