ਪੰਜਾਬ

ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 10000 ਰੁਪਏ ਰਿਸ਼ਵਤ

ਕੌਮੀ ਮਾਰਗ ਬਿਊਰੋ | June 28, 2025 07:30 PM

ਚੰਡੀਗੜ੍ਹ- ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀਮੈਂਟਰੀ), ਮਾਲੇਰਕੋਟਲਾ ਦੇ ਦਫ਼ਤਰ ਵਿਖੇ ਤਾਇਨਾਤ ਕਲਰਕ ਵਿਕਾਸ ਜਿੰਦਲ ਨੂੰ ਇੱਕ ਅਧਿਆਪਕ ਤੋਂ 20, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਵਿਜੀਲੈਂਸ ਬਿਊਰੋ ਦੇ ਬੁਲਾਰੇ ਦੇ ਮੁਤਾਬਕ ਮੁਲਜ਼ਮ ਕਲਰਕ ਨੇ ਜ਼ਿਲ੍ਹਾ ਮਾਲੇਰਕੋਟਲਾ ਦੇ ਪਿੰਡ ਬਾਗੜੀਆਂ ਦੇ ਸ਼ਿਕਾਇਤਕਰਤਾ ਅਧਿਆਪਕ ਤੋਂ ਡੀ.ਈ.ਓ. ਦਫ਼ਤਰ ਵਿੱਚ ਉਸਦੇ ਬਕਾਇਆ ਭੱਤੇ ਜਾਰੀ ਕਰਨ ਬਦਲੇ 30, 000 ਰੁਪਏ ਰਿਸ਼ਵਤ ਮੰਗੀ ਸੀ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਕਲਰਕ ਪਹਿਲਾਂ ਹੀ ਉਸ ਕੋਲੋਂ 10, 000 ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਬਾਕੀ ਦੀ ਰਕਮ ਮੰਗ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਉਕਤ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਲੈਂਦਿਆਂ ਕਾਬੂ ਕਰ ਲਿਆ ਅਤੇ ਰਿਸ਼ਵਤ ਵਾਲੀ ਰਕਮ ਦੇ ਰੰਗੇ ਹੋਏ ਨੋਟ ਮੌਕੇ 'ਤੇ ਹੀ ਬਰਾਮਦ ਕਰ ਲਏ।
ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।
ਸਰਕਾਰੀ ਦਫਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ, ਵਿਜੀਲੈਂਸ ਬਿਊਰੋ ਨੇ ਜਨਤਾ ਨੂੰ ਭ੍ਰਿਸ਼ਟਾਚਾਰ ਦੇ ਕਿਸੇ ਵੀ ਮਾਮਲੇ ਦੀ ਸੂਚਨਾ ਹੈਲਪਲਾਈਨ ਨੰਬਰਾਂ ਜਾਂ ਅਧਿਕਾਰਤ ਚੈਨਲਾਂ ਰਾਹੀਂ ਦੇਣ ਦੀ ਅਪੀਲ ਕੀਤੀ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਸੂਚਨਾ ਦੇਣ ਵਾਲੇ ਦੀ ਜਾਣਕਾਰੀ ਗੁਪਤ ਰੱਖਣ ਦਾ ਭਰੋਸਾ ਦਿੱਤਾ ਹੈ।

 

Have something to say? Post your comment

 
 
 

ਪੰਜਾਬ

ਬਿਕਰਮ ਮਜੀਠੀਆ ਨੂੰ ਚਿੱਟਾ ਕਾਰੋਬਾਰੀ ਦੱਸਣ ਵਾਲੇ ਹੁਣ ਦੇ ਰਹੇ ਹਨ ਉਸ ਨੂੰ ਸ਼ਰੀਫ ਦਾ ਤਗਮਾ -ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ

ਪੰਜਾਬ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ, 58 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ: ਡਾ. ਬਲਜੀਤ ਕੌਰ

ਉਦਯੋਗਾਂ ਨੂੰ ਹੁਣ ਹਰ ਸਾਲ ਨਹੀਂ ਲੈਣਾ ਹੋਵੇਗਾ ਫਾਇਰ ਐਨਓਸੀ: ਤਰੁਨਪ੍ਰੀਤ ਸਿੰਘ ਸੌਂਦ

ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼; 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ

ਜਿੰਨਾ ਕਾਰਨਾ ਕਰਕੇ ਗਿਆਨੀ ਰਘਬੀਰ ਸਿੰਘ ਨੂੰੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਹੁਦੇ ਤੋ ਹਟਾਇਆ ਗਿਆ ਸੀ

ਆਪਣੀ ਨੌਕਰੀ ਬਚਾਉਣ ਲਈ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਪਹੁੰਚੇ ਹਾਈ ਕੋਰਟ -ਇਤਿਹਾਸ ਵਿਚ ਪਹਿਲੀ ਵਾਰ

ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ