ਨਵੀਂ ਦਿੱਲੀ - ਹਰਮੀਤ ਸਿੰਘ ਕਾਲਕਾ ਅਤੇ ਜਗਦੀਪ ਸਿੰਘ ਕਾਹਲੋਂ ਨੂੰ ਦਿੱਲੀ ਗੁਰਦੁਆਰਾ ਕਮੇਟੀ ਦੇ ਮੁੜ ਤੋਂ ਪ੍ਰਧਾਨ ਅਤੇ ਸਕੱਤਰ ਬਣਨ ਤੇ ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਸਨਮਾਨਿਤ ਕੀਤਾ ਗਿਆ ਹੈ । ਇਸ ਬਾਰੇ ਗੱਲਬਾਤ ਕਰਦਿਆਂ ਅਖੰਡ ਕੀਰਤਨੀ ਜੱਥਾ (ਦਿੱਲੀ) ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੇ ਦਸਿਆ ਕਿ ਕਮੇਟੀ ਦੇ ਜਨਰਲ ਇਜਲਾਸ ਦੀਆਂ ਚੋਣਾਂ ਵਿਚ ਹਰਮੀਤ ਸਿੰਘ ਕਾਲਕਾ ਨੂੰ ਮੁੜ ਤੋਂ ਕਮੇਟੀ ਦੇ ਪ੍ਰਧਾਨ ਅਤੇ ਜਗਦੀਪ ਸਿੰਘ ਕਾਹਲੋਂ ਨੂੰ ਜਨਰਲ ਸਕੱਤਰ ਦੀ ਸੇਵਾ ਸੋਪੀ ਗਈ ਹੈ ਜਿਸ ਕਰਕੇ ਜੱਥੇ ਦੇ ਸਿੰਘਾਂ ਵਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਕਮੇਟੀ ਦਫਤਰ ਪਹੁੰਚ ਕੇ ਉਨ੍ਹਾਂ ਨੂੰ ਸਨਮਾਨਿਤ ਕਰਣ ਦੇ ਨਾਲ ਉਨ੍ਹਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ ਹੈ । ਉਨ੍ਹਾਂ ਕਿਹਾ ਕਿ ਅਸੀਂ ਉਨ੍ਹਾਂ ਕੋਲੋਂ ਉੱਮੀਦ ਕਰਦੇ ਹਾਂ ਕਿ ਜਿਸ ਤਰ੍ਹਾਂ ਕਮੇਟੀ ਵਲੋਂ ਜੱਥੇ ਨੂੰ ਸਮਾਗਮ ਕਰਵਾਣ ਲਈ ਅਤੇ ਹੋਰ ਪੰਥਕ ਸੇਵਾਵਾਂ ਵਾਸਤੇ ਭਰਪੂਰ ਸਹਿਯੋਗ ਮਿਲਦਾ ਆ ਰਿਹਾ ਸੀ ਓਸੇ ਤਰ੍ਹਾਂ ਸਹਿਯੋਗ ਮਿਲਦਾ ਰਹੇਗਾ । ਇਸ ਮੌਕੇ ਭਾਈ ਅਰਵਿੰਦਰ ਸਿੰਘ ਰਾਜਾ ਜੀ ਦੇ ਨਾਲ ਮੁੱਖ ਸੇਵਾਦਾਰ ਭਾਈ ਹਰਜਿੰਦਰ ਸਿੰਘ, ਭਾਈ ਅਰੁਣਪਾਲ ਸਿੰਘ, ਭਾਈ ਗੁਰਮੇਲ ਸਿੰਘ, ਭਾਈ ਰਣਬੀਰ ਸਿੰਘ ਚਾਚਾ ਜੀ, ਭਾਈ ਗੁਰਮੀਤ ਸਿੰਘ ਮੈਕੇਨਿਕ, ਭਾਈ ਜਸਪ੍ਰੀਤ ਸਿੰਘ ਲਵਲੀ, ਭਾਈ ਗੁਰਮੀਤ ਸਿੰਘ ਵਿਕਾਸਪੁਰੀ, ਭਾਈ ਰਣਜੀਤ ਸਿੰਘ, ਹੀਰਾ ਜੀ ਅਤੇ ਹੋਰ ਬਹੁਤ ਸਾਰੇ ਸਿੰਘ ਹਾਜਿਰ ਸਨ ।