ਅੰਮ੍ਰਿਤਸਰ - ਅਕਸਰ ਵਿਵਾਦਾਂ ਵਿਚ ਰਹਿਣ ਵਾਲੇ ਗਿਆਨੀ ਰਘਬੀਰ ਸਿੰਘ ਨੂੰ 7 ਮਾਰਚ 2025 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਹੁਦੇ ਤੋ ਹਟਾਇਆ ਗਿਆ ਸੀ। ਗਿਆਨੀ ਰਘਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਸਨ ਤੇ ਉਨਾਂ ਦਾ ਸ਼ੋਂਕ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਬਨਣ ਦਾ ਸੀ।ਆਪਣੀ ਇਸ ਜਿਦ ਨੂੰ ਪੁਗਾਉਣ ਲਈ ਉਹ ਹਰ ਸੰਭਵ ਯਤਨ ਕਰਦੇ ਰਹਿੰਦੇ ਸਨ।ਉਨਾਂ ਨੂੰ ਜਦ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੇ ਆਹੁਦੇ ਦੀ ਪੇਸ਼ਕਸ਼ ਹੋਈ ਸੀ ਤਾਂ ਵੀ ਉਨਾਂ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਦੇ ਅਹੁਦੇ ਨੂੰ ਛਡਣ ਤੋ ਇਨਕਾਰ ਕਰੀ ਰਖਿਆ ਸੀ। ਹਾਲਾਂ ਕਿ ਇਸ ਡਿੳਟੀ ਨੂੰ ਨਿਭਾਉਣ ਨੂੰ ਲੈ ਕੇ ਉਨੲ ਦੀ ਸ੍ਰੀ ਦਰਬਾਰ ਸਾਹਿਬ ਦੇ ਤਤਕਾਲੀ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨਾਲ ਕਿਹਾ ਸੁਣੀ ਵੀ ਹੋਈ ਸੀ ਤੇ ਇਕ ਵਾਰ ਤਾਂ ਗਿਆਨੀ ਜਗਤਾਰ ਸਿੰਘ ਨੇ ਉਨਾਂ ਦਾ ਸ੍ਰੀ ਦਰਬਾਰ ਸਾਹਿਬ ਵਿਖੇ ਲਗੇ ਜੰਗਲੇ ਰਾਹੀ ਦਾਖਲ ਹੋਣ ਤੇ ਵੀ ਰੋਕ ਲਗਾ ਦਿੱਤੀ ਸੀ। 7 ਮਾਰਚ ਨੂੰ ਸ਼ੋ੍ਰਮਣੀ ਕਮੇਟੀ ਨੇ ਕਿਹਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਜੀ ਕੌਮ ਦਾ ਮਾਰਗ ਦਰਸ਼ਨ ਕਰਨ ਅਤੇ ਸੁਯੋਗ ਅਗਵਾਈ ਦੇਣ ਵਿੱਚ ਅਸਮਰਥ ਦਿਖਾਈ ਦੇ ਰਹੇ ਹਨ।ਦੇਸ਼ ਭਰ ਵਿੱਚ ਵੀ ਸਿੱਖ ਸੰਸਥਾਵਾਂ ਦੀ ਹੋਂਦ ਨੂੰ ਖੋਰਾ ਲਾਉਣ ਲਈ ਪੰਥ ਵਿਰੋਧੀ ਸ਼ਕਤੀਆਂ, ਏਜੰਸੀਆਂ ਪੱਬਾਂ ਭਾਰ ਹਨ। ਅਜਿਹੇ ਨਾਜ਼ੁਕ ਸਮੇਂ ਪੰਥਕ ਸ਼ਕਤੀ ਨੂੰ ਮਜ਼ਬੂਤ ਕਰਨ ਦੀ ਬਜਾਏ ਜਥੇਦਾਰ ਸਾਹਿਬ ਅਜਿਹੇ ਹਾਲਾਤ ਪੈਦਾ ਕਰ ਰਹੇ ਹਨ ਜਿਸ ਨਾਲ ਪੰਥਕ ਸ਼ਕਤੀ ਖੇਰੂ ਖੇਰੂ ਹੋ ਰਹੀ ਹੈ।ਇੱਕ ਵੱਡੇ ਸਤਿਕਾਰਤ ਆਹੁਦੇ ’ਤੇ ਬਿਰਾਜਮਾਨ ਹੁੰਦੇ ਹੋਏ ਆਪਣੇ ਹੱਠ ਭਰੇ ਵਿਵਹਾਰ ਕਰਕੇ ਅਤੇ ਆਪਣੇ ਕੀਤੇ ਬਚਨਾਂ ਉੱਤੇ ਨਾ ਖੜ੍ਹਨ ਕਰਕੇ ਅਤੇ ਵਾਰ ਵਾਰ ਬਿਆਨ ਬਦਲ ਕਿ ਉਹਨਾਂ ਨੇ ਨਾ ਸਿਰਫ਼ ਹਾਸੋਹੀਣੀ ਸਥਿਤੀ ਪੈਦਾ ਕੀਤੀ ਹੈ ਬਲਕਿ ਉਹਨਾਂ ਦੀ ਇਸ ਕਾਰਜਸ਼ੈਲੀ ਨੇ ਜਥੇਦਾਰ ਦੇ ਵਕਾਰੀ ਅਹੁਦੇ ਦੀ ਮਾਣ ਮਰਿਆਦਾ ਨੂੰ ਵੀ ਭਾਰੀ ਠੇਸ ਪਹੁੰਚਾਈ ਹੈ।ਅੱਜ ਇਹ ਸਮਝਣਾ ਮੁਸ਼ਕਿਲ ਹੋ ਗਿਆ ਹੈ ਕਿ ਉਹਨਾਂ ਦੇ ਕਿਹੜੇ ਬਿਆਨ ਉੱਤੇ ਭਰੋਸਾ ਕੀਤਾ ਜਾਵੇ।ਸਥਿਤੀ ਬੇਹੱਦ ਨਿਰਾਸ਼ਾਜਨਕ ਹੈ।ਸੰਗਤਾਂ ਦੇ ਮਨਾਂ ਵਿੱਚ ਇਸ ਗੱਲ ਨੂੰ ਲੈ ਕੇ ਵੀ ਭਾਰੀ ਨਿਰਾਸ਼ਾ ਹੈ ਕਿ ਜਥੇਦਾਰ ਸਾਹਿਬ ਵੱਲੋਂ ਦੁਨੀਆ ਭਰ ਵਿੱਚ ਮਰਿਆਦਾ ਤੇ ਪੰਥਕ ਘਾਣ ਦੀਆਂ ਵਾਪਰ ਰਹੀਆਂ ਬੇਹੱਦ ਗੰਭੀਰ ਦਰਦਨਾਕ ਘਟਨਾਵਾਂ ਉੱਪਰ ਖਮੋਸ਼ੀ ਧਾਰ ਲੈਣੀ ਅਤੇ ਬਣਦੇ ਫਰਜ਼ ਅਦਾ ਨਾ ਕਰਨੇ ਵੀ ਜਿੰਮੇਵਾਰੀ ਤੋਂ ਭੱਜਣ ਵਾਲੀ ਗੱਲ ਹੈ।ਅੰਤ੍ਰਿੰਗ ਕਮੇਟੀ ਨੇ ਮਹਿਸੂਸ ਕੀਤਾ ਹੈ ਕਿ ਬਹੁਤ ਸਾਰੀਆਂ ਕਮੀਆਂ, ਬੇਨਿਯਮੀਆਂ ਤੇ ਮਰਿਆਦਾ ਦੇ ਉਲੰਘਣ ਦੇ ਮੱਦੇਨਜ਼ਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਅਹੁਦੇ ਤੋਂ ਸੇਵਾ ਮੁਕਤ ਕੀਤਾ ਜਾਵੇ।