ਪੰਜਾਬ

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

ਕੌਮੀ ਮਾਰਗ ਬਿਊਰੋ | June 30, 2025 07:41 PM


ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਜੰਗ ਜਾਂ ਅਪਰੇਸ਼ਨਾਂ ਦੌਰਾਨ ਸੇਵਾਵਾਂ ਨਿਭਾਉਂਦਿਆਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ ਵਿੱਤੀ ਸਹਾਇਤਾ ਵਜੋਂ 3, 69, 07, 500 ਰੁਪਏ ਐਕਸ-ਗ੍ਰੇਸ਼ੀਆ ਰਾਸ਼ੀ ਦੀ ਵੰਡ ਕੀਤੀ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ਸੂਬੇ ਦੇ 9 ਜ਼ਿਲ੍ਹਿਆਂ ਦੇ 18 ਦਿਵਿਆਗਜਨਾਂ ਅਤੇ ਸ਼ਹੀਦ ਹੋਏ ਸੈਨਿਕਾਂ ਦੇ ਪਰਿਵਾਰਾਂ ਨੂੰ ਦਿੱਤੀ ਗਈ ਹੈ।

ਸਰਕਾਰ ਦੇ ਦ੍ਰਿੜ ਸਮਰਥਨ ਨੂੰ ਦੁਹਰਾਉਂਦਿਆਂ ਸ੍ਰੀ ਭਗਤ ਨੇ ਕਿਹਾ ਪੰਜਾਬ ਦੇ ਬਹਾਦਰ ਪੁੱਤਰਾਂ ਨੇ ਦੇਸ਼ ਲਈ ਸਰਵਉੱਚ ਬਲੀਦਾਨ ਦਿੱਤਾ ਹੈ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਖੜ੍ਹੇ ਹੋਣਾ ਸਾਡਾ ਫਰਜ਼ ਹੈ। ਇਹ ਐਕਸ-ਗ੍ਰੇਸ਼ੀਆ ਰਾਸ਼ੀ ਦੇਸ਼ ਲਈ ਇਹਨਾਂ ਬਹਾਦਰਾਂ ਵੱਲੋਂ ਕੀਤੀ ਬੇਮਿਸਾਲ ਸੇਵਾ ਲਈ ਧੰਨਵਾਦ ਅਤੇ ਸਤਿਕਾਰ ਦਾ ਇੱਕ ਨਿਮਰ ਸੰਕੇਤ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਲਈ ਲਗਾਤਾਰ ਹਰ ਸੰਭਵ ਕਦਮ ਚੁੱਕਦੀ ਰਹੇਗੀ।

 

Have something to say? Post your comment

 
 
 

ਪੰਜਾਬ

ਬਿਕਰਮ ਮਜੀਠੀਆ ਨੂੰ ਚਿੱਟਾ ਕਾਰੋਬਾਰੀ ਦੱਸਣ ਵਾਲੇ ਹੁਣ ਦੇ ਰਹੇ ਹਨ ਉਸ ਨੂੰ ਸ਼ਰੀਫ ਦਾ ਤਗਮਾ -ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ

ਪੰਜਾਬ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ, 58 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ: ਡਾ. ਬਲਜੀਤ ਕੌਰ

ਉਦਯੋਗਾਂ ਨੂੰ ਹੁਣ ਹਰ ਸਾਲ ਨਹੀਂ ਲੈਣਾ ਹੋਵੇਗਾ ਫਾਇਰ ਐਨਓਸੀ: ਤਰੁਨਪ੍ਰੀਤ ਸਿੰਘ ਸੌਂਦ

ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼; 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ

ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ

ਜਿੰਨਾ ਕਾਰਨਾ ਕਰਕੇ ਗਿਆਨੀ ਰਘਬੀਰ ਸਿੰਘ ਨੂੰੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਹੁਦੇ ਤੋ ਹਟਾਇਆ ਗਿਆ ਸੀ

ਆਪਣੀ ਨੌਕਰੀ ਬਚਾਉਣ ਲਈ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਪਹੁੰਚੇ ਹਾਈ ਕੋਰਟ -ਇਤਿਹਾਸ ਵਿਚ ਪਹਿਲੀ ਵਾਰ

ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ

2007 ਤੋਂ ਹੁਣ ਤੱਕ ਸਰਾਇਆ ਇੰਡਸਟਰੀਜ਼ ਨੂੰ ਇਕ ਰੁਪਿਆ ਵੀ ਵਿਦੇਸ਼ੀ ਫੰਡਿੰਗ ਪ੍ਰਾਪਤ ਹੋਈ-ਸੁਖਬੀਰ ਸਿੰਘ ਬਾਦਲ