ਪੰਜਾਬ

ਉਦਯੋਗਾਂ ਨੂੰ ਹੁਣ ਹਰ ਸਾਲ ਨਹੀਂ ਲੈਣਾ ਹੋਵੇਗਾ ਫਾਇਰ ਐਨਓਸੀ: ਤਰੁਨਪ੍ਰੀਤ ਸਿੰਘ ਸੌਂਦ

ਕੌਮੀ ਮਾਰਗ ਬਿਊਰੋ | June 30, 2025 07:46 PM

ਚੰਡੀਗੜ੍ਹ- ਪੰਜਾਬ ਸਰਕਾਰ ਨੇ ਰਾਜ ਵਿੱਚ ਅੱਗ ਬੁਝਾਊ ਸੇਵਾਵਾਂ ਨੂੰ ਆਧੁਨਿਕ ਬਣਾਉਣ ਅਤੇ ਉਦਯੋਗਾਂ ਲਈ ਸੌਖ ਨਾਲ ਕਾਰੋਬਾਰ ਕਰਨ ਦੀ ਪ੍ਰਕਿਰਿਆ ਨੂੰ ਹੋਰ ਬਿਹਤਰ ਬਣਾਉਣ ਲਈ ਅਹਿਮ ਕਦਮ ਚੁੱਕੇ ਹਨ। ਉਦਯੋਗਾਂ ਅਤੇ ਆਮ ਨਾਗਰਿਕਾਂ ਲਈ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਐਕਟ, 2024 ਲਾਗੂ ਕੀਤਾ ਗਿਆ ਹੈ। ਉਦਯੋਗਿਕ ਇਮਾਰਤਾਂ ਦੀ ਆਗਿਆਯੋਗ ਉਚਾਈ ਹੁਣ 18 ਮੀਟਰ ਤੋਂ ਵਧਾ ਕੇ 21 ਮੀਟਰ ਤੱਕ ਕਰ ਦਿੱਤੀ ਗਈ ਹੈ।

ਪੰਜਾਬ ਭਵਨ ਵਿਖੇ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ 27 ਜੂਨ ਨੂੰ ਡਾਇਰੈਕਟੋਰੇਟ ਆਫ ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਸਿਜ਼ (ਸਥਾਨਕ ਸਰਕਾਰਾਂ ਵਿਭਾਗ) ਵੱਲੋਂ ਜਾਰੀ ਇੱਕ ਨੋਟੀਫਿਕੇਸ਼ਨ ਅਨੁਸਾਰ ਵੱਖ-ਵੱਖ ਉਦਯੋਗਾਂ ਦੇ ਜੋਖਮ ਵਰਗੀਕਰਨ ਦੇ ਆਧਾਰ 'ਤੇ ਕਈ ਉਦਯੋਗਾਂ ਦੀ ਫਾਇਰ ਸੇਫਟੀ ਐਨ.ਓ.ਸੀ. ਦੀ ਵੈਧਤਾ 1 ਸਾਲ ਤੋਂ ਵਧਾ ਕੇ 3 ਤੋਂ 5 ਸਾਲ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਉਦਯੋਗਾਂ ਨੂੰ 3 ਵਰਗਾਂ ਵਿੱਚ ਵੰਡਿਆਂ ਗਿਆ ਹੈ ਅਤੇ ਜਿਹੜੇ ਉਦਯੋਗ ਜੋਖਮ ਜਾਂ ਜ਼ਿਆਦਾ ਖਤਰਨਾਕ ਪੱਧਰ ਦੇ ਹਨ ਸਿਰਫ ਉਨ੍ਹਾਂ ਉਦਯੋਗਾਂ ਨੂੰ ਸਾਲਾਨਾ ਐਨ.ਓ.ਸੀ. ਦੀ ਲੋੜ ਹੋਵੇਗੀ। ਘੱਟ ਜੋਖਮ ਵਾਲੇ ਉਦਯੋਗਾਂ ਲਈ 5 ਸਾਲ ਅਤੇ ਦਰਮਿਆਨੇ ਜੋਖਮ ਵਾਲੇ ਉਦਯੋਗਾਂ ਲਈ ਐਨ.ਓ.ਸੀ. ਦੀ ਵੈਧਤਾ 3 ਸਾਲ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਨਾਲ ਲਾਲ ਫੀਤਾਸ਼ਾਹੀ ਨੂੰ ਨੱਥ ਪਵੇਗੀ ਅਤੇ ਉਦਯੋਗਪਤੀ ਆਪਣਾ ਕਾਰੋਬਾਰ ਹੋਰ ਸੌਖ ਨਾਲ ਕਰ ਸਕਣਗੇ।

ਜ਼ਿਕਰਯੋਗ ਹੈ ਕਿ ਘੱਟ ਜੋਖਮ ਵਾਲੇ ਉਦਯੋਗਾਂ ਦੀ ਸੂਚੀ ਵਿੱਚ 43 ਉਦਯੋਗ, ਦਰਮਿਆਨੇ ਜੋਖਮ ਵਾਲੇ ਉਦਯੋਗਾਂ ਦੀ ਸੂਚੀ ਵਿੱਚ 63 ਉਦਯੋਗ ਅਤੇ ਜ਼ਿਆਦਾ ਜ਼ੋਖਮ ਵਾਲੇ ਉਦਯੋਗਾਂ ਦੀ ਸੂਚੀ ਵਿੱਚ 39 ਉਦਯੋਗਾਂ ਨੂੰ ਰੱਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਯੋਗ ਆਰਕੀਟੈਕਟ ਵੱਲੋਂ ਬਣਾਈ ਗਈ ਅੱਗ ਬੁਝਾਊ ਡਰਾਇੰਗ/ਸਕੀਮ ਨੂੰ ਵਿਭਾਗ ਦੁਆਰਾ ਸਵੀਕਾਰ ਕੀਤਾ ਜਾਵੇਗਾ। ਕਿਸੇ ਹੋਰ ਸਲਾਹਕਾਰ ਜਾਂ ਏਜੰਸੀ ਤੋਂ ਅੱਗ ਬੁਝਾਊ ਡਰਾਇੰਗ/ਸਕੀਮ ਦੀ ਜਾਂਚ ਕਰਵਾਉਣ ਦੀ ਕੋਈ ਲੋੜ ਨਹੀਂ ਹੋਵੇਗੀ।

ਉਦਯੋਗ ਮੰਤਰੀ ਨੇ ਕਿਹਾ ਕਿ ਫਾਇਰ ਐਨ.ਓ.ਸੀ. ਲੈਣ ਲਈ ਅਰਜ਼ੀ ਦੇਣ ਵੇਲੇ ਮਾਲਕ/ਕਾਬਜ਼ਕਾਰ ਵੱਲੋਂ 53 ਪੁਆਇੰਟਾਂ ਦੀ ਇੱਕ ਵਿਆਪਕ ਚੈੱਕਲਿਸਟ ਦੇਣ ਦੀ ਪ੍ਰਣਾਲੀ ਨੂੰ ਵੀ ਖਤਮ ਕਰ ਦਿੱਤਾ ਗਿਆ ਹੈ। ਸੌਂਦ ਨੇ ਕਿਹਾ ਕਿ ਨੋਟੀਫਿਕੇਸ਼ਨ ਅਨੁਸਾਰ ਹੁਣ ਇਮਾਰਤ ਦੇ ਮਾਲਕ ਨੂੰ ਆਨਲਾਈਨ ਸਾਲਾਨਾ ਸਵੈ-ਪ੍ਰਮਾਣੀਕਰਨ ਪੇਸ਼ ਕਰਨ ਦੀ ਆਗਿਆ ਹੋਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਨ੍ਹਾਂ ਫੈਸਲਿਆਂ ਨਾਲ ਉਦਯੋਗਾਂ ਨੂੰ ਰਾਹਤ ਮਿਲੇਗੀ ਅਤੇ ਉਹ ਆਪਣਾ ਜ਼ਿਆਦਾ ਧਿਆਨ ਵਪਾਰਕ ਵਾਧੇ ਵੱਲ ਲਗਾ ਸਕਣਗੇ। ਉਨ੍ਹਾਂ ਕਿਹਾ ਕਿ ਇਸ ਨਾਲ ਉਦਯੋਗਾਂ ਨੂੰ ਬੇਲੋੜੀਆਂ ਮੰਨਜ਼ੂਰੀਆਂ ਲੈਣ ਤੋਂ ਵੀ ਨਿਜਾਤ ਮਿਲੇਗੀ।

 

Have something to say? Post your comment

 
 
 

ਪੰਜਾਬ

ਬਿਕਰਮ ਮਜੀਠੀਆ ਨੂੰ ਚਿੱਟਾ ਕਾਰੋਬਾਰੀ ਦੱਸਣ ਵਾਲੇ ਹੁਣ ਦੇ ਰਹੇ ਹਨ ਉਸ ਨੂੰ ਸ਼ਰੀਫ ਦਾ ਤਗਮਾ -ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ

ਪੰਜਾਬ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ, 58 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ: ਡਾ. ਬਲਜੀਤ ਕੌਰ

ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼; 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ

ਜਿੰਨਾ ਕਾਰਨਾ ਕਰਕੇ ਗਿਆਨੀ ਰਘਬੀਰ ਸਿੰਘ ਨੂੰੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਹੁਦੇ ਤੋ ਹਟਾਇਆ ਗਿਆ ਸੀ

ਆਪਣੀ ਨੌਕਰੀ ਬਚਾਉਣ ਲਈ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਪਹੁੰਚੇ ਹਾਈ ਕੋਰਟ -ਇਤਿਹਾਸ ਵਿਚ ਪਹਿਲੀ ਵਾਰ

ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ

2007 ਤੋਂ ਹੁਣ ਤੱਕ ਸਰਾਇਆ ਇੰਡਸਟਰੀਜ਼ ਨੂੰ ਇਕ ਰੁਪਿਆ ਵੀ ਵਿਦੇਸ਼ੀ ਫੰਡਿੰਗ ਪ੍ਰਾਪਤ ਹੋਈ-ਸੁਖਬੀਰ ਸਿੰਘ ਬਾਦਲ