ਨੈਸ਼ਨਲ

ਗਿਆਨੀ ਰਘਬੀਰ ਸਿੰਘ ਨੇ ਸਿੱਖਾਂ ਦੀ ਉੱਚ ਪਦਵੀਂ ਨੂੰ ਦੁਨਿਆਵੀਂ ਅਦਾਲਤ ਦੇ ਕਟਹਿਰੇ ‘ਚ ਖੜਾ ਕਰਣਾ ਨਿੰਦਣਯੋਗ - ਸਰਨਾ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | June 30, 2025 07:47 PM

ਨਵੀਂ ਦਿੱਲੀ-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਆਗੂ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਦੁਨਿਆਵੀਂ ਅਦਾਲਤ ਦਾ ਰੁੱਖ ਅਖਤਿਆਰ ਨਹੀਂ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਜਿਸ ਪਦਵੀਂ ‘ਤੇ ਸੇਵਾ ਨਿਭਾਉਂਦੇ ਹੋਈਏ ਉਸ ਪਦਵੀਂ ‘ਤੇ ਸੇਵਾ ਨਿਭਾ ਚੁੱਕੀਆਂ ਸ਼ਖਸ਼ੀਅਤਾਂ ਦੀਆਂ ਘਾਲਣਾ ਤੇ ਕੁਰਬਾਨੀਆਂ ਨੂੰ ਵੀ ਚੇਤੇ ਰੱਖਣਾ ਚਾਹੀਦਾ ਹੈ। ਸਰਨਾ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਨੇ ਨਿੱਜੀ ਮੁਫਾਦਾਂ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਮੁੱਖ ਗ੍ਰੰਥੀ ਦੀ ਪਦਵੀਂ ਨੂੰ ਹੀ ਦੁਨਿਆਵੀ ਅਦਾਲਤ ਵਿਚ ਖੜਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਿਸ ਪਦਵੀਂ ਅੱਗੇ ਦੁਨੀਆ ਭਰ ਦੇ ਸਿੱਖ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਦਾ ਸਿਰ ਝੁਕਦਾ ਹੈ, ਉਸ ਪਦਵੀਂ ਨੂੰ ਅਦਾਲਤ ਵਿਚ ਖੜਾ ਕਰਕੇ ਨੀਵਾਂ ਕਰਨ ਦਾ ਯਤਨ ਕੀਤਾ ਗਿਆ ਹੈ। ਇਸ ਯਤਨ ਨੇ ਜਿੱਥੇ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੀ ਪਦਵੀਂ ਨੂੰ ਨੀਵਾਂ ਕਰਨ ਦਾ ਯਤਨ ਗਿਆਨੀ ਰਘਬੀਰ ਸਿੰਘ ਨੇ ਕੀਤਾ ਹੈ, ਉੱਥੇ ਉਹਨਾਂ ਨੇ ਆਪਣੀ ਸ਼ਖਸ਼ੀਅਤ ਨੂੰ ਵੀ ਹੇਠਾਂ ਸੁੱਟ ਲਿਆ ਹੈ। ਸਰਨਾ ਨੇ ਕਿਹਾ ਕਿ ਇਹ ਉਹ ਪਦਵੀ ਹੈ ਜਿੱਥੇ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਨੇ ਸੇਵਾਵਾਂ ਨਿਭਾਈਆਂ ਅਤੇ ਭਾਈ ਮਨੀ ਸਿੰਘ ਜੀ ਨੇ ਸੇਵਾਵਾਂ ਨਿਭਾਉਂਦੇ ਹੋਏ ਆਪਣੇ ਬੰਦ ਬੰਦ ਕੱਟਵਾ ਕੇ ਸ਼ਹੀਦੀ ਪ੍ਰਾਪਤ ਕੀਤੀ। ਸਰਨਾ ਨੇ ਕਿਹਾ ਕਿ ਕਿਸੇ ਵੀ ਧਾਰਮਿਕ ਸ਼ਖਸ਼ੀਅਤ ਨੂੰ ਮਾਨ ਮਰਿਆਦਾ ਅਤੇ ਸਿਧਾਂਤਾਂ ਨੂੰ ਤਾਰ-ਤਾਰ ਕਰਨ ਦਾ ਕੋਈ ਅਧਿਕਾਰ ਨਹੀਂ ਹੈ। ਸਰਨਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕਰਦਿਆ ਕਿਹਾ ਕਿ ਗਿਆਨੀ ਰਘਬੀਰ ਸਿੰਘ ਵੱਲੋਂ ਅਦਾਲਤ ਵਿਚ ਕੀਤੇ ਕੇਸ ਨੂੰ ਲੈ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਦੀ ਪਦਵੀ ਨੂੰ ਠੇਸ ਪਹੁੰਚਾਉਂਣ ਅਤੇ ਨੀਂਵਾ ਦੱਸਣ ਦੀ ਇਸ ਕਾਰਵਾਈ ਦਾ ਤੁਰੰਤ ਨੋਟਿਸ ਲੈਣਾ ਚਾਹੀਦਾ ਹੈ। ਸਰਨਾ ਨੇ ਧਾਮੀ ਨੂੰ ਕਿਹਾ ਕਿ ਹੁਣ ਗਿਆਨੀ ਰਘਬੀਰ ਸਿੰਘ ਨੇ ਜੋ ਅਦਾਲਤ ਦੇ ਕਟਹਿਰੇ ਵਿਚ ਖੜੇ ਹੋਣ ਦਾ ਫੈਂਸਲਾ ਲਿਆ ਹੈ, ਇਸ ਲਈ ਗਿਆਨੀ ਰਘਬੀਰ ਸਿੰਘ ਨੂੰ ਤੁਰੰਤ ਧਾਰਮਿਕ ਸੇਵਾਵਾਂ ਤੋਂ ਲਾਂਭੇ ਕਰਕੇ ਸਰਵਿਸ ਨਿਯਮਾਂ ਮੁਤਾਬਿਕ ਕੋਈ ਦਫਤਰੀ ਸੇਵਾਵਾਂ ਲਈ ਬਦਲ ਦੇਣਾ ਚਾਹੀਦਾ ਹੈ। ਜਿਸ ਸਖਸ਼ੀਅਤ ਨੇ ਸਿੱਖ ਕੌਮ ਦੀਆਂ ਦੋ ਅਹਿਮ ਪਦਵੀਆਂ ‘ਤੇ ਸੇਵਾ ਨਿਭਾਉਂਣ ਤੋਂ ਬਾਅਦ ਵੀ ਮਾਨ ਮਰਿਆਦਾ ਅਤੇ ਸਿੱਖੀ ਸਿਧਾਂਤਾਂ ਦਾ ਗਿਆਨ ਹਾਸਲ ਨਹੀਂ ਕੀਤਾ, ਉਹ ਸੰਗਤਾਂ ਲਈ ਵੀ ਗਲਤ ਰਾਹ ਦਸੇਰਾ ਹੋਵੇਗਾ।

Have something to say? Post your comment

 
 
 

ਨੈਸ਼ਨਲ

ਗੁਰਮਤਿ ਕੈਂਪ ਵਿਚ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਕੀਤਾ ਗਿਆ ਸਨਮਾਨਿਤ: ਇੰਦਰਪ੍ਰੀਤ ਸਿੰਘ ਕੌਛੜ

ਭਾਜਪਾ ਸਰਕਾਰ ਨਹੀਂ ਚਲਾ ਰਹੀ ਸਗੋਂ ਫੁਲੇਰਾ ਦੀ ਪੰਚਾਇਤ ਚਲਾ ਰਹੀ ਹੈ: ਸੌਰਭ ਭਾਰਦਵਾਜ

ਜੈਪਾਲ ਸਿੰਘ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਲੇਹ ਦੇ ਪ੍ਰਧਾਨ ਚੁਣੇ ਜਾਣ 'ਤੇ ਵਧਾਈਆਂ

ਦਿਲਜੀਤ ਦੁਸਾਂਝ ਭਾਰਤ ਦਾ ਮਾਣ ਹੈ ਤੇ ਪ੍ਰਧਾਨ ਮੰਤਰੀ ਮੋਦੀ ਵੀ ਹਨ ਉਸਦੇ ਪ੍ਰਸ਼ੰਸਕ: ਕਾਹਲੋਂ

ਯੂਨਾਈਟਿਡ ਖਾਲਸਾ ਦਲ ਯੂ,ਕੇ ਵਲੋਂ ਗਿਆਨੀ ਰਘਬੀਰ ਸਿੰਘ ਦੀ ਸਖਤ ਅਲੋਚਨਾ

ਦਲਜੀਤ ਦੁਸਾਂਝ ਵਰਗੇ ਮਹਾਨ ਕਲਾਕਾਰ ਨਾਲ ਕੀਤੀ ਜਾ ਰਹੀ ਹੈ ਬੇਇਨਸਾਫੀ: ਪਰਮਜੀਤ ਸਿੰਘ ਵੀਰਜੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਰਾਹੀਂ ਸਿੱਖ ਸੱਭਿਆਚਾਰ, ਧਾਰਮਿਕ ਪਰੰਪਰਾਵਾਂ ਅਤੇ ਸਮਾਜਿਕ ਭਲਾਈ ਲਈ ਜੋ ਯਤਨ ਕੀਤੇ ਜਾ ਰਹੇ ਹਨ-ਕਾਲਕਾ

ਕਾਲਕਾ ਅਤੇ ਕਾਹਲੋਂ ਨੂੰ ਮੁੜ ਦਿੱਲੀ ਕਮੇਟੀ ਦੇ ਪ੍ਰਧਾਨ ਅਤੇ ਸਕੱਤਰ ਬਣਨ ਤੇ ਅਖੰਡ ਕੀਰਤਨੀ ਜੱਥੇ ਨੇ ਕੀਤਾ ਸਨਮਾਨਿਤ

ਦਿੱਲੀ ਗੁਰਦੁਆਰਾ ਪ੍ਰਬੰਧਨ ਵਿੱਚ ਵਧਦੀ ਸਰਕਾਰੀ ਦਖਲਅੰਦਾਜ਼ੀ ਵਿਰੁੱਧ ਅਰਦਾਸ

ਵਿਕਰਮਜੀਤ ਸਾਹਨੀ ਨੇ ਦਿਲਜੀਤ ਦੋਸਾਂਝ ਦੇ ਹਕ਼ ਵਿਚ ਕੀਤੀ ਆਵਾਜ਼ ਬੁਲੰਦ