ਪੰਜਾਬ

ਪੰਜਾਬ ਬਾਲ ਵਿਆਹ ਮੁਕਤ ਸੂਬਾ ਬਣਨ ਵੱਲ ਵਧ ਰਿਹਾ ਹੈ, 58 ਮਾਮਲਿਆਂ ਨੂੰ ਸਫਲਤਾਪੂਰਵਕ ਰੋਕਿਆ ਗਿਆ: ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | June 30, 2025 08:24 PM

ਚੰਡੀਗੜ੍ਹ-  ਪੰਜਾਬ ਸਰਕਾਰ ਸੂਬੇ ਨੂੰ ਬਾਲ ਵਿਆਹ ਦੀ ਬੁਰਾਈ ਤੋਂ ਮੁਕਤ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸਰਕਾਰ ਦੇ ਸਰਗਰਮ ਦਖਲ ਅਤੇ ਜਾਗਰੂਕਤਾ ਮੁਹਿੰਮਾਂ ਨੇ ਇਸ ਦਿਸ਼ਾ ਵਿੱਚ ਮਹੱਤਵਪੂਰਨ ਨਤੀਜੇ ਦਿੱਤੇ ਹਨ।


ਡਾ. ਬਲਜੀਤ ਕੌਰ ਨੇ ਦੱਸਿਆ ਕਿ ਜਨਵਰੀ 2024 ਤੋਂ ਦਸੰਬਰ 2024 ਤੱਕ, ਵਿਭਾਗ ਵੱਲੋਂ ਸਮੇਂ ਸਿਰ ਕਾਰਵਾਈ ਕਰਕੇ ਕੁੱਲ 42 ਬਾਲ ਵਿਆਹਾਂ ਨੂੰ ਸਫਲਤਾਪੂਰਵਕ ਰੋਕਿਆ ਗਿਆ, ਜਦੋਂ ਕਿ ਜਨਵਰੀ 2025 ਤੋਂ ਮਾਰਚ 2025 ਦੇ ਵਿਚਕਾਰ 16 ਹੋਰ ਮਾਮਲੇ ਰੋਕੇ ਗਏ। ਪਿਛਲੇ 15 ਮਹੀਨਿਆਂ ਵਿੱਚ ਪੰਜਾਬ ਵਿੱਚ ਕੁੱਲ 58 ਬਾਲ ਵਿਆਹ ਟਾਲੇ ਗਏ ਹਨ।


ਮੰਤਰੀ ਨੇ ਕਿਹਾ ਕਿ ਇਹ ਉਤਸ਼ਾਹਜਨਕ ਪ੍ਰਾਪਤੀ ਬੱਚਿਆਂ ਦੇ ਅਧਿਕਾਰਾਂ ਅਤੇ ਭਵਿੱਖ ਦੀ ਰਾਖੀ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਦੁਹੱਰਾਇਆ ਕਿ ਬਾਲ ਵਿਆਹ ਇੱਕ ਗੰਭੀਰ ਸਮਾਜਿਕ ਕੁਰੀਤੀ ਹੈ, ਅਤੇ ਰਾਜ ਵਿੱਚੋਂ ਇਸ ਮਾੜੀ ਪ੍ਰਥਾ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਸਖ਼ਤ ਰੋਕਥਾਮ ਵਾਲੇ ਕਦਮ ਚੁੱਕੇ ਜਾ ਰਹੇ ਹਨ।


ਉਨ੍ਹਾਂ ਇਹ ਵੀ ਦੱਸਿਆ ਕਿ ਰਾਜ ਵਿੱਚ ਇੱਕ ਕਾਰਜਸ਼ੀਲ ਚਾਈਲਡ ਹੈਲਪਲਾਈਨ 1098 ਹੈ, ਜੋ 24×7 ਕੰਮ ਕਰਦੀ ਹੈ, ਜਿਸ ਰਾਹੀਂ ਕੋਈ ਵੀ ਨਾਗਰਿਕ ਬਾਲ ਵਿਆਹਾਂ ਜਾਂ ਕਿਸੇ ਵੀ ਬਾਲ-ਸਬੰਧਤ ਦੁਰਵਿਵਹਾਰ ਜਾਂ ਸ਼ੋਸ਼ਣ ਨਾਲ ਸਬੰਧਤ ਘਟਨਾਵਾਂ ਦੀ ਗੁਪਤ ਰੂਪ ਵਿੱਚ ਰਿਪੋਰਟ ਕਰ ਸਕਦਾ ਹੈ। ਸਰਗਰਮ ਭਾਈਚਾਰਕ ਭਾਗੀਦਾਰੀ ਨੂੰ ਉਤਸ਼ਾਹਿਤ ਕਰਨ ਲਈ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਂਦੀ ਹੈ। ਇਸਦੇ ਨਾਲ ਨਾਲ ਆਪਣੇ ਪਿੰਡ ਦੇ ਸੀਨੀਅਰ ਸੈਕੰਡਰੀ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲ ਅਤੇ ਬਾਲ ਵਿਕਾਸ ਪ੍ਰੋਜੈਕਟ ਅਫਸਰ, ਜਿਨ੍ਹਾਂ ਨੂੰ ਬਤੌਰ ਬਾਲ ਵਿਆਹ ਰੋਕਥਾਮ ਅਧਿਕਾਰੀ ਵੱਜੋਂ ਨਾਮਜ਼ਦ ਕੀਤਾ ਗਿਆ ਹੈ, ਨੂੰ ਵੀ ਇਨ੍ਹਾਂ ਮਾਮਲਿਆਂ ਦੀ ਤੁਰੰਤ ਜਾਣਕਾਰੀ ਦਿੱਤੀ ਜਾ ਸਕਦੀ ਹੈ, ਤਾਂ ਜੋ ਸਮੇਂ-ਸਿਰ ਕਾਰਵਾਈ ਕੀਤੀ ਜਾ ਸਕੇ।

ਡਾ. ਬਲਜੀਤ ਕੌਰ ਨੇ ਇਹ ਵੀ ਕਿਹਾ ਕਿ ਜਿਹੜੇ ਵੀ ਮਾਤਾ-ਪਿਤਾ ਜਾਂ ਵਿਅਕਤੀ ਬਾਲ ਵਿਆਹ ਕਰਵਾਉਣ ਜਾਂ ਬਾਲ ਵਿਆਹ ਨੂੰ ਪ੍ਰੋਤਸਾਹਿਤ ਕਰਦੇ ਹਨ, ਉਨ੍ਹਾਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਸਜ਼ਾਵਾਂ ਦਾ ਪ੍ਰਾਵਧਾਨ ਹੈ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਬਾਲ ਉਮਰ ਬੱਚਿਆਂ ਦਾ ਭਵਿੱਖ ਬਣਾਉਣ ਦੀ ਉਮਰ ਹੁੰਦੀ ਹੈ ਅਤੇ ਇਸ ਉਮਰ ਵਿੱਚ ਵਿਆਹ ਕਰਨਾ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਹੈ, ਜੋ ਕਿਸੇ ਵੀ ਤਰੀਕੇ ਨਾਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।


ਡਾ ਬਲਜੀਤ ਕੌਰ ਨੇ ਕਿਹਾ ਕਿ ਬਾਲ ਵਿਆਹ ਨੂੰ ਰੋਕਣ ਲਈ ਸਰਕਾਰ ਵੱਲੋਂ ਵਿਆਹ ਵਾਲੇ ਸੀਜ਼ਨਾਂ ਦੌਰਾਨ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾ ਰਹੀਆਂ ਹਨ। ਇਹ ਜਾਗਰੂਕਤਾ ਮੁਹਿੰਮ ਜ਼ਿਲ੍ਹਾ ਪੱਧਰ ਤੇ ਅਤੇ ਪਿੰਡਾਂ ਪਿੰਡਾਂ ਵਿੱਚ ਜਲਦ ਹੀ ਸ਼ੁਰੂ ਕੀਤੀ ਜਾਣਗੀਆਂ ਤਾਂ ਜੋ ਬਾਲ ਵਿਆਹ ਦੇ ਮਾਮਲਿਆਂ ਨੂੰ ਸਖ਼ਤੀ ਨਾਲ ਰੋਕਿਆ ਜਾ ਸਕੇ।


ਡਾ. ਬਲਜੀਤ ਕੌਰ ਨੇ ਅਧਿਆਪਕਾਂ, ਆਸ਼ਾ ਵਰਕਰਾਂ, ਸਰਪੰਚਾਂ, ਗੈਰ-ਸਰਕਾਰੀ ਸੰਗਠਨਾਂ ਅਤੇ ਜਾਗਰੂਕ ਨਾਗਰਿਕਾਂ ਨੂੰ ਬਾਲ ਵਿਆਹ ਨੂੰ ਖਤਮ ਕਰਨ ਵਿੱਚ ਸਰਕਾਰ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ, ਜਿਸ ਨਾਲ ਹਰ ਬੱਚੇ ਲਈ ਇੱਕ ਪ੍ਰਗਤੀਸ਼ੀਲ ਅਤੇ ਸੁਰੱਖਿਅਤ ਪੰਜਾਬ ਦਾ ਨਿਰਮਾਣ ਹੋਵੇਗਾ।

Have something to say? Post your comment

 
 
 

ਪੰਜਾਬ

ਬਿਕਰਮ ਮਜੀਠੀਆ ਨੂੰ ਚਿੱਟਾ ਕਾਰੋਬਾਰੀ ਦੱਸਣ ਵਾਲੇ ਹੁਣ ਦੇ ਰਹੇ ਹਨ ਉਸ ਨੂੰ ਸ਼ਰੀਫ ਦਾ ਤਗਮਾ -ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ

ਉਦਯੋਗਾਂ ਨੂੰ ਹੁਣ ਹਰ ਸਾਲ ਨਹੀਂ ਲੈਣਾ ਹੋਵੇਗਾ ਫਾਇਰ ਐਨਓਸੀ: ਤਰੁਨਪ੍ਰੀਤ ਸਿੰਘ ਸੌਂਦ

ਅੰਮ੍ਰਿਤਸਰ ਵਿੱਚ ਅੰਤਰਰਾਸ਼ਟਰੀ ਡਰੱਗ ਕਾਰਟਿਲ ਦਾ ਪਰਦਾਫਾਸ਼; 60 ਕਿਲੋ ਹੈਰੋਇਨ ਬਰਾਮਦ, 9 ਮੁਲਜ਼ਮ ਗ੍ਰਿਫ਼ਤਾਰ

ਪੰਜਾਬ ਸਰਕਾਰ ਵੱਲੋਂ ਦਿਵਿਆਂਗ ਸੈਨਿਕਾਂ ਅਤੇ ਸ਼ਹੀਦਾਂ ਦੇ ਆਸ਼ਰਿਤਾਂ ਨੂੰ 3.69 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਜਾਰੀ: ਮੋਹਿੰਦਰ ਭਗਤ

ਸ਼੍ਰੋਮਣੀ ਕਮੇਟੀ ਵੱਲੋਂ ਫਫੜੇ ਭਾਈਕੇ ਵਿਖੇ ਵਿਸ਼ਾਲ ਗੁਰਮਤਿ ਸਮਾਗਮ ’ਚ 3500 ਤੋਂ ਵੱਧ ਬੱਚਿਆਂ ਨੇ ਕੀਤੀ ਸ਼ਮੂਲੀਅਤ

ਜਿੰਨਾ ਕਾਰਨਾ ਕਰਕੇ ਗਿਆਨੀ ਰਘਬੀਰ ਸਿੰਘ ਨੂੰੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਹੁਦੇ ਤੋ ਹਟਾਇਆ ਗਿਆ ਸੀ

ਆਪਣੀ ਨੌਕਰੀ ਬਚਾਉਣ ਲਈ ਸ੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਰਘਬੀਰ ਸਿੰਘ ਪਹੁੰਚੇ ਹਾਈ ਕੋਰਟ -ਇਤਿਹਾਸ ਵਿਚ ਪਹਿਲੀ ਵਾਰ

ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ

2007 ਤੋਂ ਹੁਣ ਤੱਕ ਸਰਾਇਆ ਇੰਡਸਟਰੀਜ਼ ਨੂੰ ਇਕ ਰੁਪਿਆ ਵੀ ਵਿਦੇਸ਼ੀ ਫੰਡਿੰਗ ਪ੍ਰਾਪਤ ਹੋਈ-ਸੁਖਬੀਰ ਸਿੰਘ ਬਾਦਲ