ਪੰਜਾਬ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਡੀ.ਐਸ.ਪੀ. ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਕੌਮੀ ਮਾਰਗ ਬਿਊਰੋ | July 01, 2025 07:09 PM

ਚੰਡੀਗੜ੍ਹ- ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਚੱਲ ਰਹੀ ਮੁਹਿੰਮ ਨੂੰ ਜਾਰੀ ਰੱਖਦੇ ਹੋਏ, ਪੰਜਾਬ ਵਿਜੀਲੈਂਸ ਬਿਊਰੋ ਨੇ ਸੋਮਵਾਰ ਨੂੰ ਬਠਿੰਡਾ ਜਿ਼ਲ੍ਹੇ ਵਿੱਚ ਡੀਐਸਪੀ ਭੁੱਚੋ ਦੇ ਨਿੱਜੀ ਸੁਰੱਖਿਆ ਅਧਿਕਾਰੀ (ਪੀ.ਐਸ.ਓ.) ਵਜੋਂ ਤਾਇਨਾਤ ਹੌਲਦਾਰ ਰਾਜ ਕੁਮਾਰ ਨੂੰ ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ।

ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਦੋਸ਼ੀ ਪੁਲਿਸ ਅਧਿਕਾਰੀ ਨੂੰ ਜਿਲ੍ਹਾ ਬਠਿੰਡਾ ਦੀ ਤਹਿਸੀਲ ਨਥਾਣਾ ਦੇ ਪਿੰਡ ਕਲਿਆਣ ਸੁੱਖਾ ਦੇ ਵਸਨੀਕ ਵੱਲੋਂ ਦਰਜ ਕਰਵਾਈ ਸਿ਼ਕਾਇਤ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਿ਼ਕਾਇਤਕਰਤਾ ਔਰਤ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਖੇਤੀਬਾੜੀ ਵਾਲੀ ਜ਼ਮੀਨ ਦੇ ਵਿਵਾਦ ਕਾਰਨ ਵਿਰੋਧੀ ਧਿਰ ਨੇ ਉਸਦੇ ਪਤੀ ਅਤੇ ਉਸਦੇ ਦੋਵੇਂ ਪੁੱਤਰਾਂ ਵਿਰੁੱਧ ਥਾਣਾ ਨਥਾਣਾ ਵਿਖੇ ਝੂਠਾ ਕੇਸ ਦਰਜ ਕਰਵਾਇਆ ਸੀ, ਜਿਸਦੀ ਜਾਂਚ ਡੀਐਸਪੀ ਭੁੱਚੋ ਵੱਲੋਂ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ, ਰਾਜ ਕੁਮਾਰ, ਰੀਡਰ, ਨੇ ਉਸਦੇ ਮੋਬਾਈਲ ਨੰਬਰ ਤੋਂ ਦੋ ਫੋਨ ਕੀਤੇ ਅਤੇ ਦੱਸਿਆ ਕਿ ਉਸਨੇ ਇਸ ਮੁੜ—ਜਾਂਚ ਕਰਨ ਲਈ ਡੀਐਸਪੀ ਨਾਲ ਗੱਲ ਕੀਤੀ ਹੈ ਅਤੇ ਰਿਪੋਰਟ *ਤੇ ਸਿਰਫ਼ ਡੀਐਸਪੀ ਦੇ ਦਸਤਖਤ ਹੀ ਬਾਕੀ ਹਨ। ਕੇਸ ਨੂੰ ਰਫ਼ਾ—ਦਫ਼ਾ ਕਰਵਾਉਣ ਲਈ, ਉਸਨੇ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਦੋਸ਼ੀ ਰਾਜ ਕੁਮਾਰ ਨੇ ਸਿ਼ਕਾਇਤਕਰਤਾ ਨੂੰ ਕਿਹਾ ਕਿ ਪਹਿਲੀ ਕਿਸ਼ਤ ਵਜੋਂ ਤੁਰੰਤ ਇੱਕ ਲੱਖ ਰੁਪਏ ਦੇਵੇ ਤਾਂ ਜੋ ਉਹ ਆਪਣਾ ਕੰਮ ਸ਼ੁਰੂ ਕਰ ਸਕੇ। ਸਿ਼ਕਾਇਤਕਰਤਾ ਨੇ ਇਹ ਗੱਲਬਾਤ ਆਪਣੇ ਮੋਬਾਈਲ ਫੋਨ *ਤੇ ਰਿਕਾਰਡ ਕਰ ਲਈ ਅਤੇ ਇਸਨੂੰ ਬਤੌਰ ਸਬੂਤ ਵਿਜੀਲੈਂਸ ਬਿਊਰੋ ਨੂੰ ਸੌਂਪ ਦਿੱਤਾ।

ਬੁਲਾਰੇ ਨੇ ਦੱਸਿਆ ਕਿ ਸਿ਼ਕਾਇਤ ਦੀ ਜਾਂਚ ਤੋਂ ਬਾਅਦ, ਬਠਿੰਡਾ ਰੇਂਜ ਦੀ ਵਿਜੀਲੈਂਸ ਬਿਊਰੋ ਟੀਮ ਨੇ ਹੌਲਦਾਰ ਰਾਜ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸਿ਼ਕਾਇਤਕਰਤਾ ਤੋਂ ਰਿਸ਼ਵਤ ਵਜੋਂ ਇੱਕ ਲੱਖ ਰੁਪਏ ਲੈਂਦੇ ਸਮੇਂ ਕਾਬੂ ਕਰ ਲਿਆ। ਮੌਕੇ *ਤੇ ਉਸਦੇ ਕਬਜ਼ੇ ਵਿੱਚੋਂ ਹੀ ਰਿਸ਼ਵਤ ਦਾ ਪੈਸਾ ਬਰਾਮਦ ਕਰ ਲਿਆ ਗਿਆ ਹੈ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਪੁਲਿਸ ਥਾਣਾ ਬਠਿੰਡਾ ਰੇਂਜ ਵਿੱਚ ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਦੋਸ਼ੀ ਪੁਲਿਸ ਮੁਲਾਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।ਬੁਲਾਰੇ ਨੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ, ਜੇਕਰ ਕਿਸੇ ਹੋਰ ਅਧਿਕਾਰੀ/ਕਰਮਚਾਰੀ ਦੀ ਸ਼ਮੂਲੀਅਤ ਸਾਹਮਣੇ ਆਉਂਦੀ ਹੈ, ਤਾਂ ਉਸਨੂੰ ਵੀ ਕੇਸ ਵਿੱਚ ਨਾਮਜ਼ਦ ਕੀਤਾ ਜਾਵੇਗਾ।

 

Have something to say? Post your comment

 
 
 

ਪੰਜਾਬ

ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਮਾੜੀ ਕਾਰਗੁਜਾਰੀ ਨੂੰ ਕੀਤਾ ਉਜਾਗਰ

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਸ਼ੁਰੂਆਤੀ ਪੜਾਅ ਵਿੱਚ 583 ਜਾਨਾਂ ਬਚਾਉਣ ਵਾਲੇ ਪੰਜਾਬ ਦੇ ਮਹੱਤਵਪੂਰਨ ਸਟੈਮੀ ਪ੍ਰੋਜੈਕਟ ਨੂੰ ਹੁਣ ਸੂਬਾ ਪੱਧਰ ਤੱਕ ਵਧਾਇਆ

ਬੁੱਢਾ ਦਲ ਆਉਣ ਵਾਲੀਆਂ ਸ਼ਤਾਬਦੀਆਂ ਨੂੰ ਸਮਰਪਿਤ ਵਿਸ਼ੇਸ਼ ਧਰਮ ਪ੍ਰਚਾਰ ਲਹਿਰ ਦੇਸ਼ ਵਿਦੇਸ਼ ਵਿੱਚ ਪ੍ਰਚੰਡ ਕਰੇਗਾ: ਬਾਬਾ ਬਲਬੀਰ ਸਿੰਘ

ਸ਼੍ਰੋਮਣੀ ਕਮੇਟੀ ਵੱਲੋਂ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 5 ਅਤੇ 6 ਜੁਲਾਈ ਨੂੰ ਪਟਿਆਲਾ ਵਿਖੇ ਸਜਾਏ ਜਾਣਗੇ ਗੁਰਮਤਿ ਸਮਾਗਮ

ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਬਿਕਰਮ ਮਜੀਠੀਆ ਨੂੰ ਚਿੱਟਾ ਕਾਰੋਬਾਰੀ ਦੱਸਣ ਵਾਲੇ ਹੁਣ ਦੇ ਰਹੇ ਹਨ ਉਸ ਨੂੰ ਸ਼ਰੀਫ ਦਾ ਤਗਮਾ -ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ