ਪੰਜਾਬ

ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਕੌਮੀ ਮਾਰਗ ਬਿਊਰੋ | July 01, 2025 07:16 PM

ਮਲੋਟ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕਮਜ਼ੋਰ ਅਤੇ ਪੱਛੜੇ ਵਰਗਾਂ ਦੀ ਭਲਾਈ ਲਈ ਚਲਾਈ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਮਲੋਟ ਦੇ ਕੇ.ਜੀ. ਪੈਲੇਸ ਵਿਖੇ ਐੱਸਸੀ ਭਾਈਚਾਰੇ ਨਾਲ ਸਬੰਧਤ 505 ਪਰਿਵਾਰਾਂ ਨੂੰ ਤਕਰੀਬਨ 8 ਕਰੋੜ 72 ਲੱਖ ਰੁਪਏ ਦੀ ਰਾਸ਼ੀ ਦੇ ਕਰਜ਼ਾ ਮੁਆਫ਼ੀ ਦੇ ਸਰਟੀਫਿਕੇਟ ਵੰਡੇ। ਇਸ ਮੌਕੇ ਕੈਬਨਿਟ ਮੰਤਰੀ ਵੱਲੋਂ ਆਸ਼ੀਰਵਾਦ ਸਕੀਮ ਤਹਿਤ ਵੀ 140 ਲਾਭਪਾਤਰੀਆਂ ਨੂੰ 71.40 ਲੱਖ, 51, 000 ਰੁਪਏ ਹਰੇਕ, ਦੇ ਮਨਜ਼ੂਰੀ ਪੱਤਰਾਂ ਦੀ ਵੰਡ ਕੀਤੀ।

ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਵੱਧ ਤੋਂ ਵੱਧ ਭਲਾਈ ਨੂੰ ਯਕੀਨੀ ਬਣਾ ਰਹੀ ਹੈ ਤਾਂ ਜੋ ਸਮਾਜ ਦੇ ਹਰ ਵਰਗ ਨੂੰ ਇਸ ਦਾ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਸੂਬੇ ਦੇ ਪੱਛੜੇ ਤੇ ਕਮਜ਼ੋਰ ਵਰਗਾਂ ਨੂੰ ਇਹ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਇਸ ਕਰਕੇ ਸੰਭਵ ਹੋਇਆ ਹੈ ਕਿਉਂਕਿ ਪਹਿਲੀ ਵਾਰ ਸੂਬੇ ਦਾ ਬਜਟ ਆਮ ਆਦਮੀ ਦੀ ਭਲਾਈ ਲਈ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਰਕਾਰੀ ਖਜ਼ਾਨੇ ਦਾ ਇੱਕ-ਇੱਕ ਪੈਸਾ ਜਨਤਕ ਭਲਾਈ ’ਤੇ ਖਰਚ ਕਰ ਰਹੀ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ. ਵੱਲੋਂ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਅਤਿ ਲੋੜੀਂਦੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਤੇ ਵਿੱਤ ਨਿਗਮ (ਪੀ.ਐੱਸ.ਸੀ.ਐੱਫ.ਸੀ.) ਵੱਲੋਂ 31 ਮਾਰਚ, 2020 ਤੱਕ ਵੰਡੇ ਗਏ ਕਰਜ਼ਿਆਂ ’ਤੇ ਲੀਕ ਫੇਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਮੁਆਫ਼ੀ ਪੀ.ਐੱਸ.ਸੀ.ਐੱਫ.ਸੀ. ਦੁਆਰਾ ਉਪਰੋਕਤ ਮਿਤੀ ਤੱਕ ਵੰਡੇ ਗਏ ਸਾਰੇ ਕਰਜ਼ਿਆਂ ਲਈ ਹੈ, ਜਿਸ ਨਾਲ ਐੱਸ.ਸੀ. ਭਾਈਚਾਰਾ ਅਤੇ ਦਿਵਿਆਂਗ ਵਰਗ ਦੇ ਕਰਜ਼ਦਾਰਾਂ ਨੂੰ ਲੋੜੀਂਦੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਲਾਭਪਾਤਰੀਆਂ ਨੂੰ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ 30 ਅਪਰੈਲ, 2025 ਤੱਕ ਗਿਣਿਆ ਗਿਆ ਮੂਲ, ਵਿਆਜ ਅਤੇ ਦੰਡ ਵਿਆਜ ਸਮੇਤ ਬਣਦੀ ਪੂਰੀ ਰਕਮ ਸੂਬਾ ਸਰਕਾਰ ਵੱਲੋਂ ਪੀ.ਐੱਸ.ਸੀ.ਐੱਫ.ਸੀ. ਨੂੰ ਵਾਪਸ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਰਜ਼ਾ ਮੁਆਫੀ ਤੋਂ ਬਾਅਦ ਪੀ.ਐੱਸ.ਸੀ.ਐੱਫ.ਸੀ. ਦੇ ਨਿਯਮਾਂ ਤਹਿਤ ਕਰਜ਼ਾ ਲੈਣ ਵਾਲਿਆਂ ਵਿਰੁੱਧ ਰਿਕਵਰੀ ਲਈ ਕੋਈ ਕਾਰਵਾਈ ਸ਼ੁਰੂ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਭਲਾਈ ਅਫ਼ਸਰ ਜਗਮੋਹਨ ਸਿੰਘ, ਕੈਬਨਿਟ ਮੰਤਰੀ ਦੇ ਨਿੱਜੀ ਸਹਾਇਕ ਅਰਸ਼ਦੀਪ ਸਿੰਘ ਸਿੱਧੂ ਤੇ ਸ਼ਿੰਦਰਪਾਲ ਸਿੰਘ, ਰਮੇਸ਼ ਸਿੰਘ ਅਰਨੀਵਾਲਾ, ਸੁਖਪਾਲ ਸਿੰਘ ਪ੍ਰਧਾਨ ਟਰੱਕ ਯੂਨਿਅਨ, ਯਾਦਵਿੰਦਰ ਸਿੰਘ ਸਰਪੰਚ, ਨਿਰਮਲ ਸਿੰਘ ਸਰਪੰਚ, ਕੁਲਵਿੰਦਰ ਸਿੰਘ ਬਿੱਟੂ, ਜੋਤੀ ਸਰਪੰਚ, ਡਾ. ਸਾਧੂ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਲਾਭਪਾਤਰੀ ਹਾਜ਼ਰ ਸਨ।

 

Have something to say? Post your comment

 
 
 

ਪੰਜਾਬ

ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਮਾੜੀ ਕਾਰਗੁਜਾਰੀ ਨੂੰ ਕੀਤਾ ਉਜਾਗਰ

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਸ਼ੁਰੂਆਤੀ ਪੜਾਅ ਵਿੱਚ 583 ਜਾਨਾਂ ਬਚਾਉਣ ਵਾਲੇ ਪੰਜਾਬ ਦੇ ਮਹੱਤਵਪੂਰਨ ਸਟੈਮੀ ਪ੍ਰੋਜੈਕਟ ਨੂੰ ਹੁਣ ਸੂਬਾ ਪੱਧਰ ਤੱਕ ਵਧਾਇਆ

ਬੁੱਢਾ ਦਲ ਆਉਣ ਵਾਲੀਆਂ ਸ਼ਤਾਬਦੀਆਂ ਨੂੰ ਸਮਰਪਿਤ ਵਿਸ਼ੇਸ਼ ਧਰਮ ਪ੍ਰਚਾਰ ਲਹਿਰ ਦੇਸ਼ ਵਿਦੇਸ਼ ਵਿੱਚ ਪ੍ਰਚੰਡ ਕਰੇਗਾ: ਬਾਬਾ ਬਲਬੀਰ ਸਿੰਘ

ਸ਼੍ਰੋਮਣੀ ਕਮੇਟੀ ਵੱਲੋਂ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 5 ਅਤੇ 6 ਜੁਲਾਈ ਨੂੰ ਪਟਿਆਲਾ ਵਿਖੇ ਸਜਾਏ ਜਾਣਗੇ ਗੁਰਮਤਿ ਸਮਾਗਮ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਡੀ.ਐਸ.ਪੀ. ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਬਿਕਰਮ ਮਜੀਠੀਆ ਨੂੰ ਚਿੱਟਾ ਕਾਰੋਬਾਰੀ ਦੱਸਣ ਵਾਲੇ ਹੁਣ ਦੇ ਰਹੇ ਹਨ ਉਸ ਨੂੰ ਸ਼ਰੀਫ ਦਾ ਤਗਮਾ -ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ