ਪੰਜਾਬ

ਸ਼੍ਰੋਮਣੀ ਕਮੇਟੀ ਵੱਲੋਂ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 5 ਅਤੇ 6 ਜੁਲਾਈ ਨੂੰ ਪਟਿਆਲਾ ਵਿਖੇ ਸਜਾਏ ਜਾਣਗੇ ਗੁਰਮਤਿ ਸਮਾਗਮ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 01, 2025 07:51 PM

ਅੰਮ੍ਰਿਤਸਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਤੇ 6 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ, ਪਾਤਸ਼ਾਹੀ ਨੌਵੀਂ, ਪਟਿਆਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ। ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ 2025 ਵਿਚ ਮਨਾਈ ਜਾ ਰਹੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਦੇਸ਼ ਭਰ ਅੰਦਰ ਗੁਰਮਤਿ ਸਮਾਗਮ ਅਤੇ ਸੈਮੀਨਾਰ ਉਲੀਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ ਅਤੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ। ਇਸੇ ਤਹਿਤ ਹੀ 5 ਤੇ 6 ਜੁਲਾਈ ਨੂੰ ਨੌਵੇਂ ਪਾਤਸ਼ਾਹ ਜੀ ਨਾਲ ਸਬੰਧਤ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਸਮਾਗਮ ਉਲੀਕਿਆ ਗਿਆ ਹੈ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਸਬੰਧ ਵਿਚ 4 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ 5 ਜੁਲਾਈ ਨੂੰ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ, ਭਾਸ਼ਣ, ਕਵੀਸ਼ਰੀ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ ਜਾਵੇਗਾ। ਇਸੇ ਦਿਨ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਤੌਰ ’ਤੇ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ।

ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ 6 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੀਆਂ। ਸ. ਪ੍ਰਤਾਪ ਸਿੰਘ ਨੇ ਸੰਗਤਾਂ ਨੂੰ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ’ਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।

Have something to say? Post your comment

 
 
 

ਪੰਜਾਬ

ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਮਾੜੀ ਕਾਰਗੁਜਾਰੀ ਨੂੰ ਕੀਤਾ ਉਜਾਗਰ

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਸ਼ੁਰੂਆਤੀ ਪੜਾਅ ਵਿੱਚ 583 ਜਾਨਾਂ ਬਚਾਉਣ ਵਾਲੇ ਪੰਜਾਬ ਦੇ ਮਹੱਤਵਪੂਰਨ ਸਟੈਮੀ ਪ੍ਰੋਜੈਕਟ ਨੂੰ ਹੁਣ ਸੂਬਾ ਪੱਧਰ ਤੱਕ ਵਧਾਇਆ

ਬੁੱਢਾ ਦਲ ਆਉਣ ਵਾਲੀਆਂ ਸ਼ਤਾਬਦੀਆਂ ਨੂੰ ਸਮਰਪਿਤ ਵਿਸ਼ੇਸ਼ ਧਰਮ ਪ੍ਰਚਾਰ ਲਹਿਰ ਦੇਸ਼ ਵਿਦੇਸ਼ ਵਿੱਚ ਪ੍ਰਚੰਡ ਕਰੇਗਾ: ਬਾਬਾ ਬਲਬੀਰ ਸਿੰਘ

ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਡੀ.ਐਸ.ਪੀ. ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਬਿਕਰਮ ਮਜੀਠੀਆ ਨੂੰ ਚਿੱਟਾ ਕਾਰੋਬਾਰੀ ਦੱਸਣ ਵਾਲੇ ਹੁਣ ਦੇ ਰਹੇ ਹਨ ਉਸ ਨੂੰ ਸ਼ਰੀਫ ਦਾ ਤਗਮਾ -ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ