ਪੰਜਾਬ

ਬੁੱਢਾ ਦਲ ਆਉਣ ਵਾਲੀਆਂ ਸ਼ਤਾਬਦੀਆਂ ਨੂੰ ਸਮਰਪਿਤ ਵਿਸ਼ੇਸ਼ ਧਰਮ ਪ੍ਰਚਾਰ ਲਹਿਰ ਦੇਸ਼ ਵਿਦੇਸ਼ ਵਿੱਚ ਪ੍ਰਚੰਡ ਕਰੇਗਾ: ਬਾਬਾ ਬਲਬੀਰ ਸਿੰਘ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 01, 2025 07:20 PM

ਅੰਮ੍ਰਿਤਸਰ- ਬੁੱਢਾ ਦਲ ਸਿੱਖ ਧਰਮ ਦੀ ਚੜ੍ਹਦੀਕਲਾ ਲਈ ਦੇਸ਼ ਵਿਦੇਸ਼ ਵਿੱਚ ਗੁਰਮਤਿ ਪ੍ਰਚਾਰ ਲਹਿਰ ਪ੍ਰਚੰਡ ਕਰੇਗਾ। ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਪੰਜਾਬ, ਹਰਿਆਣਾ, ਦਿਲੀ, ਮੁਬੰਈ, ਮਹਾਂਰਾਸਟਰਾ, ਮੱਧ ਪ੍ਰਦੇਸ਼, ਉਤਰਪ੍ਰਦੇਸ਼, ਉਤਰਾਖੰਡ ਵਿੱਚ ਸਿੱਖ ਧਰਮ ਦੇ ਦਸ ਗੁਰੂ ਸਾਹਿਬ ਦੇ ਇਲਾਹੀ ਸੰਦੇਸ਼ ਨੂੰ ਘਰ-ਘਰ ਤੀਕ ਪਹੁੰਚਾਉਣ ਲਈ ਚੱਕ੍ਰਵਰਤੀ ਪ੍ਰੋਗਰਾਮ ਉਲੀਕਿਆਂ ਗਿਆ ਹੈ। ਵੱਖ-ਵੱਖ ਸੂਬਿਆਂ ਦੀਆਂ ਸੰਗਤਾਂ ਨੇ ਬੁੱਢਾ ਦਲ ਨਾਲ ਸੰਪਰਕ ਵੀ ਸਾਧਿਆ ਹੋਇਆ ਹੈ।

ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਪ੍ਰੋਗਰਾਮ ਸਬੰਧੀ ਜਾਣਕਾਰੀ ਦੇਂਦਿਆਂ ਦਸਿਆ ਕਿ ਪਿਛਲੇ ਸਾਲ ਵੀ ਮੱਧ ਪ੍ਰਦੇਸ਼, ਮਹਾਂਰਾਸਟਰਾ ਵਿੱਚ ਸਿੰਘ ਸਾਹਿਬ ਜਥੇ: ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਵਿਸ਼ਾਲ ਪੱਧਰ ਤੇ ਗੁਰਮਤਿ ਪ੍ਰਚਾਰ ਲਹਿਰ ਬੁੱਢਾ ਦਲ ਵੱਲੋਂ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਦੀ ਦੂਸਰੀ ਸ਼ਤਾਬਦੀ ਨੂੰ ਸਮਰਪਿਤ ਕੀਤੀ ਗਈ ਸੀ। ਉਨ੍ਹਾਂ ਕਿਹਾ ਇਸ ਲਹਿਰ ਦੇ ਬਹੁਤ ਹੀ ਮਹੱਤਵਪੂਰਨ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਵੱਖ-ਵੱਖ ਸ਼ਹਿਰਾਂ ਵਿੱਚ ਹੋਏ। ਹਰ ਗੁਰਦੁਆਰੇ ਵਿੱਚ ਅਕਾਲੀ ਬਾਬਾ ਫੂਲਾ ਸਿੰਘ ਮਹਾਂਬਲੀ ਦੇ ਜੈਕਾਰੇ ਗੁੰਜੇ।

ਸ. ਬੇਦੀ ਨੇ ਦਸਿਆ ਕਿ ਅਮਰੀਕਾ ਦੇ ਪਲੇਨਫੀਲਡ ਇੰਡੀਆਨਾ ਸ਼ਹਿਰ ਵਿੱਚ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਦੇ ਨਾਮਪੁਰ ਗੁਰਦੁਆਰਾ ਸਾਹਿਬ ਅਤੇ ਵਿਸ਼ਾਲ ਨਿਹੰਗ ਸਿੰਘਾਂ ਦੀ ਛਾਉਣੀ ਸਥਾਪਤ ਕੀਤੀ ਗਈ ਜਿਥੇ ਹੁਣ ਬਾਬਾ ਜਸਵਿੰਦਰ ਸਿੰਘ ਜੱਸੀ ਇੰਚਾਰਜ਼ ਅਮਰੀਕਾ ਇਕਾਈ ਬੁੱਢਾ ਦਲ ਦੀ ਅਗਵਾਈ ਵਿੱਚ ਹਰ ਸ਼ਨੀਵਾਰ, ਐਤਵਾਰ ਗੁਰਮਤਿ ਸਮਾਗਮ ਵਿਸ਼ੇਸ਼ ਤੌਰ ਤੇ ਸਜਦੇ ਹਨ। ਉਨ੍ਹਾਂ ਕਿਹਾ ਅਮਰੀਕਾ ਸਥਿਤ ਛਾਉਣੀ ਦਾ ਸਥਾਪਨਾ ਦਿਵਸ 29 ਜੂਨ ਨੂੰ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਪੱਧਰ ਤੇ ਮਨਾਇਆ ਗਿਆ। ਕਨੇਡਾ ਵਿੱਚ ਵੀ ਛਾਉਣੀ ਹੈ ਜਿਥੇ ਬਾਬਾ ਗੁਰਮੇਲ ਸਿੰਘ ਸੇਵਾ ਨਿਭਾ ਰਹੇ ਹਨ। ਕਨੇਡਾ, ਇੰਗਲੈਂਡ, ਅਮਰੀਕਾ ਦੇ ਵੱਖ-ਵੱਖ ਸ਼ਹਿਰਾਂ ਵਿੱਚ ਗੁਰਮਤਿ ਸਮਾਗਮ ਹੋਏ। ਸਾਰੇ ਗੁਰਦੁਆਰਿਆਂ ਵਿੱਚ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸੰਗਤਾਂ ਨਾਲ ਗੁਰਮਤਿ ਗਿਆਨ ਸਾਂਝਾ ਕੀਤਾ। ਹੁਣ ਵੀ ਬੁੱਢਾ ਦਲ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਅਤੇ ਉਨ੍ਹਾਂ ਦੇ ਨਾਮਵਰ ਸਿੱਖ ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਗੁਰੂ ਗੋਬਿੰਦ ਸਿੰਘ ਜੀ ਦੀ 350 ਸਾਲਾ ਗੁਰਆਈ ਦਿਵਸ ਦੀ ਸ਼ਤਾਬਦੀਆਂ ਮਨਾਈ ਜਾਣੀਆਂ ਹਨ ਅਤੇ ਥੋੜੇ ਸਮੇਂ ਬਾਅਦ ਹੀਂ ਸ੍ਰੀ ਅੰਮ੍ਰਿਤਸਰ ਸਾਹਿਬ ਸਿਫਤੀ ਦਾ ਘਰ ਦਾ 450 ਸਾਲਾ ਸਥਾਪਨਾ ਦਿਵਸ ਦੀ ਸ਼ਤਾਬਦੀ ਦੀਆਂ ਤਿਆਰੀ ਹੁਣ ਤੋਂ ਵਿਉਂਤੀਆਂ ਜਾ ਰਹੀਆਂ ਹਨ ਇਸ ਸਬੰਧੀ ਬੁੱਢਾ ਦਲ ਵੱਲੋਂ ਵੱਖ-ਵੱਖ ਥਾਈ ਸੈਮੀਨਾਰ ਹੋਣਗੇ, ਨਿਹੰਗ ਸਿੰਘ ਸੰਦੇਸ਼ ਮੈਗਜ਼ੀਨ ਦੇ ਵਿਸ਼ੇਸ਼ ਅੰਕ ਸੋਵੀਨਰ ਰੂਪ ਵਿੱਚ ਪ੍ਰਕਾਸ਼ਤ ਹੋਣਗੇ।

Have something to say? Post your comment

 
 
 

ਪੰਜਾਬ

ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਮਾੜੀ ਕਾਰਗੁਜਾਰੀ ਨੂੰ ਕੀਤਾ ਉਜਾਗਰ

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਸ਼ੁਰੂਆਤੀ ਪੜਾਅ ਵਿੱਚ 583 ਜਾਨਾਂ ਬਚਾਉਣ ਵਾਲੇ ਪੰਜਾਬ ਦੇ ਮਹੱਤਵਪੂਰਨ ਸਟੈਮੀ ਪ੍ਰੋਜੈਕਟ ਨੂੰ ਹੁਣ ਸੂਬਾ ਪੱਧਰ ਤੱਕ ਵਧਾਇਆ

ਸ਼੍ਰੋਮਣੀ ਕਮੇਟੀ ਵੱਲੋਂ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 5 ਅਤੇ 6 ਜੁਲਾਈ ਨੂੰ ਪਟਿਆਲਾ ਵਿਖੇ ਸਜਾਏ ਜਾਣਗੇ ਗੁਰਮਤਿ ਸਮਾਗਮ

ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਡੀ.ਐਸ.ਪੀ. ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਬਿਕਰਮ ਮਜੀਠੀਆ ਨੂੰ ਚਿੱਟਾ ਕਾਰੋਬਾਰੀ ਦੱਸਣ ਵਾਲੇ ਹੁਣ ਦੇ ਰਹੇ ਹਨ ਉਸ ਨੂੰ ਸ਼ਰੀਫ ਦਾ ਤਗਮਾ -ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ