ਪੰਜਾਬ

ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਕੌਮੀ ਮਾਰਗ ਬਿਊਰੋ | July 01, 2025 07:50 PM

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਵਚਨਬੱਧਤਾ ਅਨੁਸਾਰ, ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਸੀਨੀਅਰ ਅਧਿਕਾਰੀਆਂ ਨਾਲ ਹੋਈ ਮੀਟਿੰਗ ਵਿੱਚ ਵਿਭਾਗ ਅਧੀਨ ਚੱਲ ਰਹੀਆਂ ਯੋਜਨਾਵਾਂ ਅਤੇ ਗਤੀਵਿਧੀਆਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ।

ਮੀਟਿੰਗ ਦੌਰਾਨ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਨੇ ਮੰਤਰੀ ਨੂੰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਵੱਖ—ਵੱਖ ਯੋਜਨਾਵਾਂ ਅਤੇ ਗਤੀਵਿਧੀਆਂ ਅਧੀਨ ਹੋਈ ਪ੍ਰਗਤੀ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ ਗਿਆ।

ਸ੍ਰੀ ਭਗਤ ਨੇ ਅਧਿਕਾਰੀਆਂ ਨੂੰ ਸਾਰੀਆਂ ਭਲਾਈ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਜਿ਼ਲਾ ਪ੍ਰਸ਼ਾਸਨ ਵੱਲੋਂ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਨਾਲ ਸਬੰਧਤ ਸਾਰੇ ਕੰਮਾਂ ਨੂੰ ਵਧੇਰੇ ਤਰਜੀਹ ਦਿੱਤੀ ਜਾਣੀ ਚਾਹੀਦੀ ਹੈ।

ਮੰਤਰੀ ਨੇ ਵਿਭਾਗ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਮੰਤਵ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਨੇ ਅਧੀਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ ਭਲਾਈ ਸਕੀਮਾਂ ਬਾਰੇ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵੱਧ ਤੋਂ ਵੱਧ ਜਾਣੂ ਕਰਵਾਇਆ ਜਾਵੇ ਤਾਂ ਜੋ ਉਹ ਇਨ੍ਹਾਂ ਸਕੀਮਾਂ ਦਾ ਪੂਰਾ ਲਾਭ ਲੈ ਸਕਣ।

ਮੀਟਿੰਗ ਦੌਰਾਨ ਬ੍ਰਿਗੇਡੀਅਰ ਭੁਪਿੰਦਰ ਸਿੰਘ ਢਿੱਲੋਂ (ਸੇਵਾਮੁਕਤ) ਅਤੇ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Have something to say? Post your comment

 
 
 

ਪੰਜਾਬ

ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਮਾੜੀ ਕਾਰਗੁਜਾਰੀ ਨੂੰ ਕੀਤਾ ਉਜਾਗਰ

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਸ਼ੁਰੂਆਤੀ ਪੜਾਅ ਵਿੱਚ 583 ਜਾਨਾਂ ਬਚਾਉਣ ਵਾਲੇ ਪੰਜਾਬ ਦੇ ਮਹੱਤਵਪੂਰਨ ਸਟੈਮੀ ਪ੍ਰੋਜੈਕਟ ਨੂੰ ਹੁਣ ਸੂਬਾ ਪੱਧਰ ਤੱਕ ਵਧਾਇਆ

ਬੁੱਢਾ ਦਲ ਆਉਣ ਵਾਲੀਆਂ ਸ਼ਤਾਬਦੀਆਂ ਨੂੰ ਸਮਰਪਿਤ ਵਿਸ਼ੇਸ਼ ਧਰਮ ਪ੍ਰਚਾਰ ਲਹਿਰ ਦੇਸ਼ ਵਿਦੇਸ਼ ਵਿੱਚ ਪ੍ਰਚੰਡ ਕਰੇਗਾ: ਬਾਬਾ ਬਲਬੀਰ ਸਿੰਘ

ਸ਼੍ਰੋਮਣੀ ਕਮੇਟੀ ਵੱਲੋਂ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 5 ਅਤੇ 6 ਜੁਲਾਈ ਨੂੰ ਪਟਿਆਲਾ ਵਿਖੇ ਸਜਾਏ ਜਾਣਗੇ ਗੁਰਮਤਿ ਸਮਾਗਮ

ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਡੀ.ਐਸ.ਪੀ. ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਬਿਕਰਮ ਮਜੀਠੀਆ ਨੂੰ ਚਿੱਟਾ ਕਾਰੋਬਾਰੀ ਦੱਸਣ ਵਾਲੇ ਹੁਣ ਦੇ ਰਹੇ ਹਨ ਉਸ ਨੂੰ ਸ਼ਰੀਫ ਦਾ ਤਗਮਾ -ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ