ਪੰਜਾਬ

ਜਸਵੀਰ ਸਿੰਘ ਸੇਖੋਂ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਕੌਮੀ ਮਾਰਗ ਬਿਊਰੋ | July 01, 2025 07:31 PM

ਚੰਡੀਗੜ੍ਹ- ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ (ਮੈਗਸੀਪਾ) ਵਿਖੇ ਸ੍ਰੀ ਜਸਵੀਰ ਸਿੰਘ ਸੇਖੋਂ ਨੂੰ ਰਸਮੀ ਤੌਰ 'ਤੇ ਅੱਜ ਪੰਜਾਬ ਰਾਜ ਖੁਰਾਕ ਕਮਿਸ਼ਨ (ਪੀਐਸਐਫਸੀ) ਦਾ ਨਵਾਂ ਮੈਂਬਰ ਲਗਾਇਆ ਗਿਆ। ਸ੍ਰੀ ਸੇਖੋਂ ਨੇ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਅਮਨ ਅਰੋੜਾ, ਲਾਲ ਚੰਦ ਕਟਾਰੂਚੱਕ ਅਤੇ ਬਰਿੰਦਰ ਕੁਮਾਰ ਗੋਇਲ ਦੀ ਮੌਜੂਦਗੀ ਵਿੱਚ ਇਹ ਅਹੁਦਾ ਸੰਭਾਲਿਆ।

ਕੈਬਨਿਟ ਮੰਤਰੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਸ੍ਰੀ ਜਸਵੀਰ ਸਿੰਘ ਸੇਖੋਂ ਦੀਆਂ ਯੋਗਤਾਵਾਂ 'ਤੇ ਭਰੋਸਾ ਕਰਨ ਲਈ ਉਹਨਾਂ ਦਾ ਧੰਨਵਾਦ ਕੀਤਾ ਅਤੇ ਵਿਸ਼ਵਾਸ ਪ੍ਰਗਟਾਇਆ ਕਿ ਸ੍ਰੀ ਸੇਖੋਂ ਸੂਬਾ ਵਾਸੀਆਂ ਲਈ ਪੌਸ਼ਟਿਕ ਭੋਜਨ ਯਕੀਨੀ ਬਣਾਉਣ, ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਅਤੇ ਸਾਫ਼ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਵਰਗੀਆਂ ਪਹਿਲਕਦਮੀਆਂ ਨੂੰ ਹੋਰ ਅੱਗੇ ਵਧਾਉਣਗੇ।

ਇਸ ਮੌਕੇ ਸ੍ਰੀ ਸੇਖੋਂ ਨੇ ਕਿਹਾ ਕਿ ਉਹ ਉਨ੍ਹਾਂ ਦੀਆਂ ਯੋਗਤਾਵਾਂ ਵਿੱਚ ਪ੍ਰਗਟਾਏ ਗਏ ਵਿਸ਼ਵਾਸ ‘ਤੇ ਖੜ੍ਹੇ ਉਤਰਨਗੇ ਅਤੇ ਇਹ ਯਕੀਨੀ ਬਣਾਉਗੇ ਕਿ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਵਿਭਾਗ ਦੁਆਰਾ ਸ਼ੁਰੂ ਕੀਤੀਆਂ ਗਈਆਂ ਯੋਜਨਾਵਾਂ ਸਮਾਜ ਦੇ ਸਾਰੇ ਵਰਗਾਂ, ਖਾਸ ਕਰਕੇ ਖੇਤੀਬਾੜੀ ਖੇਤਰ ਨਾਲ ਇਸ ਨਾਲ ਸਬੰਧਤ ਵਾਸੀਆਂ ਤੱਕ ਪਹੁੰਚਾਈਆਂ ਜਾਣ ਕਿਉਂਕਿ ਇਹ ਖਰੀਦ ਕਾਰਜਾਂ ਦਾ ਮੁੱਖ ਹਿੱਸਾ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ (ਅਮਰਗੜ੍ਹ) ਜਸਵੰਤ ਸਿੰਘ ਗੱਜਣਮਾਜਰਾ, ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਅਤੇ ਵਧੀਕ ਸਕੱਤਰ ਪਨਗ੍ਰੇਨ ਕਮਲ ਕੁਮਾਰ ਗਰਗ ਵੀ ਮੌਜੂਦ ਸਨ।

 

Have something to say? Post your comment

 
 
 

ਪੰਜਾਬ

ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੀ ਮਾੜੀ ਕਾਰਗੁਜਾਰੀ ਨੂੰ ਕੀਤਾ ਉਜਾਗਰ

ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਸੂਬੇ ਭਰ ਦੇ ਸੈਨਿਕ ਰੈਸਟ ਹਾਊਸਾਂ ਦੇ ਨਵੀਨੀਕਰਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਸ਼ੁਰੂਆਤੀ ਪੜਾਅ ਵਿੱਚ 583 ਜਾਨਾਂ ਬਚਾਉਣ ਵਾਲੇ ਪੰਜਾਬ ਦੇ ਮਹੱਤਵਪੂਰਨ ਸਟੈਮੀ ਪ੍ਰੋਜੈਕਟ ਨੂੰ ਹੁਣ ਸੂਬਾ ਪੱਧਰ ਤੱਕ ਵਧਾਇਆ

ਬੁੱਢਾ ਦਲ ਆਉਣ ਵਾਲੀਆਂ ਸ਼ਤਾਬਦੀਆਂ ਨੂੰ ਸਮਰਪਿਤ ਵਿਸ਼ੇਸ਼ ਧਰਮ ਪ੍ਰਚਾਰ ਲਹਿਰ ਦੇਸ਼ ਵਿਦੇਸ਼ ਵਿੱਚ ਪ੍ਰਚੰਡ ਕਰੇਗਾ: ਬਾਬਾ ਬਲਬੀਰ ਸਿੰਘ

ਸ਼੍ਰੋਮਣੀ ਕਮੇਟੀ ਵੱਲੋਂ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 5 ਅਤੇ 6 ਜੁਲਾਈ ਨੂੰ ਪਟਿਆਲਾ ਵਿਖੇ ਸਜਾਏ ਜਾਣਗੇ ਗੁਰਮਤਿ ਸਮਾਗਮ

ਪੰਜਾਬ ਸਰਕਾਰ ਸਮਾਜ ਦੇ ਲੋੜਵੰਦ ਅਤੇ ਪੱਛੜੇ ਵਰਗਾਂ ਦੀ ਮਦਦ ਕਰ ਰਹੀ ਹੈ: ਕੈਬਨਿਟ ਮੰਤਰੀ ਡਾ. ਬਲਜੀਤ ਕੌਰ

ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ: 13000 ਰੁਪਏ ਰਿਸ਼ਵਤ ਲੈਂਦਾ ਬਲਾਕ ਅਫ਼ਸਰ ਰੰਗੇ ਹੱਥੀਂ ਕਾਬੂ

ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ: ਇੱਕ ਲੱਖ ਰੁਪਏ ਰਿਸ਼ਵਤ ਲੈਂਦੇ ਡੀ.ਐਸ.ਪੀ. ਦੇ ਰੀਡਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਰੰਗੇ ਹੱਥੀਂ ਕਾਬੂ

ਬਿਕਰਮ ਮਜੀਠੀਆ ਨੂੰ ਚਿੱਟਾ ਕਾਰੋਬਾਰੀ ਦੱਸਣ ਵਾਲੇ ਹੁਣ ਦੇ ਰਹੇ ਹਨ ਉਸ ਨੂੰ ਸ਼ਰੀਫ ਦਾ ਤਗਮਾ -ਹਰਪਾਲ ਸਿੰਘ ਚੀਮਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਧਰਮਸ਼ਾਲਾ ਵਿੱਚ ਸਾਲਾਨਾ ਕਾਨਫਰੰਸ ਸੀਪੀਏ ਇੰਡੀਆ ਰੀਜਨ ਜ਼ੋਨ-2 ਵਿੱਚ ਸ਼ਿਰਕਤ ਕੀਤੀ