ਪੰਜਾਬ

ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਬਣਾਇਆ ਜਾ ਸਕਦਾ ਹੈ ਧਰਮ ਪ੍ਰਚਾਰ ਵਹੀਰ ਦਾ ਮੁਖੀ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | July 02, 2025 09:36 PM

ਅੰਮ੍ਰਿਤਸਰ - ਆਪਣੀ ਨੌਕਰੀ ਬਚਾਉਣ ਲਈ ਪਹਿਲਾਂ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਮਾਮਲਾ ਦਾਇਰ ਕਰਨ ਤੇ ਫਿਰ ਵਾਪਸ ਲੈਣ ਵਾਲੇ ਸ੍ਰੀ ਦਰਬਾਰ ਸਾਹਿਬ ਦੈ ਮੁਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਬੇਹਦ ਕਸੂਤੀ ਸਥਿਤੀ ਵਿਚ ਫਸ ਗਏ ਹਨ।ਗਿਆਨੀ ਰਘਬੀਰ ਸਿੰਘ ਸ਼੍ਰੋਮਣੀ ਕਮੇਟੀ ਖਿਲਾਫ ਕੇਸ ਕਰਨ ਤੋਂ ਬਾਅਦ ਸੋਮਵਾਰ ਨੂੰ ਵਾਪਸ ਲੈ ਲਿਆ ਸੀ। ਕੇਸ ਤੋਂ ਬਾਅਦ ਵਾਪਸ ਲੈਣ ਦੇ ਫੈਸਲੇ ਦੌਰਾਨ ਹੋਈ ਸਿੰਘ ਸਾਹਿਬਾਨ ਦੀ ਪਦਵੀ ਤੇ ਸੰਸਥਾ ਦੀ ਬਦਨਾਮੀ ਤੋਂ ਕਾਰਨ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਨੂੰ ਬਦਲਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਸ਼੍ਰੋਮਣੀ ਕਮੇਟੀ ਦੇ ਅਮਲਾ ਵਿਭਾਗ ਦੇ ਅਧਿਕਾਰੀ ਨੇ ਆਪਣਾ ਨਾਮ ਨਾ ਛਾਪੇ ਜਾਣ ਦੀ ਼ਸਰਤ ਤੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਆਪਣੇ ਮੁਜਾਲਮ ਪਾਸੋਂ ਸਰਵਿਸ ਰੂਲਜ਼ ਮੁਤਾਬਿਕ ਯੋਗਤਾ ਅਨੁਸਾਰ ਸੇਵਾਵਾਂ ਲੈ ਸਕਦੀ ਹੈ। ਮੁਲਾਜਮ ਨੂੰ ਸੰਸਥਾ ਦੇ ਮੁਤਾਬਿਕ ਹੀ ਆਪਣੀ ਸੇਵਾਵਾਂ ਨੂੰ ਜਾਰੀ ਰੱਖਣਾ ਪੈਂਦਾ ਹੈ। ਬਹੁਤ ਸਾਰੇ ਗ੍ਰੰਥੀ, ਪ੍ਰਚਾਰਕ, ਰਾਗੀ ਸਿੰਘ ਆਦਿ ਧਾਰਮਿਕ ਸੇਵਾਵਾਂ ਤੋਂ ਦਫਤਰੀ ਸੇਵਾਵਾਂ ਆਪਣੀ ਮੰਗ ਅਨੁਸਾਰ ਬਦਲ ਚੁੱਕੇ ਹਨ, ਇਨ੍ਹਾਂ ਨੂੰ ਬਰਾਬਰ ਜਾਂ ਇਕ ਗ੍ਰੇਡ ਘੱਟ ਕਰਦਿਆ ਕੰਮ ਸੌਂਪਿਆ ਜਾਂਦਾ ਹੈ। ਸ਼੍ਰੋਮਣੀ ਕਮੇਟੀ ਜੇਕਰ ਲੋੜ ਮਹਿਸੂਸ ਕਰੇ ਜਾਂ ਕਿਸੇ ਹੋਰ ਕਾਰਨ ਵੀ ਧਾਰਮਿਕ ਸੇਵਾ ਨਿਭਾਉਂਣ ਵਾਲੇ ਮੁਲਾਜਮ ਪਾਸੋਂ ਦਫਤਰੀ ਸੇਵਾਵਾਂ ਲੈ ਸਕਦੀ ਹੈ।ਬਣੇ ਹਲਾਤਾ ‘ਤੇ ਸ਼੍ਰੋਮਣੀ ਕਮੇਟੀ ਵੱਲੋਂ ਲਗਾਤਾਰ ਗਿਆਨੀ ਰਘਬੀਰ ਸਿੰਘ ਨੂੰ ਬਰਾਬਰ ਦੇ ਹੱਕ ਦਿੰਦੇ ਹੋਏ ਕਿਸੇ ਅਹਿਮ ਅਹੁਦੇ ‘ਤੇ ਸੇਵਾਵਾਂ ਲੈਣ ਸਬੰਧੀ ਆਉਂਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਫੈਂਸਲਾ ਲਿਆ ਜਾ ਸਕਦਾ ਹੈ। ਚਰਚਾ ਹੈ ਕਿ ਗਿਆਨੀ ਰਘਬੀਰ ਸਿੰਘ ਪਾਸੋਂ ਧਰਮ ਪ੍ਰਚਾਰ ਕਮੇਟੀ ਵਿਚ ਪੰਜਾਬ ਪ੍ਰਚਾਰ ਦੇ ਇੰਚਾਰਜ ਦੀਆਂ ਸੇਵਾਵਾਂ ਲੈਣ ਬਾਰੇ ਵੀ ਮੁਲਾਂਕਣ ਕੀਤਾ ਜਾ ਰਿਹਾ ਹੈ। ਗਿਆਨੀ ਰਘਬੀਰ ਸਿੰਘ ਬਤੌਰ ਅਖੰਡ ਪਾਠੀ ਸਿੰਘ ਸ਼੍ਰੋਮਣੀ ਕਮੇਟੀ ਵਿਚ ਸੇਵਾਵਾਂ ਨਿਭਾਉਂਦੇ ਹੋਏ ਲੰਮਾਂ ਸਮਾਂ ਪੰਜ ਪਿਆਰਿਆਂ ਵਿਚ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੇਵਾ ਨਿਭਾਉਂਣ ਤੋਂ ਬਾਅਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ, ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਨਿਭਾਉਂਦੇ ਹੋਏ 16 ਜੂਨ 2023 ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਵੱਜੋਂ ਸੇਵਾਵਾਂ ਨਿਭਾ ਰਹੇ ਹਨ। 9 ਜੂਨ ਨੂੰ ਸ਼੍ਰੋਮਣੀ ਕਮੇਟੀ ਦੇ ਖਿਲਾਫ ਹਾਈ ਕੋਰਟ ਵਿਚ ਕੇਸ ਦਾਇਰ ਕਰਕੇ ਆਪਣੀ ਨੌਕਰੀ ਨੂੰ ਸੁਰੱਖਿਅਤ ਕਰਨ ਲਈ ਕੀਤੇ ਯਤਨ ਵਿਚ ਅਸਫਲ ਰਹੇ ਗਿਆਨੀ ਰਘਬੀਰ ਸਿੰਘ ਸਬੰਧੀ ਇਸ ਘਟਨਾਕਰਮ ਵਿਚ ਹੋਈ ਸਤਿਕਾਰਤ ਪਦਵੀਂ ਤੇ ਸੰਸਥਾ ਦੀ ਬਦਨਾਮੀ ਸਬੰਧੀ ਸ਼੍ਰੋਮਣੀ ਕਮੇਟੀ ਨੂੰ ਸੰਗਤਾਂ ਤੇ ਸਿੱਖ ਸੰਸਥਵਾਂ ਦੇ ਮੁੱਖੀਆਂ ਤੋਂ ਇਲਾਵਾ ਵੱਡੇ ਪੱਧਰ ‘ਤੇ ਬੁੱਧੀਜੀਵੀਆਂ ਵੱਲੋਂ ਗਿਆਨੀ ਰਘਬੀਰ ਸਿੰਘ ਦੀ ਇਸ ਕਾਰਵਾਈ ਨੂੰ ਗਲਤ ਦੱਸਦਿਆ ਬਣਦੀ ਕਾਰਵਾਈ ਦੀ ਗੱਲ ਕਹੀ ਹੈ। ਚਰਚਾ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਉਂਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿਚ ਧਰਮ ਪ੍ਰਚਾਰ ਕਮੇਟੀ ਦੇ ਪੰਜਾਬ ਪ੍ਰਚਾਰ ਵਿਭਾਗ ਵਿਚ ਗਿਆਨੀ ਰਘਬੀਰ ਸਿੰਘ ਪਾਸੋਂ ਬਤੌਰ ਇੰਚਾਰਜ ਸੇਵਾਵਾਂ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ। ਇਹ ਵਿਭਾਗ ਪੰਜਾਬ ਅਤੇ ਬਾਹਰੀ ਸੂਬਿਆਂ ਤੋਂ ਇਲਾਵਾ ਵਿਦੇਸ਼ਾਂ ਵਿਚ ਵੀ ਧਰਮ ਪ੍ਰਚਾਰ ਦਾ ਸਮੂਚਾ ਪ੍ਰਬੰਧ ਕਰਦਾ ਹੈ। ਇਸ ਵਿਭਾਗ ਪਾਸ ਜਿਥੇ ਵੱਖ-ਵੱਖ ਸੂਬਿਆਂ ਵਿਚ ਮਿਸ਼ਨ ਹਨ, ਉਥੇ ਹੀ ਸੈਂਕੜਿਆਂ ਦੀ ਤਾਦਾਦ ਵਿਚ ਢਾਡੀ, ਕਵੀਸ਼ੀਰੀ, ਪ੍ਰਚਾਰਕ ਆਦਿ ਸ਼ਾਮਲ ਹਨ। ਇਥੇ ਇਹ ਵੀ ਦਸਣਯੋਗ ਹੈ ਕਿ ਤਖਤ ਸਾਹਿਬਾਨ ਵਿਖੇ ਅੰਮ੍ਰਿਤ ਸੰਚਾਰ ਲਈ ਪੰਜ ਪਿਆਰੇ ਵੀ ਧਰਮ ਪ੍ਰਚਾਰ ਕਮੇਟੀ ਦਾ ਹਿੱਸਾ ਹਨ ਅਤੇ ਪੰਜ ਪਿਆਰੇ ਇਸੇ ਮਿਸ਼ਨ ਰਾਹੀਂ ਦੇਸ਼ ਵਿਦੇਸ਼ਾਂ ਵਿਚ ਹੋਣ ਵਾਲੇ ਅੰਮ੍ਰਿਤ ਸੰਚਾਰ ਲਈ ਜਾਂਦੇ ਹਨ। ਗਿਆਨੀ ਰਘਬੀਰ ਸਿੰਘ ਦੇ ਤਜਰਬੇ ਅਤੇ ਕਾਬਲੀਅਤ ਨੂੰ ਦੇਖਦੇ ਹੋਏ ਪੰਜਾਬ ਪ੍ਰਚਾਰ ਦੇ ਇੰਚਾਰਜ ਦੀ ਜਿੰਮੇਵਾਰੀ ਸੌਂਪ ਕੇ ਆਉਂਣ ਵਾਲੀਆਂ ਸ਼ਤਾਬਦੀਆਂ ਅਤੇ ਧਰਮ ਪ੍ਰਚਾਰ ਲਹਿਰ ਨੂੰ ਹੋਰ ਪ੍ਰਚੰਡ ਕਰਨ ਵਿਚ ਸੇਵਾਵਾਂ ਲੈਣ ਦੀ ਤਿਆਰੀ ਕੀਤੀ ਜਾ ਰਹੀ ਹੈ।

Have something to say? Post your comment

 
 
 

ਪੰਜਾਬ

ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਦੀ ਕਾਰਜਸ਼ੈਲੀ ਨੂੰ ਲੈ ਕੇ ਚਰਚਾਵਾਂ ਦਾ ਬਜਾਰ ਗਰਮ ਹੈ...

190 ਲੱਖ ਮੀਟਰਿਕ ਟਨ ਝੋਨੇ ਦੀ ਖ਼ਰੀਦ ਲਈ ਜੰਗੀ ਪੱਧਰ 'ਤੇ ਤਿਆਰੀਆਂ

ਮੋਹਿੰਦਰ ਭਗਤ ਨੇ ਪੈਸਕੋ ਦੇ ਕੰਮ-ਕਾਜ ਦਾ ਲਿਆ ਜਾਇਜ਼ਾ : ਸਾਬਕਾ ਸੈਨਿਕਾਂ ਨੂੰ ਹੋਰ ਰੁਜ਼ਗਾਰ ਮੌਕੇ ਪ੍ਰਦਾਨ ਕਰਨ ਉੱਤੇ ਕੇਂਦਰਿਤ ਰਹੀ ਵਿਚਾਰ-ਚਰਚਾ

ਰੂਸ ਤੇ ਯੂਰਪ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਐਲਬ੍ਰਸ ਸਰ ਕਰਨ ਵਾਲੇ ਛੇ ਸਾਲਾ ਤੇਗ਼ਬੀਰ ਸਿੰਘ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਨਮਾਨ

ਸੰਜੀਵ ਅਰੋੜਾ ਨੇ ਪੰਜਾਬ ਦੇ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ

ਵਿਸ਼ਵ ਸਿੱਖ ਪ੍ਰਚਾਰਕ ਗਿ. ਕਰਨੈਲ ਸਿੰਘ ਗਰੀਬ ਦੇ ਅਕਾਲ ਚਲਾਣੇ ਤੇ ਗਹਿਰਾ ਦੁਖ ਪ੍ਰਗਟਾਇਆ

ਜੂਨ 1984 ਦੇ ਘੱਲਘੂਾਰੇ ਸਮੇਂ ਸਰਕਾਰ ਦੇ ਜ਼ੁਲਮਾਂ ਨੂੰ ਉਜਾਗਰ ਕਰਦੀ ਸਚਿੱਤਰ ਪੁਸਤਕ ਐਡਵੋਕੇਟ ਧਾਮੀ ਵੱਲੋਂ ਜਾਰੀ

4 ਜੁਲਾਈ 1955 ਨੂੰ ਕਾਂਗਰਸ ਸਰਕਾਰ ਦੇ ਸ੍ਰੀ ਦਰਬਾਰ ਸਾਹਿਬ ਉੱਪਰ ਹੋਏ ਹਮਲੇ ਦੀ ਯਾਦ ’ਚ ਭਲਕੇ ਹੋਵੇਗਾ ਸਮਾਗਮ - ਸ਼੍ਰੋਮਣੀ ਕਮੇਟੀ

ਤੁਹਾਡੇ ਕੋਲ ਸੱਚਮੁੱਚ ਪੂਰੇ ਪੰਜਾਬ ਵਿੱਚ ਹਜ਼ਾਰਾਂ ਵਰਕਰ ਬਚੇ ਹਨ? ਅਮਨ ਅਰੋੜਾ ਨੇ ਸੁਖਬੀਰ ਬਾਦਲ ਨੂੰ ਮਾਰਿਆ ਤਾਅਨਾ

ਮੋਹਾਲੀ ਪੁਲਿਸ ਨੇ ਸੁਖਬੀਰ ਸਿੰਘ ਬਾਦਲ ਸਮੇਤ ਕਈ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲਿਆ