ਧਰਮ

350 ਸਾਲਾ ਸ਼ਤਾਬਦੀ ਸਬੰਧੀ ਉੱਚ ਪੱਧਰੀ ਤਾਲਮੇਲ ਕਮੇਟੀ ਦੀ 8 ਜੁਲਾਈ ਨੂੰ ਹੋਵੇਗੀ ਇਕੱਤਰਤਾ

ਕੌਮੀ ਮਾਰਗ ਬਿਊਰੋ/ ਚਰਨਜੀਤ ਸਿੰਘ | July 02, 2025 08:37 PM

ਅੰਮ੍ਰਿਤਸਰ- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਸਬੰਧੀ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਉੱਚ ਪੱਧਰੀ ਤਾਲਮੇਲ ਕਮੇਟੀ ਦੀ ਇਕੱਤਰਤਾ 8 ਜੁਲਾਈ 2025 ਨੂੰ ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਵਿਖੇ ਬੁਲਾਈ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਇਸ ਇਤਿਹਾਸਕ ਸ਼ਤਾਬਦੀ ਸਬੰਧੀ ਦੇਸ਼ ਭਰ ਅੰਦਰ ਵੱਖ-ਵੱਖ ਗੁਰਮਤਿ ਸਮਾਗਮ, ਸੈਮੀਨਾਰ ਅਤੇ ਨਗਰ ਕੀਰਤਨਾਂ ਦਾ ਆਯੋਜਨ ਕੀਤਾ ਜਾਣਾ ਹੈ। ਇਨ੍ਹਾਂ ਸਮਾਗਮਾਂ ਨੂੰ ਯਾਦਗਾਰੀ ਤੇ ਪ੍ਰਭਾਵਸ਼ਾਲੀ ਬਨਾਉਣ ਲਈ ਮਾਣਯੋਗ ਪ੍ਰਧਾਨ ਸਾਹਿਬ ਵੱਲੋਂ ਬੀਤੇ ਦਿਨੀਂ ਇਕ ਉੱਚ ਪੱਧਰੀ ਤਾਲਮੇਲ ਕਮੇਟੀ ਦਾ ਗਠਨ ਕੀਤਾ ਗਿਆ ਸੀ, ਜਿਸ ਵਿਚ ਵੱਖ-ਵੱਖ ਸਿੱਖ ਅਤੇ ਪੰਥਕ ਜਥੇਬੰਦੀਆਂ ਦੇ ਆਗੂ ਸਾਹਿਬਾਨ ਅਤੇ ਸਿੱਖ ਵਿਦਵਾਨਾਂ ਨੂੰ ਸ਼ਾਮਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਵਾਸਤੇ ਵਿਚਾਰ ਵਟਾਂਦਰੇ ਲਈ ਇਸ ਤਾਲਮੇਲ ਕਮੇਟੀ ਦੀ ਇਕੱਤਰਤਾ 8 ਜੁਲਾਈ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਰੱਖੀ ਗਈ ਹੈ। ਇਹ ਇਕੱਤਰਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਹੋਵੇਗੀ।

Have something to say? Post your comment

 
 
 

ਧਰਮ

5 ਜੁਲਾਈ ਤੇ ਵਿਸ਼ੇਸ਼ - ਮੀਰੀ ਪੀਰੀ ਸਿਰਜਨਾ ਦਾ ਮੰਤਵ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਮਤਿ ਸਮਾਗਮ

ਪੰਜਾਬ ਦੇ ਰਾਜਪਾਲ ਨੇ ਲੋਕਾਂ ਨੂੰ ਕਬੀਰ ਜਯੰਤੀ ਦੀ ਵਧਾਈ ਦਿੱਤੀ

ਗੁਰੂ ਅਰਜਨ ਦੇਵ ਜੀ ਦੇ 419ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵੌਦਰੁਏ, ਡੋਰੀਓਣ ਕੈਨੇਡਾ ਵਿਖ਼ੇ 2 ਰੋਜ਼ਾ ਧਾਰਮਿਕ ਸਮਾਗਮ ਸੱਜਣਗੇ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜੇ ਜਲ

ਪੰਜਵੇਂ ਪਾਤਸ਼ਾਹ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ

ਗੁਰੂ ਤੇਗ ਬਹਾਦਰ ਸਾਹਿਬ ਦਾ ਜੀਵਨ ਹਿੰਮਤ ਅਤੇ ਨਿਰਸਵਾਰਥ ਸੇਵਾ ਦਾ ਪ੍ਰਤੀਕ-ਪ੍ਰਧਾਨ ਮੰਤਰੀ ਮੋਦੀ

ਪਾਕਿਸਤਾਨ ਦੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਫੀਸ ਵਧਾਉਣੀ ਵਾਜਬ ਨਹੀ: ਬਾਬਾ ਬਲਬੀਰ ਸਿੰਘ

ਮੁੱਖ ਮੰਤਰੀ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 648ਵੇਂ ਪ੍ਰਕਾਸ਼ ਉਤਸਵ ਮੌਕੇ ਲੋਕਾਂ ਨੂੰ ਵਧਾਈ

ਪੰਜਾਬ ਸਰਕਾਰ ਨੇ ਮੇਲਾ ਮਾਘੀ ਮੌਕੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ’ਚ ਸਥਾਨਕ ਛੁੱਟੀ ਐਲਾਨੀ